ਬਾਘਾਪੁਰਾਣਾ (ਬਿਊਰੋ): ਐੱਚ.ਐੱਸ. ਬਰਾੜ ਪਬਲਿਕ ਸਕੂਲ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਪਵਿੱਤਰ ਦਿਹਾੜੇ ਦੀ ਸ਼ੁਰੂਆਤ ਸਵੇਰ ਦੀ ਸਭਾ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਕੇ ਕੀਤੀ ਗਈ । ਇਸ ਤੋਂ ਬਾਅਦ ਨੌਂਵੀ ਅਤੇ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕੀਤਾ ਜਿਸ ਨਾਲ ਸਾਰੇ ਵਾਤਾਵਰਨ ਵਿੱਚ ਰਸ ਪੈਦਾ ਹੋ ਗਿਆ । ਉਸ ਤੋਂ ਬਾਅਦ ਬੱਚਿਆਂ ਨੇ ਗੁਰੂ ਨਾਲ ਸੰਬੰਧਿਤ ਧਾਰਮਿਕ ਭਾਸ਼ਣ, ਕਵਿਤਾ ਅਤੇ ਗੀਤ ਪੇਸ਼ ਕੀਤੇ । ਅਧਿਆਪਕਾਂ ਨੇ ਵੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਬਾਰੇ ਜਾਣੂ ਕਰਵਾਇਆ । ਇਸ ਸ਼ੁੱਭ ਮੌਕੇ ਸਕੂਲ ਦੇ ਸੀ.ਈ.ਓ. ਦੇਵ ਰਾਜ ਚਾਵਲਾ ਅਤੇ ਪ੍ਰਿੰਸੀਪਲ ਮਿਸਜ਼ ਸੁਨੀਤਾ ਗੌਰ ਨੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਦਿਖਾਏ ਗਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬਾਨਾਂ ਦੇ ਸਿਧਾਤਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣਾ ਚਾਹੀਦਾ ਹੈ ਤਾਂ ਜੋ ਮੌਜੂਦਾ ਸਮੇਂ ਦੀ ਭੀੜ-ਭਾੜ ਦੀ ਜਿੰਦਗੀ ਤੋਂ ਉੱਪਰ ਉੱਠ ਕੇ ਅਸੀਂ ਸਾਰੇ ਨੇਕੀ ਤੇ ਸੱਚਾਈ ਦੇ ਰਸਤੇ ਤੇ ਚੱਲ ਸਕੀਏ ।