ਬਾਘਾਪੁਰਾਣਾ 25 ਅਗਸਤ (ਪ.ਪ.) : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਭਤੀਜੇ ਜਸਬੀਰ ਸਿੰਘ ਰੋਡੇ ਦੇ ਸਪੁੱਤਰ ਗੁਰਮੁਖ ਸਿੰਘ ਬਰਾੜ ਨੂੰ ਜਲੰਧਰ ਵਿਖੇ ਉਨ੍ਹਾਂ ਦੇ ਘਰ ਪੁਲਿਸ ਦੁਆਰਾ ਰੇਡ ਕਰਕੇ ਹਿਰਾਸਤ ਵਿਚ ਲੈ ਲਿਆ ਗਿਆ ਸੀ। ਮੀਡੀਆ ਦੁਆਰਾ ਪ੍ਰਕਾਸ਼ਿਤ ਰਿਪੋਰਟਾਂ ਅਨੁਸਾਰ ਗੁਰਮੁੱਖ ਸਿੰਘ ਨੂੰ ਗ੍ਰਿਫਤਾਰ ਕਰਨ ਵਿਚ ਐਨ.ਆਈ.ਏ. ਅਤੇ ਆਈ.ਬੀ. ਵਲੋਂ ਅਹਿਮ ਰੋਲ ਅਦਾ ਕੀਤਾ ਗਿਆ ਸੀ। ਜਿਸ ਸਬੰਧੀ ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਵਲੋਂ ਅੱਜ ਪੰਜਾਬ ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਗੁਰਮੁਖ ਸਿੰਘ ਦੀ ਰਿਹਾਈ ਲਈ ਉਲੀਕੇ ਗਏ ਸਮਾਗਮ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤੇ ਦੱਸਿਆ ਕਿ ਸਰਕਾਰ ਦੁਆਰਾ ਜਾਅਲੀ ਕੇਸਾਂ ਦੇ ਅਧਾਰ ਤੇ ਇਹ ਸਭ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 26 ਅਗਸਤ ਨੂੰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਜਲੰਧਰ ਵਿਖੇ ਸਮੁੱਚੀਆਂ ਜਥੇਬੰਦੀਆਂ ਪਹੁੰਚਣ ਦੀ ਅਪੀਲ ਕਰਨ ਤਾਂ ਜੋ ਗੁਰਮੁੱਖ ਸਿੰਘ ਨੂੰ ਰਿਹਾਅ ਕਰਵਾਉਣ ਲਈ ਅਗਲਾ ਏਜੰਡਾ ਉਲੀਕਿਆ ਜਾ ਸਕੇ।
PUNJAB




INDIA








WORLD










