ਬਾਘਾਪੁਰਾਣਾ (ਬਿਊਰੋ) : ਪਿੰਡ ਰੋਡੇ ਤੋਂ ਸੀਨੀਅਰ ਅਕਾਲੀ ਆਗੂ ਗੁਰਜੰਟ ਸਿੰਘ ਭੁੱਟੋ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਸਮਾਲਸਰ ਜ਼ੋਨ ਦੇ ਸਰਕਲ ਪ੍ਰਧਾਨ ਬਣਾ ਦਿੱਤਾ ਹੈ। ਇਸ ਐਲਾਨ ਤੋਂ ਬਾਅਦ ਸਮਾਲਸਰ ਜ਼ੋਨ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਗੁਰਜੰਟ ਭੁੱਟੋ ਵਲੋਂ ਇਸ ਮੌਕੇ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਮੀਡੀਆ ਨੂੰ ਜਾਣਕਾਰੀ ਦਿੰਦਿਆ ਕਿਹਾ ਕਿ ਪਹਿਲਾਂ ਵੀ ਜ਼ੋਨ ਸਮਾਲਸਰ ਦੇ ਉਹ ਪ੍ਰਧਾਨ ਸਨ ਪਰ ਉਹ ਪਾਰਟੀ ਹਾਈਕਮਾਂਡ ਦੇ ਧੰਨਵਾਦੀ ਹਨ ਜੋ ਉਨ੍ਹਾਂ ਉੱਪਰ ਦੁਬਾਰਾ ਭਰੋਸਾ ਕਰਕੇ ਉਨ੍ਹਾਂ ਨੂੰ ਵੱਡੀ ਜਿੰਮੇਵਾਰੀ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜਬੂਤ ਕਰਨ ਲਈ ਉਹ ਦੀਨ ਰਾਤ ਮਹਿਨਤ ਕਰਨਗੇ ਤੇ ਵਧੀਆ ਸਾਰਥਿਕ ਨਤੀਜੇ ਪੇਸ਼ ਕਰਨਗੇ।