ਪੰਜਾਬ ਕਾਂਗਰਸ ਵਿੱਚ ਪਿਛਲੇ ਦਿਨਾਂ ਤੋਂ ਸਿੱਧੂ ਵੱਲੋਂ ਆਪਣੇ ਨਾਲ ਲਾਏ ਗਏ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਲਗਾਤਾਰ ਇਤਰਾਜ਼ਯੋਗ ਪੋਸਟ ਪਾਉਣ ਨੂੰ ਲੈ ਕੇ ਮਾਮਲਾ ਭੱਖ ਗਿਆ ਹੈ । ਪੰਜਾਬ ਕਾਂਗਰਸ ਦੇ ਇੰਚਾਰਜ਼ ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਨੂੰ ਸਾਫ ਸ਼ਬਦਾਂ ਵਿੱਚ ਆਖ ਦਿੱਤਾ ਹੈ ਆਵਦੇ ਦੋ ਸਲਾਹਕਾਰਾਂ ਨੂੰ ਬਰਖਾਸਤ ਕਰੋ, ਜੇ ਸਿੱਧੂ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਪਾਰਟੀ ਉਨ੍ਹਾਂ ਨੂੰ ਬਰਖਾਸਤ ਕਰ ਦੇਵੇਗੀ ” ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਨਵੇਂ ਮੁਖੀ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਦਾ ਇਹ ਸੰਦੇਸ਼ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਰੁੱਧ ਨਵੇਂ ਸਿਰੇ ਤੋਂ ਸ਼ੁਰੂ ਹੋਏ ਬਗਾਵਤੀ ਸੁਰਾਂ ਦੇ ਉੱਠਣ ਤੋਂ ਬਾਅਦ ਆਇਆ ਹੈ। ਨਾਲ ਹੀ ਰਾਵਤ ਨੇ ਸਿੱਧੂ ਦੇ ਸਲਾਹਕਾਰਾਂ ਦੀ ਟਿੱਪਣੀ ਨੂੰ ਗਲਤ ਮਾਨਸਿਕਤਾ ਵਾਲਾ ਕਰਾਰ ਦਿੱਤਾ ਹੈ। ਉਨ੍ਹਾਂ ਨੇ ਪਿਛਲੇ ਹਫਤੇ ਪਾਕਿਸਤਾਨ ਤੇ ਕਸ਼ਮੀਰ ਬਾਰੇ ਆਪਣੀਆਂ ਟਿੱਪਣੀਆਂ ਕਰਕੇ ਸੁਰਖੀਆਂ ਬਟੋਰੀਆਂ। ਉਨ੍ਹਾਂ ਨੇ ਫੇਸਬੁੱਕ ਪੋਸਟ ‘ਚ ਕਿਹਾ ਕਿ ਭਾਰਤ ਤੇ ਪਾਕਿਸਤਾਨ ਦੋਵੇਂ ਹੀ ਨਾਜਾਇਜ਼ ਤੌਰ ‘ਤੇ ਕਸ਼ਮੀਰ ਉੱਤੇ ਕਾਬਜ਼ ਹਨ। ਰਾਵਤ ਨੇ ਕਿਹਾ, “ਇਹ ਖੇਮਿਆਂ ਦਾ ਮਾਮਲਾ ਨਹੀਂ, ਜਿਸ ਨੇ ਇਤਰਾਜ਼ ਕੀਤਾ ਹੈ। ਉਨ੍ਹਾਂ ਬਿਆਨਾਂ ‘ਤੇ ਸਮੁੱਚੀ ਪਾਰਟੀ ਤੇ ਸੂਬੇ ਨੂੰ ਵੀ ਇਤਰਾਜ਼ ਹੈ। ਜੰਮੂ -ਕਸ਼ਮੀਰ ‘ਤੇ ਪਾਰਟੀ ਦੀ ਇੱਕ ਲਾਈਨ ਹੈ ਤੇ ਉਹ ਇਹ ਹੈ ਕਿ ਇਹ ਭਾਰਤ ਦਾ ਅਨਿੱਖੜਵਾਂ ਅੰਗ ਹੈ।” ਜਦੋਂ ਹਰੀਸ਼ ਰਾਵਤ ਨੂੰ ਪੁੱਛਿਆ ਗਿਆ ਕਿ ਪਾਰਟੀ ਵਿਵਾਦ ਨਾਲ ਕਿਵੇਂ ਨਜਿੱਠੇਗੀ? ਰਾਵਤ ਨੇ ਕਿਹਾ, “ਇਹ ਸਲਾਹਕਾਰ ਪਾਰਟੀ ਵਲੋਂ ਨਿਯੁਕਤ ਨਹੀਂ ਕੀਤੇ ਗਏ। ਅਸੀਂ ਸਿੱਧੂ ਨੂੰ ਉਨ੍ਹਾਂ ਨੂੰ ਬਰਖਾਸਤ ਕਰਨ ਲਈ ਕਿਹਾ ਹੈ। ਜੇਕਰ ਸਿੱਧੂ ਅਜਿਹਾ ਨਹੀਂ ਕਰਦੇ ਤਾਂ ਮੈਂ ਕਰਾਂਗਾ। ਅਸੀਂ ਉਹ ਲੋਕ ਨਹੀਂ ਚਾਹੁੰਦੇ ਜੋ ਪਾਰਟੀ ਨੂੰ ਸ਼ਰਮਿੰਦਾ ਕਰਨ।”
PUNJAB




INDIA








WORLD










