ਚੰਡੀਗੜ੍ਹ : ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ਕਾਂਗਰਸ ਦੀ ਬਗਾਵਤ ਨਾਲ ਜੁੜੀ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਕਾਂਗਰਸ ਪਾਰਟੀ ਵਿੱਚ ਚੱਲ ਰਹੀ ਖਿੱਚੋਤਾਣ ਦੇ ਵਿਚਾਲੇ ਕੈਪਟਨ ਖੇਮਾ ਆਉਣ ਵਾਲੇ ਦਿਨਾਂ ਵਿਚ ਹਾਈਕਮਾਨ ਨਾਲ ਮੁਲਾਕਾਤ ਕਰ ਸਕਦਾ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਸਿੰਘ ਤੇ ਭਰੋਸਾ ਜਤਾਉਣ ਅਤੇ 2022 ਨੂੰ ਲੈ ਕੇ ਗੱਲਬਾਤ ਹੋਵੇਗੀ।
ਉਮੀਦਵਾਰ ਤੈਅ ਕਰਨ ਅਤੇ ਮੌਜੂਦਾ ਵਿਧਾਇਕਾਂ ਅਤੇ ਮੰਤਰੀਆਂ ਦਾ ਰਿਪੋਰਟ ਕਾਰਡ ਵੀ ਹਾਈਕਮਾਨ ਸਾਹਮਣੇ ਰੱਖਣ ਦਾ ਪ੍ਰੋਗਰਾਮ ਦੱਸਿਆ ਜਾ ਰਿਹਾ ਹੈ। ਹਾਈਕਮਾਨ ਨੂੰ ਮਿਲਣ ਵਾਲੇ ਵਫਦ ਦਾ ਕੈਪਟਨ ਅਮਰਿੰਦਰ ਸਿੰਘ ਖੁਦ ਨਹੀਂ ਹਿੱਸਾ ਬਣਨਗੇ। ਤਿੰਨ ਕੈਬਨਿਟ ਮੰਤਰੀਆਂ ਅਤੇ ਪੰਜ ਵਿਧਾਇਕਾਂ ਦਾ ਵਫਦ ਮਿਲ ਸਕਦਾ ਹੈ। ਅਗਲੇ ਹਫਤੇ ਦਿੱਲੀ ਦੇ ਵਿੱਚ ਮੁਲਾਕਾਤ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਮਾਝੇ ਤੋਂ 2022 ਦਾ ਆਗਾਜ ਕਰ ਸਕਦੇ ਹਨ। ਕੈਪਟਨ ਪੰਜਾਬ ਕਾਂਗਰਸ ਦੇ ਚਾਰ ਸਾਬਕਾ ਵਿਧਾਇਕਾਂ ਨਾਲ ਮਾਝੇ ‘ਚ ਗਰਜਣਗੇ।
ਦੱਸ ਦੇਈਏ ਕਿ ਬੀਤੇ ਦਿਨ੍ਹੀ ਸਿੱਧੂ ਸਮਰਥਕ ਧੜੇ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਵਿਖੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਮੀਟਿੰਗ ਕੀਤੀ, ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਕਿ ਇਸ ਮੀਟਿੰਗ ਵਿੱਚ 32 ਵਿਧਾਇਕ ਅਤੇ ਮੰਤਰੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਪੰਜਾਬ ਦੇ ਜ਼ਰੂਰੀ ਮੁੱਦੇ ਹੱਲ ਨਹੀਂ ਹੋ ਸਕਦੇ ਸਗੋਂ ਪੰਜਾਬ ਕਾਂਗਰਸ ਦਾ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨੁਕਸਾਨ ਹੋ ਸਕਦਾ ਹੈ।
ਦੂਜੇ ਪਾਸੇ ਹਰੀਸ਼ ਰਾਵਤ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ। ਉਨ੍ਹਾਂ ਦਾ ਇਹ ਬਿਆਨ ਨਵਜੋਤ ਸਿੰਘ ਸਿੱਧੂ ਦੇ ਉਨ੍ਹਾਂ ਮੰਤਰੀਆਂ ਨੂੰ ਝਟਕਾ ਹੈ, ਜੋ ਮੁੱਖ ਮੰਤਰੀ ਨੂੰ ਹਟਾਉਣ ਦੀ ਮੰਗ ਕਰ ਰਹੇ ਹਨ। ਰਾਵਤ ਨੇ ਦੇਹਰਾਦੂਨ ਵਿੱਚ ਚਾਰ ਮੰਤਰੀਆਂ ਅਤੇ ਪਾਰਟੀ ਦੇ ਤਿੰਨ ਵਿਧਾਇਕਾਂ ਨਾਲ ਮੁਲਾਕਾਤ ਕੀਤੀ ,ਜੋ ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਉਣਾ ਚਾਹੁੰਦੇ ਸਨ।
PUNJAB




INDIA








WORLD










