ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਨਕੋਦਰ ਦੇ ਇੱਕ ਡੇਰੇਦਾਰ ਨੂੰ ਗੁਰੂ ਅਮਰਦਾਸ ਦੇ ਵੰਸ਼ ਵਿੱਚੋਂ ਦੱਸੇ ਜਾਣ ਮਗਰੋਂ ਨਵਾਂ ਵਿਵਾਦ ਛਿੜ ਗਿਆ ਹੈ। ਚੁਫੇਰਿਉਂ ਅਲੋਚਨਾ ਪਿੱਛੋਂ ਗੁਰਦਾਸ ਮਾਨ ਨੇ ਆਪਣੇ ਫੇਸਬੁੱਕ ਉਤੇ ਇਸ ਬਾਰੇ ਸਫਾਈ ਦਿੱਤੀ ਹੈ। ਗੁਰਦਾਸ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ, ਜੇਕਰ ਫਿਰ ਵੀ ਅਜਿਹਾ ਹੋਇਆ ਤਾਂ ਉਹ ਮੁਆਫੀ ਮੰਗਦੇ ਹਨ । ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਗੁਰੂ ਦਾ ਅਪਮਾਨ ਨਹੀਂ ਕਰ ਸਕਦਾ। ਮੈਂ ਕਦੇ ਵੀ ਗੁਰੂ ਨਾਲ ਬਾਬਾ ਮੁਰਾਦ ਸ਼ਾਹ ਦੀ ਤੁਲਨਾ ਨਹੀਂ ਕੀਤੀ। ਮੇਰਾ ਮਤਲਬ ਇਹ ਸੀ ਕਿ ਤੀਜੇ ਗੁਰੂ ਵੀ ਭੱਲਾ ਪਰਿਵਾਰ ਵਿਚੋਂ ਸਨ ਤੇ ਬਾਬਾ ਮੁਰਾਦ ਸ਼ਾਹ ਵੀ ਭੱਲਾ ਪਰਿਵਾਰ ਵਿਚੋਂ ਸਨ। ਦੱਸ ਦਈਏ ਕਿ ਗਾਇਕ ਦੇ ਇਸ ਵਿਵਾਦਿਤ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਰੋਹ ਵਿੱਚ ਹਨ। ਸਿੱਖ ਯੂਥ ਫੈੱਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ਖਾਲਸਾ ਦੇ ਮੁਖੀ ਦਿਲਬਾਗ ਸਿੰਘ ਸੁਲਤਾਨਵਿੰਡ, ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਮੁੱਛਲ, ਭੁਪਿੰਦਰ ਸਿੰਘ ਅਤੇ ਗਗਨਦੀਪ ਸਿੰਘ ਸੁਲਤਾਨਵਿੰਡ ਨੇ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਕੇ ਗੁਰਦਾਸ ਮਾਨ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
PUNJAB




INDIA








WORLD










