ਲੁਧਿਆਣਾ :- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹੈ ਤੇ ਤਸਕਰਾਂ ਨੂੰ ਫੜਨ ਲਈ ਮਸ਼ਤੈਦੀ ਵਰਤੀ ਜਾ ਰਹੀ ਹੈ ਅੱਜ ਲੁਧਿਆਣਾ ਰੇਂਜ ਦੀ ਐਸਟੀਐਫ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਦਾਣਾ ਮੰਡੀ ਸਲੇਮ ਟਾਬਰੀ ਲੁਧਿਆਣਾ ਵਿਖੇ ਸੰਪਲੀਮੈਂਟ ਦੇ ਨਾਂਅ ‘ਤੇ ਦੁਕਾਨ ਚਲਾ ਰਹੇ ਜਗਜੀਤ ਸਿੰਘ ਅਤੇ ਹਰਮਿੰਦਰ ਸਿੰਘ, ਜੋ ਦੋਵੇਂ ਮਿਲ ਕੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਸਨ। ਕਥਿਤ ਦੋਸ਼ੀਆਂ ਕੋਲੋਂ 5 ਕਿੱਲੋ 300 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸਤੋਂ ਇਲਾਵਾ 2 ਲੱਖ ਤੋਂ ਵੱਧ ਦੀ ਡਰੱਗ ਮਨੀ ਅਤੇ ਹੈਰੋਇਨ ਸਪਲਾਈ ਲਈ ਵਰਤੋਂ ਵਿੱਚ ਲਿਆਂਦੇ ਜਾ ਰਹੇ ਵਾਹਨ ਬਰਾਮਦ ਕੀਤੇ ਹਨ। ਪੁਲਿਸ ਨੇ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਅਰੰਭ ਦਿੱਤੀ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਦੇ ਡੀਐਸਪੀ ਅਜੇ ਕੁਮਾਰ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਮੁਖ਼ਬਰ ਦੀ ਸੂਚਨਾ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਵੇਂ ਕਥਿਤ ਦੋਸ਼ੀ ਲੁਧਿਆਣਾ ਦੇ ਬੀਆਰਐਸ ਨਗਰ ਵਿਖੇ ਹੈਰੋਇਨ ਦੀ ਸਪਲਾਈ ਕਰਨ ਜਾ ਰਹੇ ਸਨ। ਐਸਟੀਐਫ ਵੱਲੋਂ ਨਾਕੇਬੰਦੀ ਕਰ ਕੇ ਰਘੂਨਾਥ ਹਸਪਤਾਲ ਦੇ ਨੇੜਿਓਂ ਇਨ੍ਹਾਂ ਮੁਲਜ਼ਮਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਬੈਗ ਵਿੱਚੋਂ 800 ਗਰਾਮ ਹੈਰੋਇਨ ਅਤੇ ਇੱਕ ਕੰਡਾ ਬਰਾਮਦ ਹੋਇਆ। ਇਨ੍ਹਾਂ ਮੁਲਜ਼ਮਾਂ ਤੋਂ ਜਦੋਂ ਸਖਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ 4 ਕਿੱਲੋ 500 ਗ੍ਰਾਮ ਹੈਰੋਇਨ ਹੋਰ ਬਰਾਮਦ ਹੋਈ। ਕੁੱਲ ਮਿਲਾ ਕੇ 5 ਕਿੱਲੋ 300 ਗਰਾਮ ਹੈਰੋਇਨ ਬਰਾਮਦ ਹੋਈ ਹੈ, ਜਿਸਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 30 ਕਰੋੜ ਰੁਪਏ ਦੱਸੀ ਜਾਂਦੀ ਹੈ।
ਡੀਐਸਪੀ ਨੇ ਦੱਸਿਆ ਕਿ ਇੱਕ ਮੁਲਜ਼ਮ ਦੇ ਘਰ ਵਿੱਚ ਹੀ ਲਗਪਗ ਦੋ ਲੱਖ ਰੁਪਏ ਤੋਂ ਵੱਧ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮ ਜਿਨ੍ਹਾਂ ਵਾਹਨਾਂ ਤੇ ਹੈਰੋਇਨ ਸਪਲਾਈ ਕਰਦੇ ਸਨ ਪੁਲਿਸ ਨੇ ਉਹ ਵੀ ਬਰਾਮਦ ਕਰ ਲਏ ਹਨ, ਜਿਸ ਵਿੱਚ ਇੱਕ ਮੋਟਰਸਾਈਕਲ ਅਤੇ ਇੱਕ ਬਲੈਰੋ ਗੱਡੀ ਸ਼ਾਮਿਲ ਹੈ।
ਡੀਐਸਪੀ ਅਜੇ ਕੁਮਾਰ ਨੇ ਦੱਸਿਆ ਕਿ ਮੁਲਜ਼ਮ ਜਗਜੀਤ ਸਿੰਘ ਦਾ ਪਿੰਡ ਸੁਨੇਤ ਵਿੱਚ ਇੱਕ ਜਿਮ ਹੈ ਜਿਸਦੀ ਆੜ ਵਿੱਚ ਵੀ ਉਹ ਹੈਰੋਇਨ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਸਲੇਮ ਟਾਬਰੀ ਦਾ ਰਹਿਣ ਵਾਲਾ ਹੈ ਅਤੇ ਕਈ ਸਾਲਾਂ ਤੋਂ ਨਸ਼ੇ ਦੀ ਸਪਲਾਈ ਦਾ ਗੋਰਖਧੰਦਾ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਹ ਤਿੰਨ ਜਣੇ ਤਸਕਰੀ ਕਰਦੇ ਸਨ, ਜਿਨ੍ਹਾਂ ਵਿੱਚੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਇੱਕ ਨੂੰ ਅਜੇ ਗ੍ਰਿਫਤਾਰ ਕਰਨਾ ਬਾਕੀ ਹੈ।
PUNJAB




INDIA








WORLD










