ਨਵੀਂ ਦਿੱਲੀ: ਦਿੱਲੀ ਦੇ ਉੱਪ ਰਾਜਪਾਲ ਨਜ਼ੀਬ ਜੰਗ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਅਸਤੀਫਾ ਦੇਣ ਦਾ ਕੋਈ ਕਾਰਨ ਨਹੀਂ ਦੱਸਿਆ। ਉਨ੍ਹਾਂ ਦਾ ਕਾਰਜਕਾਲ ਮੁੱਕਣ ਵਿੱਚ ਅਜੇ ਡੇਢ ਸਾਲ ਪਿਆ ਸੀ। ਉਹ 9 ਜੁਲਾਈ 2013 ਨੂੰ ਦਿੱਲੀ ਦੇ ਉਪ ਰਾਜਪਾਲ ਬਣੇ ਸਨ।

ਕਾਬਲੇਗੌਰ ਹੈ ਕਿ ਨਜ਼ੀਬ ਜੰਗ ਤੇ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਚਾਲੇ ਕਾਫੀ ਮੱਤਭੇਦ ਸਨ। ਮੁੱਖ ਮੰਤਰੀ ਕੇਜਰੀਵਾਲ ਉਨ੍ਹਾਂ ‘ਤੇ ਇਲਜ਼ਾਮ ਲਾਉਂਦੇ ਆ ਰਹੇ ਸਨ ਕਿ ਉਹ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਸਰਕਾਰੀ ਕੰਮਾਂ ਵਿੱਚ ਅੜਿੱਕਾ ਡਾਹ ਰਹੇ ਹਨ।

ਨਜ਼ੀਬ ਜੰਗ ਨੇ ਕੇਜਰੀਵਾਲ ਸਰਕਾਰ ਵੱਲੋਂ ਕੀਤੀਆਂ ਕਈ ਅਹਿਮ ਨਿਯੁਕਤੀਆਂ ਰੱਦ ਕਰ ਦਿੱਤੀਆਂ ਸਨ। ਕੇਜਰੀਵਾਲ ਨੇ ਇਹ ਵੀ ਇਲਜ਼ਾਮ ਲਾਇਆ ਸੀ ਕਿ ਉਹ ਉੱਪ ਰਾਸ਼ਟਰਪਤੀ ਬਣਨ ਦੇ ਚੱਕਰ ਵਿੱਚ ਕੇਂਦਰ ਸਰਕਾਰ ਦੇ ਹੱਥਾਂ ਵਿੱਚ ਖੇਡ ਰਹੇ ਹਨ।