ਮੋਗਾ, 14 ਮਈ:ਜ਼ਿਲਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ 19 ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਕਾਰਣ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਜ਼ਿਲਾ ਮੋਗਾ ਵਿੱਚ ਮੌਜੂਦ ਸਾਰੇ ਆਕਸੀਜ਼ਨ ਸਿਲੰਡਰਾਂ ਨੂੰ ਰੈਕੁਇਜ਼ਿਟ ਕੀਤਾ ਜਾ ਚੁੱਕਾ ਹੈ। ਪ੍ਰੰਤੂ ਬਹੁਤ ਸਾਰੇ ਲੋਕਾਂ ਵੱਲੋਂ ਅਤੇ ਕੁਝ ਅਦਾਰਿਆਂ ਵੱਲੋਂ ਹੁਣ ਵੀ ਆਪਣੇ ਘਰਾਂ ਅੰਦਰ ਸਿਲੰਡਰਾਂ ਨੂੰ ਸਟੋਰ ਕੀਤਾ ਹੋਇਆ ਹੈ, ਜਿਸ ਕਰਕੇ ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰਾਂ ਦੀ ਸਰਕੂਲੇਸ਼ਨ ਵਿੱਚ ਮੁਸ਼ਕਿਲ ਪੇਸ਼ ਆ ਰਹੀ ਹੈ।ਸ੍ਰੀ ਸੰਦੀਪ ਹੰਸ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਪਾਸ ਆਕਸੀਜਨ ਸਿਲੰਡਰ ਮੌਜੂਦ ਹਨ ਤਾਂ ਉਹ ਆਪਣੇ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਮਾਂ ਕਰਵਾ ਦੇਣ। ਉਨਾਂ ਕਿਹਾ ਕਿ ਕੋਵਿਡ ਦੀ ਇਸ ਮੁਸ਼ਕਿਲ ਘੜੀ ਵਿੱਚ ਜ਼ਿਲਾ ਪ੍ਰਸ਼ਾਸ਼ਨ ਜ਼ਿਲਾ ਵਾਸੀਆਂ ਦੇ ਸਹਿਯੋਗ ਨਾਲ ਹੀ ਕਰੋਨਾ ਉੱਪਰ ਫਤਹਿ ਹਾਸਲ ਕਰ ਸਕਦਾ ਹੈ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਆਕਸੀਜਨ ਸਿਲੰਡਰ ਜਮਾਂ ਨਹੀਂ ਕਰਵਾਉਂਦਾ ਅਤੇ ਉਸਦੇ ਘਰ ਵਿੱਚੋਂ ਕੋਈ ਵੀ ਆਕਸੀਜਨ ਸਿਲੰਡਰ ਬਰਾਮਦ ਕੀਤਾ ਜਾਂਦਾ ਹੈ ਤਾਂ ਉਸ ਵਿਰੁੱਧ ਡਿਜਾਸਟਰ ਮੈਨੇਜਮੈਂਟ ਐਕਟ 2005 ਦੇ ਸੈਕਸ਼ਨ 30(xxv) ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।