ਪੰਜਾਬ ਦੇ ਮੁੱਖ ਮੰਤਰੀ ਨੂੰ ਸ਼ੋਸ਼ਲ ਮੀਡੀਆ ਤੇ ਬਦਨਾਮ ਕਰਨ ਲਈ ਪੈ ਰਹੀਆਂ ਪੋਸਟ ਦਾ ਕੈਪਟਨ ਨੇ ਦਿੱਤਾ ਸਪਸ਼ਟੀਕਰਨ ,ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਦੱਬ ਕੇ ਕਿਸਾਨਾਂ ਦੀ ਮਦਦ ਕੀਤੀ ਹੈ ਪਰ ਕੋਈ ਸ਼ਰਾਰਤੀ ਅਨਸਰ ਸੋਸ਼ਲ ਮੀਡੀਆ ਉਤੇ ਪੋਸਟਾਂ ਪਾ ਕੇ ਸਾਡੇ ਬਾਰੇ ਗਲਤ ਪ੍ਰਚਾਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਸ਼ਰਾਰਤੀ ਅਨਸਰ ਮੇਰੇ ਨਾਮ ਉਤੇ ਪੋਸਟ ਪਾ ਰਿਹਾ ਹੈ ਕੈਪਟਨ ਨੇ ਦੱਸਿਆ ਕਿ ਸ਼ਰਾਰਤੀ ਅਨਸਰ ਜੋ ਲਿਖ ਰਹੇ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨ ਖਾਲਿਸਤਾਨੀ ਜਾਂ ਪਾਕਿਸਤਾਨੀ ਹਨ। ਇਹ ਸਰਾਸਰ ਕਿਸੇ ਦੀ ਬਦਮਾਸ਼ੀ ਹੈ। ਮੈਂ ਇਸ ਵਾਰ ਵੀ ਕੇਂਦਰ ਕੋਲ ਪਹੁੰਚ ਕਰਕੇ ਕਿਹਾ ਸੀ ਕਿ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਅਸੀਂ ਹਮੇਸ਼ਾਂ ਕਿਸਾਨਾਂ ਦੇ ਨਾਲ ਖੜ੍ਹੇ ਹਾਂ ਤੇ ਖੜ੍ਹੇ ਰਹਾਂਗੇ। ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਗੁੰਮਰਾਹ ਕਰਨ ਵਾਲੀਆਂ ਪੋਸਟ ਪਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸੰਘਰਸ਼ ਸ਼ੁਰੂ ਹੋਇਆ ਹੈ, ਉਹ (ਕੈਪਟਨ) ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦੇ ਰਹੇ ਹਨ ਪਰ ਕੁਝ ਸ਼ਰਾਰਤੀ ਅਨਸਰ ਇਸ ਬਾਰੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਹ ਕਿਸੇ ਦੀ ਚਾਲ ਹੈ ਤੇ ਲੋਕਾਂ ਨੂੰ ਇਸ ਤੋਂ ਚੌਕਸ ਰਹਿਣਾ ਚਾਹੀਦਾ ਹੈ।
PUNJAB




INDIA








WORLD










