ਪਿਛਲੇ ਦਿਨੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਦੇ ਸਪੁੱਤਰ ਗੁਰਮੁਖ ਸਿੰਘ ਬਰਾੜ ਰੋਡੇ ਨੂੰ ਕਪੂਰਥਲਾ ਪੁਲਿਸ ਨੇ ਗਿਰਫ਼ਤਾਰ ਕੀਤਾ ਸੀ ਤੇ ਉਨ੍ਹਾਂ ਪਾਸੋਂ ਵਿਸਫੋਟਕ ਸਮੱਗਰੀ ਬਰਾਮਦ ਹੋਣ ਦਾ ਦਾਅਵਾ ਵੀ ਕੀਤਾ ਗਿਆ ਸੀ, ਜਿਸਦੇ ਚਲਦਿਆਂ ਪੁਲਿਸ ਦੁਆਰਾ ਉਨ੍ਹਾਂ ਦਾ 7 ਦਿਨਾਂ ਰਿਮਾਂਡ ਲਿਆ ਗਿਆ ਹੈ ਅਤੇ ਦੂਜੇ ਪਾਸੇ ਪੰਜਾਬ ਦਾ ਸਮੁੱਚਾ ਸੰਤ ਸਮਾਜ ਇਸ ਗ੍ਰਿਫਤਾਰੀ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ। ਇਸੇ ਤਹਿਤ ਹੀ ਅੱਜ ਬਲਜੀਤ ਸਿੰਘ ਦਾਦੂਵਾਲ ਨੇ ਵੀ ਆਪਣਾ ਪ੍ਰਤੀਕਰਨ ਦਿੱਤਾ ਹੈ।
”ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਦੇ ਸਪੁੱਤਰ ਗੁਰਮੁੱਖ ਸਿੰਘ ਬਰਾੜ ਨੂੰ ਪਿਛਲੇ ਦਿਨੀਂ ਉਨ੍ਹਾਂ ਦੇ ਜਲੰਧਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਤੇ ਨਾਜਾਇਜ਼ ਅਸਲਾ ਬਾਰੂਦ ਪਾ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਬੰਦ ਕਰ ਦਿੱਤਾ ਹੈ ਜੋ ਬਹੁਤ ਹੀ ਮੰਦਭਾਗੀ ਘਟਨਾ ਹੈ। ਝੂਠੇ ਕੇਸਾਂ ਨੂੰ ਰੱਦ ਕਰਕੇ ਪੰਜਾਬ ਸਰਕਾਰ ਗੁਰਮੁੱਖ ਸਿੰਘ ਬਰਾੜ ਨੂੰ ਤੁਰਤ ਰਿਹਾਅ ਕਰੇ।”
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੀਡੀਆ ਨਾਲ ਇੱਕ ਪ੍ਰੈੱਸ ਨੋਟ ਰਾਹੀਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਪ੍ਰਧਾਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਖ਼ਬਾਰਾਂ ਵਿੱਚ ਕਹਾਣੀ ਪੜ੍ਹੀ ਹੈ ਕਿ ਅੱਧੀ ਰਾਤ ਨੂੰ ਕੰਧਾਂ ਟੱਪ ਕੇ ਆਇਆ ਪੁਲਿਸ ਪ੍ਰਸ਼ਾਸਨ ਪਹਿਲਾਂ ਖਾਲੀ ਹੱਥ ਚਲਾ ਗਿਆ ਅਤੇ ਬਾਅਦ ਵਿੱਚ ਦੁਬਾਰਾ ਰੇਡ ਕਰਕੇ ਅਸਲਾ ਬਾਰੂਦ ਬਰਾਮਦ ਹੋਣ ਦੀ ਗੱਲ ਕੀਤੀ ਜੋ ਕਿ ਸ਼ੰਕੇ ਪੈਦਾ ਕਰਦੀ ਹੈ ਅਤੇ ਜਾਂਦਿਆਂ ਗਲੀ ਗੁਆਂਢੀਆਂ ਦੇ ਸੀਸੀਟੀਵੀ ਕੈਮਰੇ ਵੀ ਉਖਾੜ ਕੇ ਕਬਜ਼ੇ ਵਿਚ ਲੈ ਜਾਣ ਦੀ ਕਾਰਵਾਈ ਵੀ ਸ਼ੰਕਾ ਪੈਦਾ ਕਰਦੀ ਹੈ।
ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪਹਿਲਾਂ ਹੀ ਪੰਜਾਬ ਦੀ ਜਵਾਨੀ ਦਾ ਬਹੁਤ ਘਾਣ ਹੋ ਚੁੱਕਾ ਹੈ ਅਤੇ ਸੈਂਕੜੇ ਬੇਕਸੂਰ ਸਿੱਖ ਅੱਜ ਵੀ ਜੇਲ੍ਹਾਂ ਵਿੱਚ ਬੰਦ ਹਨ ਜਿਨ੍ਹਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਸਿੱਖ ਸਿਧਾਂਤਾਂ ਉਤੇ ਵਾਰ ਕਰਨ ਵਾਲੇ ਸਿੱਖ ਵਿਰੋਧੀ ਲੋਕ, ਨਸ਼ੇ ਦੇ ਸਮੱਗਲਰ, ਗੁਰਬਾਣੀ ਦੀ ਬੇਅਦਬੀ ਕਰਨ ਵਾਲੇ ਗੈਰ ਸਮਾਜ਼ੀ ਅਨਸਰ ਤਾਂ ਬਾਹਰ ਖੁੱਲੇਆਮ ਘੁੰਮ ਰਹੇ ਹਨ ਪਰ ਬੇਕਸੂਰ ਸਿੱਖ ਨੌਜਵਾਨਾਂ ਨੂੰ ਟਾਰਗੇਟ ਕਰਕੇ ਜੇਲ੍ਹਾਂ ਵਿਚ ਬੰਦ ਕੀਤਾ ਜਾ ਰਿਹਾ ਹੈ ਜੋ ਨਾ ਬਰਦਾਸ਼ਤਯੋਗ ਹੈ। ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਇਹੋ ਜਿਹੀਆਂ ਡਰਾਮੇਬਾਜ਼ੀਆਂ ਰਚ ਕੇ ਪੰਜਾਬ ਦੇ ਸਿੱਖ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰਨਾ ਤੁਰੰਤ ਬੰਦ ਕਰੇ।
PUNJAB




INDIA








WORLD










