ਬਾਘਾ ਪੁਰਾਣਾ ( ਪ.ਪ )-ਐੱਚ ਐੱਸ ਬਰਾੜ ਪਬਲਿਕ ਸਕੂਲ ਵਿੱਚ ਔਰਤ ਵਰਗ ਨੂੰ ਸਨਮਾਨ ਦੇਣ ਲਈ ਵਿਸ਼ੇਸ਼ ਤੌਰ ਤੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ। ਜਿਸ ਵਿੱਚ ਸਭ ਤੋਂ ਪਹਿਲਾਂ ਪਿ੍ੰਸੀਪਲ ਮਿਸਜ਼ ਸੁਨੀਤਾ ਗੌਰ ਵੱਲੋਂ ਔਰਤ ਅਧਿਆਪਕਾ ਦੇ ਸਨਮਾਨ ਵਿੱਚ ਇਸ ਦਿਨ ਦੀ ਮਹੱਤਤਾ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ। ਉਹਨਾਂ ਨੇ ਕਿਹਾ ਕਿ 8 ਮਾਰਚ ਦੇ ਦਿਨ ਪੂਰੇ ਸੰਸਾਰ ਪੱਧਰ ਤੇ 100 ਦੇਸ਼ਾਂ ਵੱਲੋਂ ਇਸ ਨੂੰ ਬਹੁਤ ਹੀ ਉਤਸ਼ਾਹ ਪੂਰਵਕ ਮਨਾਇਆ ਜਾਂਦਾ ਹੈ ਅਤੇ ਕਿਹਾ ਕਿ ਅੱਜ ਦੇ ਮੌਜੂਦਾ ਸਮੇਂ ਵਿੱਚ ਔਰਤਾਂ ਵੀ ਮਰਦ ਪ੍ਰਧਾਨ ਦੇਸ਼ ਵਿੱਚ ਮਰਦਾਂ ਦੇ ਬਰਾਬਰ ਹਨ। ਅੱਜ ਦੇਸ਼ ਦੇ ਹਰ ਖੇਤਰ ਵਿੱਚ ਔਰਤਾਂ ਸਨਮਾਨ-ਯੋਗ ਅਹੁਦਿਆਂ ਤੇ ਕੰਮ ਕਰ ਰਹੀਆਂ ਹਨ। ਇਸ ਲਈ ਸਾਨੂੰ ਸਾਰਿਆਂ ਨੂੰ ਮਹਿਲਾਵਾਂ ਦੇ ਹੱਕਾਂ ਸੰਬੰਧੀ ਜਾਗਰੂਕ ਵੀ ਕਰਨਾ ਚਾਹੀਦਾ ਹੈ। ਇਸ ਮੌਕੇ ਸਮੂਹ ਅਧਿਆਪਕਾਂ ਵੱਲੋਂ ਵੀ ਮਹਿਲਾਵਾਂ ਦੀ ਮਹੱਤਤਾ ਬਾਰੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਅੰਤ ਵਿੱਚ ਸਕੂਲ ਦੇ ਸੀ ਈ ਓ ਦੇਵ ਰਾਜ ਚਾਵਲਾ ਵੱਲੋਂ ਸਮੂਹ ਅਧਿਆਪਕ ਮਹਿਲਾਵਾਂ ਨੂੰ ਇਸ ਦਿਨ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮਹਿਲਾਵਾਂ ਤੋਂ ਬਿਨਾਂ ਜੀਵਨ ਦੀ ਕਲਪਨਾ ਜਿਵੇਂ ਹਵਾ, ਪਾਣੀ, ਰੌਸ਼ਨੀ ਤੋਂ ਬਿਨਾਂ ਧਰਤੀ। ਕਿਉਂਕਿ ਆਧੁਨਿਕ ਮਹਿਲਾਵਾਂ ਦੇਸ਼ ਦੀ ਤਰੱਕੀ ਵਿੱਚ ਵੱਧ ਤੋਂ ਵੱਧ ਯੋਗਦਾਨ ਪਾ ਰਹੀਆਂ ਹਨ। ਉਹਨਾਂ ਨੇ ਸਾਰਿਆ ਨੂੰ ਮਹਿਲਾਵਾਂ ਦਾ ਸਨਮਾਨ ਕਰਨ ਲਈ ਪ੍ਰੇਰਿਤ ਕੀਤਾ ।