
ਕਿਸਾਨਾਂ ਵੱਲੋਂ ਪਿਛਲੇ ਦਿਨਾਂ ਤੋਂ ਗੰਨੇ ਦੇ ਰੇਟ ਅਤੇ ਬਕਾਏ ਨੂੰ ਲੈ ਕੇ ਧਰਨਾ ਦਿੱਤਾ ਜਾਾ ਰਿਹਾ ਸੀ ਤੇ ਕੁੱਝ ਟਰੇਨਾ ਵੀ ਬੰਦ ਕੀਤੀਆਂ ਸੀ । ਅੱਜ ਮੁੱਖ ਮੰਤਰੀ ਨੇ ਕਿਸਾਨ ਲੀਡਰਾਂ ਨਾਲ ਮੀਟਿੰਗ ਕੀਤੀ ਤੇ ਜੋ ਗੰਨੇ ਦੇ ਰੇਟ ਦੀ ਮੰਗ ਕੀਤੀ ਉਹ ਮੰਨ ਲਈ ਗਈ ਜਿਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਇਕ ਤਸਵੀਰ ਸਾਂਝੀ ਕੀਤੀ ਹੈ। ਜਿਸ ਵਿਚ ਕਿਸਾਨ ਆਗੂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾ ਰਹੇ ਹਨ। ਪੰਜਾਬ ਸਰਕਾਰ 360 ਰੁਪਏ ਪ੍ਰਤੀ ਕੁਇੰਟਲ ਦਾ ਭਾਅ ਦੇਵੇਗੀ ਤੇ 15 ਦਿਨਾਂ ਵਿਚ ਬਕਾਇਆ ਵੀ ਦੇ ਦੇਵੇਗੀ। ਕਿਸਾਨਾਂ ਨੇ ਦੱਸਿਆ ਕਿ ਸਰਕਾਰ ਨੇ ਮੰਗਾਂ ਮੰਨ ਲਈਆਂ ਹਨ ਤੇ ਹੁਣ ਧਰਨਾ ਖਤਮ ਕਰਨ ਲਈ ਆਖ ਦਿੱਤਾ ਹੈ। ਤਸਵੀਰ ਦੇ ਨਾਲ ਕੈਪਟਨ ਨੇ ਲਿਖਿਆ ਹੈ-ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਕਿਸਾਨਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਗੰਨੇ ਲਈ 360 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐਸਏਪੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੇਰੀ ਸਰਕਾਰ ਸਾਡੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਜੈ ਕਿਸਾਨ, ਜੈ ਜਵਾਨ!’ ਇਸ ਤੋਂ ਪਹਿਲਾਂ ਇਕ ਹੋਰ ਟਵੀਟ ਵਿਚ ਉਨ੍ਹਾਂ ਦੇ ਮੀਡੀਆ ਸਲਾਹਕਾਰ ਨੇ ਦੱਸਿਆ ਕਿ ਗੰਨਾ ਕਿਸਾਨਾਂ ਦੀ ਮੰਗ ਨੂੰ ਮੰਨਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਪਿੜਾਈ ਦੇ ਸੀਜ਼ਨ 2021-22 ਲਈ ਰਾਜ ਸਹਿਮਤ ਕੀਮਤ (ਐਸਏਪੀ) ਵਿੱਚ 35 ਰੁਪਏ ਪ੍ਰਤੀ ਕੁਇੰਟਲ ਦੇ ਹੋਰ ਵਾਧੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਿਸਾਨਾਂ ਨੂੰ ਹੁਣ 360 ਰੁਪਏ ਪ੍ਰਤੀ ਕੁਇੰਟਲ ਮਿਲੇਗਾ – ਗੁਆਂਢੀ ਸੂਬੇ ਹਰਿਆਣਾ ਨਾਲੋਂ 2 ਰੁਪਏ ਜ਼ਿਆਦਾ।
PUNJAB




INDIA








WORLD










