ਪੰਜਾਬ ਕਾਂਗਰਸ ਵਿੱਚ ਫੇਰ ਬਗਾਵਤ ਅੱਜ ਮੰਤਰੀਆਂ ਤੇ ਵਿਧਾਇਕਾਂ ਨੇ ਕੀਤੀ ਮੀਟਿੰਗ ਕੈਪਟਨ ਨੂੰ ਬਦਲਣ ਦੀ ਉਠੀ ਮੰਗ ਦਿੱਲੀ ਨੂੰ ਪਾਏ ਚਾਲੇ । ਪੰਜਾਬ ਕਾਂਗਰਸ ਵਿਚ ਬਣੇ ਮੌਜੂਦਾ ਹਾਲਾਤ ਤੋਂ ਜਾਪ ਰਿਹਾ ਹੈ ਕਿ ਕੈਪਟਨ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਅੱਜ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਕਈ ਮੰਤਰੀਆਂ ਅਤੇ ਵਿਧਾਇਕਾਂ ਦੀ ਬੈਠਕ ਹੋਈ ਹੈ ਤੇ ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕਰਨ ਦੀ ਮੰਗ ਖੁੱਲ੍ਹ ਕੇ ਉਠੀ ਹੈ। ਮੀਟਿੰਗ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਕਿਹਾ ਕਿ ਕੈਪਟਨ ਨੂੰ ਲਾਂਭੇ ਕਰਨ ਦੀ ਮੰਗ ਰੱਖੀ ਜਾਵੇਗੀ, ਕਿਉਂਕਿ ਉਨ੍ਹਾਂ ਦੀ ਅਗਵਾਈ ਵਿਚ ਕੰਮ ਨਹੀਂ ਹੋ ਰਹੇ। ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿਚ ਇਹ ਬੈਠਕ ਹੋਈ ਹੈ। ਇਸ ਬੈਠਕ ਵਿਚ ਫੈਸਲਾ ਲਿਆ ਗਿਆ ਹੈ ਕਿ ਅੱਜ ਹੀ ਇਸ ਮਸਲੇ ਨੂੰ ਲੈ ਕੇ ਹਾਈਕਮਾਨ ਕੋਲ ਪਹੁੰਚ ਕੀਤੀ ਜਾਵੇਗੀ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਤ੍ਰਿਪਤਾ ਰਾਜਿੰਦਰ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਸੁੱਖ ਸਰਕਾਰੀਆ, ਚਰਨਜੀਤ ਸਿੰਘ ਚੰਨੀ ਅਤੇ ਪ੍ਰਗਟ ਸਿੰਘ ਹਾਈ ਕਮਾਂਡ ਨੂੰ ਅੱਜ ਹੀ ਮਿਲਣ ਜਾਣਗੇ। ਮੀਟਿੰਗ ਵਿਚ ਕੈਪਟਨ ਦੀ ਕਾਰਗੁਜ਼ਾਰੀ ਉਤੇ ਸਵਾਲ ਖੜ੍ਹੇ ਕੀਤੇ ਗਏ। ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਹੈ ਕਿ ਕੈਪਟਨ ਦੀ ਅਗਵਾਈ ਵਿਚ ਲੋਕਾਂ ਦੇ ਕੰਮ ਨਹੀਂ ਹੋਏ। ਲੋਕ ਨਰਾਸ਼ ਹਨ। ਬੁਰਾ ਹਾਲ ਹੈ ਤੇ ਲੋਕਾਂ ਗੁੱਸੇ ਵਿਚ ਹਨ। ਬੇਅਦਬੀ ਮਾਮਲਿਆਂ ਵਿਚ ਇਨਸਾਫ ਨਹੀਂ ਮਿਲਿਆ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਮੰਤਰੀ ਦੇ ਅਹੁਦੇ ਦਾ ਲਾਲਚ ਨਹੀਂ ਹੈ ਤੇ ਨਾ ਹੀ ਕੁਰਸੀ ਜਾਣ ਦਾ। ਮੀਟਿੰਗ ਵਿਚ ਤਿੰਨ ਮੰਤਰੀਆਂ ਤ੍ਰਿਪਤ ਰਜਿੰਦਰ ਬਾਜਵਾ, ਚਰਨਜੀਤ ਚੰਨੀ, ਸੁੱਖੀ ਰੰਧਾਵਾ ਸਣੇ ਕੁਲਦੀਪ ਸਿੰਘ ਵੈਦ, ਸੁਰਜੀਤ ਸਿੰਘ ਧੀਮਾਨ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਵਤਾਰ ਹੈਨਰੀ (ਜੂਨੀਅਰ), ਹਰਜੋਤ ਕਮਲ, ਅਮਰੀਕ ਸਿੰਘ, ਸੰਤੋਖ ਸਿੰਘ, ਪਰਮਿੰਦਰ ਸਿੰਘ ਪਿੰਕੀ, ਮਦਨ ਲਾਲ ਜਲਾਲਪੁਰ, ਗੁਰਕੀਰਤ ਸਿੰਘ ਕੋਟਲੀ, ਸਮੇਤ ਹੋਰ ਵੀ ਮੈਂਬਰ ਹਾਜ਼ਰ ਹਨ। ਮੀਟਿੰਗ ਵਿਚ ਮੰਤਰੀਆਂ ਸਣੇ 30 ਦੇ ਕਰੀਬ ਵਿਧਾਇਕ ਮੌਜੂਦ ਦੱਸੇ ਜਾ ਰਹੇ ਹਨ।
PUNJAB




INDIA








WORLD










