ਪਿਛਲੇ ਦਿਨੀਂ ਨਕੋਦਰ ਵਿੱਚ ਗੁਰਦਾਸ ਮਾਨ ਨੇ ਮੁਰਾਦ ਸ਼ਾਹ ਨੂੰ ਸਿੱਖਾਂ ਦੇ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੋੜ ਦਿੱਤਾ ਸੀ। ਉਸ ਤੋਂ ਬਾਅਦ ਸਿੱੱਖ ਜਥੇਬੰਦੀਆਂ ਨੇ ਮਾਨ ਖਿਲਾਫ ਧਰਨਾ ਸ਼ੁਰੂ ਕਰ ਦਿੱਤਾ ਤੇ ਕਾਰਵਾਈ ਦੀ ਮੰਗ ਕੀਤੀ ਸੀ ਤੁਹਾਨੂੰ ਦੱਸ ਦੇਈਏ ਕੇ ਗੁਰਦਾਸ ਮਾਨ ਜੋ ਆਪਣੇ ਬਿਆਨ ਕਰਕੇ ਮੁੜ ਵਿਵਾਦਾਂ ‘ਚ ਹਨ ‘ਤੇ ਅੱਜ ਪੁਲਿਸ ਵੱਲੋਂ ਕੇਸ ਦਰਜ ਕੀਤਾ ਗਿਆ। ਧਾਰਾ 295-A ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੰਜਾਬੀ ਗਾਇਕ ‘ਤੇ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਨਕੋਦਰ ਸਿਟੀ ਥਾਣੇ ‘ਚ ਪਰਚਾ ਦਰਜ ਹੋਇਆ ਹੈ। ਨਕੋਦਰ ਦੇ ਪ੍ਰਸਿੱਧ ਮੇਲੇ ਵਿੱਚ ਇੱਕ ਬਾਬੇ ਨੂੰ ਸਿੱਖ ਧਰਮ ਦੇ ਤੀਸਰੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੋੜੇ ਜਾਣ ਕਾਰਨ ਸਿੱਖ ਭਾਈਚਾਰਾ ਗੁਰਦਾਸ ਮਾਨ ਤੋਂ ਬੇਹੱਦ ਖਫਾ ਹੈ। ਗੁਰਦਾਸ ਮਾਨ ਦੇ ਬੋਲਾਂ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ। ਸਿੱਖ ਜਥੇਬੰਦੀਆਂ ਗੁਰਦਾਸ ਮਾਨ ਤੇ ਪਰਚਾ ਦਰਜ ਕਰਵਾਉਣ ਤੇ ਅੜ੍ਹੀਆਂ ਹੋਈਆਂ ਸੀ। ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਖਿਲਾਫ ਕਾਰਵਾਈ ਨਾ ਹੋਈ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਰੋਧ ਕੀਤਾ ਜਾਵੇਗਾ। ਗੁਰਦਾਸ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ, ਜੇਕਰ ਫਿਰ ਵੀ ਅਜਿਹਾ ਹੋਇਆ ਤਾਂ ਉਹ ਮੁਆਫੀ ਮੰਗਦੇ ਹਨ । ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਗੁਰੂ ਦਾ ਅਪਮਾਨ ਨਹੀਂ ਕਰ ਸਕਦਾ। ਮੈਂ ਕਦੇ ਵੀ ਗੁਰੂ ਨਾਲ ਬਾਬਾ ਮੁਰਾਦ ਸ਼ਾਹ ਦੀ ਤੁਲਨਾ ਨਹੀਂ ਕੀਤੀ। ਮੇਰਾ ਮਤਲਬ ਇਹ ਸੀ ਕਿ ਤੀਜੇ ਗੁਰੂ ਵੀ ਭੱਲਾ ਪਰਿਵਾਰ ਵਿਚੋਂ ਸਨ ਤੇ ਬਾਬਾ ਮੁਰਾਦ ਸ਼ਾਹ ਵੀ ਭੱਲਾ ਪਰਿਵਾਰ ਵਿਚੋਂ ਸਨ। ਦੱਸ ਦਈਏ ਕਿ ਗਾਇਕ ਦੇ ਇਸ ਵਿਵਾਦਿਤ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਰੋਹ ਵਿੱਚ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗੁਰਦਾਸ ਮਾਨ ਵਿਵਾਦਾਂ ਵਿੱਚ ਰਹਿ ਚੁੱਕੇ ਹਨ। ਉਸ ਸਮੇਂ ਵੀ ਗੁਰਦਾਸ ਮਾਨ ਦਾ ਜੰਮ ਕੇ ਵਿਰੋਧ ਕੀਤਾ ਗਿਆ ਸੀ। ਪਿਛੇ ਜਿਹੇ ਉਨ੍ਹਾਂ ਪੰਜਾਬੀ ਬੋਲੀ ਬਾਰੇ ਬਿਆਨ ਦਿੱਤਾ ਸੀ ਜਿਸ ਕਰਕੇ ਉਹ ਵਿਵਾਦ ਵਿੱਚ ਘਿਰ ਗਏ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸਟੇਜ ਤੋਂ ਹੀ ਇੱਕ ਸ਼ਖਸ ਨੂੰ ਮਾੜੀ ਭਾਸ਼ਾ ‘ਚ ਜਵਾਬ ਦਿੱਤਾ ਸੀ। ਇਸ ਕਰਕੇ ਉਨ੍ਹਾਂ ਦੀ ਕਾਫੀ ਅਲੋਚਨਾ ਹੋਈ ਸੀ। ਹੁਣ ਤਾਜ਼ਾ ਵਿਵਾਦ ਨਕੋਦਰ ਦਾ ਹੈ। ਇੱਥੇ ਪ੍ਰਸਿੱਧ ਮੇਲੇ ਵਿੱਚ ਪਹੁੰਚੇ ਗੁਰਦਾਸ ਮਾਨ ਨੇ ਬਾਬੇ ਦੇ ਵੰਸ਼ਜ਼ ਦਾ ਪਿਛੋਕੜ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੁੜੇ ਹੋਣ ਬਾਰੇ ਦਾਅਵਾ ਕੀਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫੀ ਵਾਇਰਲ ਹੋ ਰਹੀ ਹੈ।
PUNJAB




INDIA








WORLD










