ਨਵੀਂ ਦਿੱਲੀ (ਪ.ਪ.): ਅਰਵਿੰਦ ਕੇਜਰੀਵਾਲ ‘ਤੇ ਭ੍ਰਿਸ਼ਟਾਚਰ ਦੇ ਇਲਜ਼ਾਮ ਲੱਗਣ ਤੋਂ ਬਾਅਦ ਮਨੀਸ਼ ਸਿਸੋਦੀਆ ਤੇ ਕੁਮਾਰ ਵਿਸ਼ਵਾਸ ਉਨ੍ਹਾਂ ਦਾ ਬਚਾਅ ਕਰ ਰਹੇ ਹਨ। ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਕਪਿਲ ਮਿਸ਼ਰਾ ਵੱਲੋਂ ਲਾਏ ਗਏ ਸਾਰੇ ਇਜ਼ਲਾਮ ਝੂਠੇ ਤੇ ਬੁਨਿਆਦ ਹਨ। ਇਨ੍ਹਾਂ ਬਾਰੇ ਕੀ ਕਿਹਾ ਜਾ ਸਕਦਾ ਹੈ।

ਕੁਮਾਰ ਵਿਸ਼ਵਾਸ ਨੇ ਕਿਹਾ ਕਿ ਕੇਜਰੀਵਾਲ ਕਦੇ ਵੀ ਭ੍ਰਿਸ਼ਟਾਚਾਰ ਨਹੀਂ ਕਰ ਸਕਦੇ ਤੇ ਜੇ ਕਪਿਲ ਮਿਸ਼ਰਾ ਕੋਲ ਕੋਈ ਸਬੂਤ ਹਨ ਤਾਂ ਉਹ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦੇ ਅੰਦਰ ਤੇ ਬਾਹਰ ਭ੍ਰਿਸ਼ਟਾਚਾਰ ਖ਼ਿਲਾਫ ਆਪਣੀ ਲੜਾਈ ਜਾਰੀ ਰੱਖਾਂਗਾ। ਦੱਸਣਯੋਗ ਹੈ ਕਿ ਮਿਸ਼ਰਾ ਨੇ ਕੇਜਰੀਵਾਲ ‘ਤੇ ਇਲਜ਼ਾਮ ਲਾਇਆ ਸੀ ਕਿ ਕੇਜਰੀਵਾਲ ਨੇ ਮੰਤਰੀ ਸਤਿੰਦਰ ਜੈਨ ਜ਼ਰੀਏ ਉਨ੍ਹਾਂ ਸਾਹਮਣੇ ਦੋ ਕਰੋੜ ਰੁਪਏ ਲਏ ਸੀ।

ਸਿਸੋਦੀਆ ਨੇ ਕਿਹਾ ਕਿ ਕਪਿਲ ਮਿਸ਼ਰਾ ਨੂੰ ਇਸ ਕਰਕੇ ਮੰਤਰੀ ਪਦ ਤੋਂ ਹਟਾਇਆ ਗਿਆ ਹੈ ਕਿ ਕਿਉਂਕਿ ਉਨ੍ਹਾਂ ਖ਼ਿਲਾਫ ਬਹੁਤ ਸਾਰੀਆਂ ਸ਼ਿਕਾਇਤਾਂ ਹਨ। ਉਨ੍ਹਾਂ ਕਿਹਾ ਕਿ ਮਿਸ਼ਰਾ ਦੇ ਇਲਜ਼ਾਮਾਂ ‘ਚ ਇੰਨਾ ਦਮ ਨਹੀਂ ਕਿ ਉਸ ਤੋਂ ਕੋਈ ਜਾਂਚ ਕਰਵਾਈ ਜਾਵੇ। ਉਧਰ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਮਨੋਜ ਤਿਵਾਰੀ ਨੇ ਕਿਹਾ ਕਿ ਕੇਜਰੀਵਾਲ ਨੂੰ ਹੁਣ ਮੁੱਖ ਮੰਤਰੀ ਦੀ ਕੁਰਸੀ ‘ਤੇ ਰਹਿਣ ਦਾ ਕੋਈ ਹੱਕ ਨਹੀਂ ਹੈ ਕਿਉਂਕਿ ਉਨ੍ਹਾਂ ‘ਤੇ ਬਹੁਤ ਵੱਡੇ ਦੋਸ਼ ਲੱਗੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਜਲਦ ਤੋਂ ਜਲਦ ਅਸਤੀਫਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪਹਿਲਾਂ ਵੀ ਕਈ ਵਾਰ ਕਿਹਾ ਹੈ ਕਿ ਕੇਜਰੀਵਾਲ ਸਿੱਧੇ ਤੌਰ ‘ਤੇ ਭ੍ਰਿਸ਼ਟਾਚਾਰ ‘ਚ ਸ਼ਾਮਲ ਹੈ।

ਯੋਗੇਂਦਰ ਯਾਦਵ ਨੇ ਕਿਹਾ ਕਿ ਮੈਂ ਮੰਨਦਾ ਹਾਂ ਕਿ ਕੇਜਰੀਵਾਲ ਲਾਲਚੀ,ਹੰਕਾਰੀ ਤੇ ਤਾਨਸ਼ਾਹ ਰਵੱਈਏ ਵਾਲੇ ਹੈ ਪਰ ਭ੍ਰਿਸ਼ਟਚਾਰੀ ਸਾਬਤ ਕਰਨ ਲਈ ਸਬੂਤਾਂ ਦੀ ਜ਼ਰੂਰਤ ਹੁੰਦੀ ਹੈ। ਦੱਸਣਯੋਗ ਹੈ ਕਿ ਬੀਜੇਪੀ ਲੀਡਰਾਂ ਨੇ ਮੰਗ ਕੀਤੀ ਹੈ ਕਿ ਮਿਸ਼ਰਾ ਵੱਲੋਂ ਲਗਾਏ ਇਲਜ਼ਾਮਾਂ ਦੇ ਅਧਾਰ ‘ਤੇ ਕੇਜਰੀਵਾਲ ਖ਼ਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।