ਬਾਘਾਪੁਰਾਣਾ (ਬਿਊਰੋ ਰਿਪੋਰਟ): ਐੱਚ.ਐੱਸ. ਬਰਾੜ ਪਬਲਿਕ ਸਕੂਲ ਵਿੱਚ ਮਾਘ ਮਹੀਨੇ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਚਾਹ ਅਤੇ ਪਕੌੜਿਆ ਦਾ ਲੰਗਰ ਲਗਾਇਆ ਗਿਆ । ਸਭ ਤੋਂ ਪਹਿਲਾਂ ਗ੍ਰੰਥੀ ਸਿੰਘਾਂ ਵੱਲੋਂ ਅਰਦਾਸ ਕੀਤੀ ਗਈ ਅਤੇ ਫਿਰ ਸਕੂਲ ਦੇ ਸੀ.ਈ.ਓ. ਦੇਵ ਰਾਜ ਚਾਵਲਾ ਅਤੇ ਪ੍ਰਿੰਸੀਪਲ ਮਿਸਜ਼ ਸੁਨੀਤਾ ਗੌਰ ਵੱਲੋਂ ਚਾਹ-ਪਕੌੜਿਆਂ ਦੇ ਲੰਗਰ ਦੀ ਸ਼ੁਰੂਆਤ ਕੀਤੀ ਗਈ । ਇਸ ਤਰ੍ਹਾਂ ਸਾਰਾ ਦਿਨ ਵਿਦਿਆਰਥੀਆਂ ਵੱਲੋਂ ਆਉਂਦੇ-ਜਾਂਦੇ ਰਾਹਗੀਰਾਂ ਨੂੰ ਲੰਗਰ ਵਰਤਾਇਆ ਗਿਆ । ਅੰਤ ਵਿੱਚ ਪ੍ਰਿੰਸੀਪਲ ਮਿਸਜ਼ ਸੁਨੀਤਾ ਗੌਰ ਨੇ ਵਿਦਿਆਰਥੀਆਂ ਦੇ ਇਸ ਕੰਮ ਲਈ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਸਾਨੂੰ ਆਪਣੀ ਜਿੰਦਗੀ ਵਿੱਚ ਦਾਨ-ਪੁੰਨ ਕਰਦੇ ਰਹਿਣਾ ਚਾਹੀਦਾ ਹੈ ।