ਮੋਗਾ: ਆਏ ਦਿਨ ਪੰਜਾਬ ਵਿੱਚ ਲੁੱਟਾਂ ਖੋਹਾਂ ਜਿਹੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ, ਅਜਿਹੇ ਵਿੱਚ ਜਿੱਥੇ ਲੁੱਟ ਖੋਹ ਕਰਨ ਵਾਲੇ ਆਨਸਰ ਨਵੇਂ ਨਵੇਂ ਤਰੀਕਿਆਂ ਨਾਲ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਉੱਥੇ ਹੀ ਪੁਲੀਸ ਦੁਆਰਾ ਵੀ ਮੁਸਤੈਦੀ ਦਿਖਾਉਂਦਿਆਂ ਉਕਤ ਅਨਸਰਾਂ ਨੂੰ ਫੜ ਲਿਆ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਮੋਗਾ ਦੇ ਥਾਣਾ ਅਜੀਤਵਾਲ ਵਿੱਚ ਜਿੱਥੇ ਥਾਣਾ ਅਜੀਤਵਾਲ ਪੁਲਿਸ ਨੇ ਤਲਵੰਡੀ ਮੱਲੀਆਂ ਦੇ ਪੈਟਰੋਲ ਪੰਪ ਤੋਂ ਤਿੰਨ ਮੋਟਰਸਾਈਕਲ ਸਵਾਰਾਂ ਵੱਲੋਂ ਪਿਸਤੌਲ ਦੀ ਨੋਕ ‘ਤੇ 10000 ਲੁੱਟਣ ਵਾਲੇ ਤਿੰਨ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫਤਾਰ ਕੀਤਾ ਹੈ। ਜਦਕਿ ਇੱਕ ਲੁਟੇਰਾ ਪੁਲਿਸ ਦੀ ਗ੍ਰਿਫ਼ਤ ਵਿਚੋਂ ਬਾਹਰ ਹੈ। ਫੜ੍ਹੇ ਗਏ ਮੁਲਜ਼ਮਾਂ ਵਿੱਚੋਂ ਇੱਕ ਕੁਲਵੰਤ ਸਿੰਘ ਜਗਰਾਉਂ ਦੇ ਪਿੰਡ ਰਾਮਗੜ੍ਹ ਭੁੱਲਰ ਦੇ ਮੌਜੂਦਾ ਕਾਂਗਰਸੀ ਸਰਪੰਚ ਦਾ ਪੁੱਤਰ ਹੈ।
ਥਾਣਾ ਅਜੀਤਵਾਲ ਦੇ ਐਸਐਚਓ ਸੁਖਵਿੰਦਰ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਮੋਗਾ ਦੇ ਪਿੰਡ ਤਲਵੰਡੀ ਮੱਲੀਆਂ ਦੇ ਪੈਟਰੋਲ ਪੰਪ ‘ਤੇ ਤਿੰਨ ਨੌਜਵਾਨ ਮੋਟਰਸਾਈਕਲ ‘ਤੇ ਆਏ ਸਨ ਅਤੇ 200 ਰੁਪਏ ਦਾ ਪੈਟਰੋਲ ਪਵਾਉਣ ਤੋਂ ਬਾਅਦ ਕਾਰਿੰਦੇ ਨੂੰ ਪਿਸਤੌਲ ਵਰਗਾ ਲਾਈਟਰ ਵਿਖਾ ਕੇ 10000 ਲੁੱਟ ਕੇ ਲੈ ਗਏ ਸਨ।
ਉਨ੍ਹਾਂ ਦੱਸਿਆ ਕਿ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਸੀ, ਜਿਸ ਦੇ ਆਧਾਰ ‘ਤੇ ਦੋ ਕਥਿਤ ਦੋਸ਼ੀਆਂ ਕੁਲਵੰਤ ਕਾਂਤੀ ਅਤੇ ਜਗਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਇੱਕ ਫਰਾਰ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਜਗਰਾਉਂ ਪਿੰਡ ਰਾਮਗੜ੍ਹ ਭੁੱਲਰ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਕੁਲਵੰਤ ਸਿੰਘ ਕੋਲੋਂ 600 ਰੁਪਏ ਨਕਦ ਅਤੇ ਇੱਕ ਹਲਕਾ ਪਿਸਤੌਲ ਬਰਾਮਦ ਕੀਤਾ ਗਿਆ ਹੈ, ਜਿਸ ਨੇ ਪੁੱਛਗਿੱਛ ਵਿੱਚ ਕਿਹਾ ਹੈ ਕਿ ਉਹ ਪਿੰਡ ਦੇ ਮੌਜੂਦਾ ਕਾਂਗਰਸੀ ਸਰਪੰਚ ਦਾ ਪੁੱਤਰ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 1 ਦਿਨ ਦਾ ਰਿਮਾਂਡ ਹਾਸਲ ਕੀਤਾ।
PUNJAB




INDIA








WORLD










