ਮੋਹਾਲੀ :- ਵਿਦਿਆਰਥੀ ਜਥੇਬੰਦੀ SOI ਦੇ ਸਾਬਕਾ ਪ੍ਰਧਾਨ ਵਿਕਰਮਜੀਤ ਸਿੰਘ ਉਰਫ ਵਿੱਕੀ ਮਿੱਡੂਖੇੜਾ ਦੇ ਕਾਤਲ ਹਾਲੇ ਤੱਕ ਮੋਹਾਲੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ. ਪੁਲਿਸ ਵੱਲੋਂ ਇਸ ਮਾਮਲੇ ‘ਚ ਸੰਗਰੂਰ ਜੇਲ੍ਹ ਵਿੱਚ ਬੰਦ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਅਤੇ ਫਿਰੋਜ਼ਪੁਰ ਜੇਲ੍ਹ ਵਿੱਚ ਬੰਦ ਗੈਂਗਸਟਰ ਅਮਨ ਕੁਮਾਰ ਜੈਤੋ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਮੁਹਾਲੀ ਲਿਆਂਦਾ ਗਿਆ ਹੈ. ਇਨ੍ਹਾਂ ਦੋਵਾਂ ਗੈਂਗਸਟਰਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ. ਅਦਾਲਤ ਨੇ ਸੁਖਪ੍ਰੀਤ ਬੁੱਢਾ ਨੂੰ 4 ਅਤੇ ਅਮਨ ਜੈਤੋ ਨੂੰ 5 ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਹੈ ਪੰਜਾਬ ਅਤੇ ਗੁਆਂਢੀ ਸੂਬਿਆਂ ਦੀਆਂ ਜੇਲ੍ਹਾਂ ਵਿਚੋਂ ਬੰਦ ਗੈਂਗਸਟਰਾਂ ਤੋਂ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ. ਦੱਸ ਦੇਈਏ ਕਿ ਪੁਲਿਸ ਵੱਲੋਂ ਗੈਂਗਸਟਰਾ ਵਿਨੈ ਦਿਓਡ਼ਾ ਵਾਸੀ ਫ਼ਰੀਦਕੋਟ ‘ਤੇ ਵੀ ਸ਼ੱਕ ਜਤਾਇਆ ਗਿਆ ਹੈ ਕਿਉਂਕਿ ਵਿਨੈ ਲੈਫਟੀ ਹੈ ਅਤੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਵਾਰਦਾਤ ਦੀ ਵੀਡੀਓ ਵਿੱਚ ਇੱਕ ਸ਼ੂਟਰ ਨੇ ਆਪਣੇ ਖੱਬੇ ਹੱਥ ਵਿਚ ਪਿਸਤੌਲ ਫੜਿਆ ਵਿਖਾਈ ਦੇ ਰਿਹਾ ਹੈ ਜਿਸ ਨੇ ਵਿੱਕੀ ਨੂੰ ਸਾਹਮਣਿਓਂ ਗੋਲੀ ਮਾਰੀ ਸੀ.
ਸੂਤਰਾਂ ਅਨੁਸਾਰ ਬੰਬੀਹਾ ਗਰੁੱਪ ਵੱਲੋਂ ਵਿੱਕੀ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੀ ਪੋਸਟ ਕੈਨੇਡਾ ਦੇ ਕਿਸੇ ਸ਼ਹਿਰ ਚੋਂ ਅਪਲੋਡ ਹੋਈ ਹੈ ਪੁਲਿਸ ਸੋਸ਼ਲ ਮੀਡੀਆ ‘ਤੇ ਇਹ ਪੋਸਟ ਅਪਲੋਡ ਕਰਨ ਵਾਲੇ ਦਾ ਪਤਾ ਲਗਾ ਰਹੀ ਹੈ
PUNJAB




INDIA








WORLD










