ਬਾਘਾਪੁਰਾਣਾ (ਬਿਊਰੋ) : ਥਾਣਾ ਸਮਾਲਸਰ ਵਿਖੇ ਐਸ.ਐਚ.ਓ. ਮੇਜਰ ਸਿੰਘ ਦੀ ਥਾਂ ਤੇ ਨਵੇਂ ਆਏ ਐਸ.ਐਚ.ਓ. ਲਵਦੀਪ ਸਿੰਘ ਨੇ ਚਾਰਜ ਸੰਭਾਲ ਲਿਆ ਹੈ ਅਤੇ ਚਾਰਜ ਸੰਭਾਲਣ ਵੇਲੇ ਉਨ੍ਹਾਂ ਚੁਣਵੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਹ ਸਾਫ ਕੀਤਾ ਕਿ ਉਨ੍ਹਾਂ ਵਲੋਂ ਥਾਣਾ ਸਮਾਲਸਰ ਦੇ ਅਧੀਨ ਆਉਂਦੇ ਪਿੰਡਾਂ ਵਿੱਚ ਨਸ਼ੇ ਦੀ ਰੋਕਥਾਮ ਲਈ ਅਹਿਮ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਸ਼ਰਾਰਤੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰ ਕੋਈ ਸਿਫ਼ਾਰਿਸ਼ ਨਹੀਂ ਸੁਣੀ ਜਾਵੇਗੀ। ਉਨ੍ਹਾਂ ਥਾਣਾ ਸਮਾਲਸਰ ਅਧੀਨ ਆਉਂਦੇ ਲੋਕਾਂ ਨੂੰ ਬੇਨਤੀ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦਾ ਕੋਈ ਗਲਤ ਵਾਸਤੁ ਦਾ ਵਪਾਰ ਜਾ ਨਸ਼ੇ ਦਾ ਵਪਾਰ ਹੁੰਦਾ ਦਿਸਦਾ ਹੈ ਤਾਂ ਤੁਰੰਤ ਉਸ ਸਬੰਧੀ ਥਾਣਾ ਸਮਾਲਸਰ ਵਿਖੇ ਇਤਲਾਹ ਕੀਤੀ ਜਾਵੇ ਤਾਂ ਜੋ ਅਜੇਹੇ ਗਲਤ ਲੋਕਾਂ ਨੂੰ ਪੁਲਿਸ ਕਾਬੂ ਕਰ ਸਕੇ। ਇਸ ਮੌਕੇ ਉਨ੍ਹਾਂ ਮਾੜੇ ਅਨਸਰਾਂ ਨੂੰ ਚੇਤਾਵਨੀ ਦਿਤੀ ਕਿ ਗੁੰਡਾਗਰਦੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਨਾਲ ਨਾਲ ਆਮ ਜਨਤਾ ਨੂੰ ਵੀ ਪੁਲਿਸ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।