ਚੰਡੀਗ੍ਹੜ (ਬਿਊਰੋ) : ਪੰਜਾਬ ਪੁਲਿਸ ਦੇ ਸੀਨੀਅਰ ਡੀ ਜੀ ਪੀ ਰੈਂਕ ਦੇ ਪੁਲਿਸ ਅਧਿਕਾਰੀ ਜੋ ਆਪਸ ਵਿਚ ਕੇਸੋ ਕੇਸੀ ਹੋ ਰਹੇ ਹਨ ਉਸ ਸਬੰਧੀ ਕੈਪਟਨ ਅਮਰਿੰਦਰ ਨੇ ਸੁਰੇਸ਼ ਅਰੋੜਾ ਨੂੰ ਸਖਤੀ ਨਾਲ ਤਾੜਨਾ ਕੀਤੀ ਹੈ। ਮੁੱਖ ਮੰਤਰੀ ਨੇ ਸੁਰੇਸ਼ ਅਰੋੜਾ ਨਾਲ ਮੀਟਿੰਗ ਕੀਤੀ ਅਤੇ ਪੁਲਿਸ ਨੂੰ ਅਨੁਸ਼ਾਸ਼ਨ ਵਿਚ ਰਹਿਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 80 ਹਜ਼ਾਰ ਪੁਲਿਸ ਮੁਲਾਜ਼ਮ ਉੱਪਰ ਕੀ ਅਸਰ ਪਵੇਗਾ ਜੋ ਸੀਨੀਅਰ ਅਧਿਕਾਰੀਆਂ ਨੂੰ ਹੀ ਇਕ ਦੂਜੇ ਖਿਲਾਫ ਕੋਰਟ ਜਾਣਾ ਪੈ ਰਿਹਾ ਹੈ। ਨਾਲ ਹੀ ਉਨ੍ਹਾਂ ਇਸ ਮਸਲੇ ਨੂੰ ਜਲਦ ਸੁਲਝਾਉਣ ਅਤੇ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।