ਜਲੰਧਰ 26 ਅਗਸਤ (ਪ.ਪ.) : ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਵਲੋਂ ਗੁਰਮੁਖ ਸਿੰਘ ਬਰਾੜ ਨੂੰ ਰਿਹਾਅ ਕਰਵਾਉਣ ਲਈ ਬੁਲਾਈ ਗਈ ਪੰਥਕ ਇਕੱਤਰਤਾ ਵਿਚ ਪੰਥ ਦੀਆਂ ਵੱਖ ਵੱਖ ਉਘੀਆਂ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ। ਜਿਸ ਦੌਰਾਨ ਭਾਈ ਜਸਵੀਰ ਸਿੰਘ ਰੋਡੇ ਨੇ ਸਖ਼ਤ ਸ਼ਬਦਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਾੜਨਾ ਕੀਤੀ ਤੇ ਕਿਹਾ ਕਿ ਸਿੱਖ ਨੌਜਵਾਨਾਂ ਦੀਆਂ ਅਜਿਹੀਆਂ ਨਜਾਇਜ ਤੌਰ ਤੇ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਇਨ੍ਹਾਂ ਪਾਰਟੀ ਹਾਕਮਾਂ ਨੂੰ ਬਹੁਤਾ ਸਮਾਂ ਸੰਗਤ ਦੇ ਵਿਰੋਧ ਤੋਂ ਨਹੀਂ ਬਚਾ ਸਕਦੀਆਂ। ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਨੂੰ ਸਖ਼ਤ ਸ਼ਬਦਾਂ ਵਿਚ ਕਿਹਾ ਕਿ ਤੂੰ ਅੱਗ ਨਾਲ ਨਾ ਖੇਡ, ਇਹ ਅੱਗ ਸਿਰਫ ਝੁੱਗੀਆਂ ਤੱਕ ਸੀਮਤ ਨਹੀਂ ਵੱਡੇ ਮਹਿਲਾਂ ਤੱਕ ਵੀ ਪਹੁੰਚ ਜਾਂਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਅਗਾਮੀ ਚੋਣਾਂ ਦੇ ਮੱਦੇਨਜ਼ਰ ਭਾਈ ਗੁਰਮੁਖ ਸਿੰਘ ਨੂੰ ਇਸ ਕਰਕੇ ਨਿਸ਼ਾਨਾਂ ਬਣਾਇਆ ਗਿਆ ਕਿਉਂਕਿ ਉਹ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਪਰਿਵਾਰ ਨਾਲ ਸਬੰਧਤ ਸੀ ਤੇ ਦੋਵਾਂ ਕੈਪਟਨ ਅਤੇ ਬਾਦਲ ਦੀ ਮਿਲੀਭੁਗਤ ਨਾਲ ਇਸ ਫੇਕ ਗ੍ਰਿਫਤਾਰੀ ਨੂੰ ਅੰਜਾਮ ਦਿੱਤਾ ਗਿਆ । ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਦੁਆਰਾ ਹੀ ਸਾਰੀ ਰੇਡ ਨੂੰ ਅੰਜਾਮ ਦਿੱਤਾ ਗਿਆ ਸੀ ਤੇ ਮੁੱਖ ਮੰਤਰੀ ਦੇ ਕਹਿਣ ਮੁਤਾਬਿਕ ਉਕਤ ਮਸਲੇ ਨੂੰ ਸੁਭਾ ਐਨ.ਆਈ.ਏ. ਨੂੰ ਸੌਂਪ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਹੁਣ ਇਕੱਠੀ ਹੈ ਤੇ ਇਕਜੁਟਤਾ ਨਾਲ ਆਉਣ ਵਾਲੇ ਪ੍ਰੋਗਰਾਮ ਉਲੀਕੇਗੀ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਕੌਮ ਦੇ ਸਬਰ ਦਾ ਪਿਆਲਾ ਭਰ ਚੁੱਕਾ ਹੈ ਤੇ ਉਕਤ ਦੋਵੇਂ ਹਾਕਮਾਂ ਨੂੰ ਇਸਦਾ ਜਵਾਬ ਜਰੂਰ ਦਿੱਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਨੂੰ 2006 ਵਿਚ ਵੀ ਸਰਕਾਰ ਤਰਫੋਂ ਫਸਾਉਣ ਦੀ ਕੋਸ਼ਿਸ ਕੀਤੀ ਗਈ ਸੀ ਤੇ ਉਸੇ ਤਰ੍ਹਾਂ ਹੀ ਅੱਜ ਵੀ ਸਰਕਾਰ ਵਲੋਂ ਕੀਤਾ ਜਾ ਰਿਹਾ ਹੈ।
PUNJAB




INDIA








WORLD










