ਬਾਘਾਪੁਰਾਣਾ (ਬਿਊਰੋ) : ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਸ਼ਹੀਦ ਬਾਬਾ ਤੇਗਾ ਸਿੰਘ ਜੀ ਦੀ ਯਾਦ ਵਿਚ ਵਿਸ਼ਾਲ ਜੋੜ ਮੇਲਾ ਹਲਕਾ ਬਾਘਾਪੁਰਾਣਾ ਦੇ ਅਧੀਨ ਆਉਂਦੇ ਪਿੰਡ ਚੰਦ ਪੁਰਾਣਾ ਦੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਵਿਖੇ ਕਰਵਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਦੇ ਪੁੱਜਣ ਦਾ ਇੰਤਜਾਮ ਕੀਤਾ ਜਾਵੇਗਾ। ਇਹ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ ਇਸੇ ਦਿਨ ਹੀ ਸੰਤ ਬਾਬਾ ਨਛੱਤਰ ਸਿੰਘ ਜੀ ਦੀ ਸਲਾਨਾ ਬਰਸੀ ਵੀ ਮਨਾਈ ਜਾਵੇਗੀ। ਨਾਲ ਹੀ ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਚੱਲ ਰਹੀ 501 ਸ਼੍ਰੀ ਅਖੰਡ ਪਾਠਾਂ ਦੀ ਲੜੀ ਦੀ ਸਮਾਪਤੀ ਦੇ ਉਪਰੰਤ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸੰਤ ਮਹਾਂ ਪੁਰਸ਼ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ।