ਤਰਨ ਤਾਰਨ: ਡਿਪਟੀ ਡਾਇਰੈਕਟਰ ਡੇਅਰੀ ਜੁਗਿੰਦਰ ਸਿੰਘ  ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਛੇ ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ 9 ਜਨਵਰੀ ਤੋਂ 17 ਫਰਵਰੀ ਤੱਕ ਡੇਅਰੀ ਸਿਖਲਾਈ ਕੇਂਦਰ ਵੇਰਕਾ ਵਿਖੇ ਚਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਜ਼ਿਲ੍ਹੇ ਦੇ ਚਾਹਵਾਨ ਡੇਅਰੀ ਫਾਰਮਰ (ਘੱਟੋ ਘੱਟ 5 ਪਸ਼ੂ ਰੱਖੇ ਹੋਣ) ਸਿਖਲਾਈ ਵਿਚ ਭਾਗ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ ਵੱਖ ਵਿਸ਼ਾ ਮਾਹਰਾਂ ਵਲੋਂ ਪਸ਼ੂਆਂ ਦੀ ਸਾਂਭ ਸੰਭਾਲ, ਵੱਖ ਵੱਖ ਬੀਮਾਰੀਆਂ, ਮਨਸੂਈ ਗਰਭਦਾਨ, ਦੁੱਧ ਤੋਂ ਪਦਾਰਥ ਤਿਆਰ ਕਰਨ ਅਤੇ ਮਸ਼ੀਨਾਂ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਕਰਨ ਲਈ ਲੋੜੀਂਦੀਆਂ ਤਕਨੀਕਾਂ ਅਤੇ ਸਬਸਿਡੀਆਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।

ਇਸ ਸੰਬੰਧੀ ਇੰਟਰਵਿਊ 28 ਦਸੰਬਰ ਨੂੰ ਸਵੇਰੇ 10 ਵਜੇ ਇਥੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫਤਰ ਵਿਖੇ ਰੱਖੀ ਗਈ ਹੈ। ਚਾਹਵਾਨ ਵਿਅਕਤੀ 28 ਦਸੰਬਰ ਤੋਂ ਪਹਿਲਾਂ ਕਿਸੇ ਵੀ ਕੰਮ ਵਾਲੇ ਦਿਨ ਦਫ਼ਤਰ ਵਿਖੇ ਹਾਜ਼ਰ ਹੋ ਕੇ ਪ੍ਰਾਸਪੈਕਟਸ ਹਾਸਲ ਕੀਤੇ ਜਾ ਸਕਦੇ ਹਨ। ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਿਰੀ ਲਈ ਫੀਸ 5 ਹਜ਼ਾਰ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਫੀਸ ਹੋਵੇਗੀ।