ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਪਾਰਟੀਆਂ ਵਿੱਚ ਉਥਲ ਪੁਥਲ ਹੋਣੀ ਸ਼ੁਰੂ ਹੋ ਗਈ ਹੈ । ਅੱਜ ਸਯੁੰਕਤ ਅਕਾਲੀ ਦੇ ਆਗੂ ਸੇਵਾ ਸਿੰਘ ਸੇਖਵਾਂ ਦੇ ਘਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ਤੇ ਮਿਲਣ ਪਹੁੰਚੇ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਕੈਬਿਨੇਟ ਮੰਤਰੀ ਰਹੇ ਸੇਵਾ ਸਿੰਘ ਸੇਖਵਾਂ ਨੇ ਵੀਰਵਾਰ ਆਮ ਆਦਮੀ ਪਾਰਟੀ ਦਾ ਹੱਥ ਫੜ ਲਿਆ ਹੈ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਿੰਡ ਸੇਖਵਾਂ ਪੁੱਜ ਕੇ ਪਾਰਟੀ ਵਿੱਚ ਸ਼ਮੂਲੀਅਤ ਕਰਵਾਈ। ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਉਹ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਦੇ ਹਨ ਅਤੇ ਉਹ ਹੁਣ ਆਪਣੇ ਰਹਿੰਦੇ ਸਾਹ ਤੱਕ ਪਾਰਟੀ ਦੀ ਸੇਵਾ ਕਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਿਹੜੀ ਵੀ ਸੇਵਾ ਉਨ੍ਹਾਂ ਨੂੰ ਸੌਂਪੀ ਜਾਵੇਗੀ ਉਹ ਸਿਰ ਮੱਥੇ ਪ੍ਰਵਾਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਿਛਲੇ 7-8 ਮਹੀਨਿਆਂ ਤੋਂ ਠੀਕ ਨਹੀਂ ਸੀ। ਇਹ ਅੱਜ ਮੇਰਾ ਪਤਾ ਲੈਣ ਆਏ ਹਨ। ਮੇਰੀ ਪਾਰਟੀ ਅਤੇ ਇਨ੍ਹਾਂ ਦੀ ਪਾਰਟੀ ਵੱਖ ਸੀ। ਉਨ੍ਹਾਂ ਕਿਹਾ ਕਿ ਅਰਵਿੰਦਰ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਹਨ ਅਤੇ ਦੇਸ਼ ਦਾ ਭਵਿੱਖ ਹਨ, ਉਹ ਅੱਜ ਮੇਰਾ ਪਤਾ ਲੈਣ ਆਏ ਹਨ, ਇਹ ਬਹੁਤ ਵੱਡੀ ਗੱਲ ਹੈ। ਉਨ੍ਹਾਂ ਕਿਹਾ ਕਿ ਮੇਰਾ ਪਿਤਾ ਉਜਾਗਰ ਸਿੰਘ ਸੇਖਵਾਂ ਅਕਾਲੀ ਦਲ ਦੇ ਫਾਊਂਡਰ ਰਹੇ ਹਨ, ਅਕਾਲੀ ਦਲ ਦੇ ਪ੍ਰਧਾਨ ਰਹੇ ਹਨ। ਸਾਡੀਆਂ ਤਿੰਨ ਪੀੜ੍ਹੀਆਂ ਨੇ ਅਕਾਲੀ ਦਲ ਦੀ ਸੇਵਾ ਕਰਦੀਆਂ ਰਹੀਆਂ ਹਨ ਪਰੰਤੂ ਅਫਸੋਸ ਦੀ ਗੱਲ ਹੈ ਕਿ ਇੰਨਾ ਸਭ ਕੁੱਝ ਕਰਨ ਦੇ ਬਾਵਜੂਦ ਅਕਾਲੀ ਦਲ ਵੱਲੋਂ ਮੇਰਾ ਕੋਈ ਹਾਲ ਪੁੱਛਣ ਨਹੀਂ ਆਇਆ। ਸੇਖਵਾਂ ਨੇ ਭਰੇ ਮਨ ਨਾਲ ਕਿਹਾ ਕਿ ਕਿਸੇ ਨੇ ਨਹੀਂ ਪੁੱਛਿਆ ਕਿ ਮੈਂ ਜੀਅ ਰਿਹਾ ਹਾਂ ਜਾਂ ਮਰ ਗਿਆ ਹਾਂ। ਕੇਜਰੀਵਾਲ ਵਰਗਾ ਕੋਈ ਇਨਸਾਨ ਨਹੀਂ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਉਹ ਤਾਂ ਸਿਆਸਤ ਵਿੱਚ ਨਵੇਂ ਹਨ ਪਰ ਪੰਜਾਬ ਦੇ ਲੋਕ ਜਾਣਦੇ ਹਨ ਕਿ ਸੇਵਾ ਸਿੰਘ ਸੇਖਵਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਪੰਜਾਬ ਲਈ ਕੀ ਯੋਗਦਾਨ ਪਾਇਆ ਹੈ। ਇਸ ਮੌਕੇ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਸਰਬਜੀਤ ਕੌਰ ਮਾਣੂੰਕੇ, ਪੰਜਾਬ ਪ੍ਰਭਾਰੀ ਰਾਘਵ ਚੱਢਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਪਾਰਟੀ ਦੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਆਦਿ ਵੀ ਮੌਜੂਦ ਸਨ।
PUNJAB




INDIA








WORLD










