ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ ਵਿੱਢੇ ਗਏ ਪ੍ਰੋਗਰਾਮ ਗੱਲ ਪੰਜਾਬ ਦੀ ਤਹਿਤ ਅੱਜ ਉਨ੍ਹਾਂ ਦੁਆਰਾ ਹਲਕਾ ਇੰਚਾਰਜ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਰੱਖੀ ਰੈਲੀ ਵਿਚ ਸ਼ਮੂਲੀਅਤ ਕੀਤੀ ਗਈ। ਜਿਸ ਵੇਲੇ ਕਿਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਵਲੋਂ ਵੱਡੀ ਗਿਣਤੀ ਵਿਚ ਇਕੱਠੇ ਹੋਕੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਡਟਵਾਂ ਵਿਰੋਧ ਕੀਤਾ। ਜਿਸ ਦੌਰਾਨ ਉਕਤ ਕਿਸਾਨ ਜਥੇਬੰਦੀ ਨਾਲ ਸਬੰਧਤ ਲੋਕਾਂ ਦੁਆਰਾ ਰੈਲੀ ਵਿਚ ਪਹੁੰਚ ਕਰਵਾਉਂਦੇ ਮੰਡੀ ਦੇ ਦੋਵੇਂ ਮੇਨ ਗੇਟ ਬੰਦ ਕਰ ਦਿੱਤੇ ਗਏ ਤੇ ਗੇਟਾਂ ਅੱਗੇ ਕਿਸਾਨਾਂ ਦੁਆਰਾ ਧਰਨਾ ਲਗਾ ਕੇ ਅਕਾਲੀ ਦਲ ਖਿਲਾਫ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਦੱਸ ਦਈਏ ਕਿ ਸੁਖਬੀਰ ਬਾਦਲ 100 ਦਿਨਾਂ ਲਈ ਪੰਜਾਬ ਯਾਤਰਾ ਉੱਪਰ ਨਿਕਲੇ ਹੋਏ ਹਨ। ਇਸ ਤੋਂ ਪਹਿਲਾਂ ਵੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਗਿਆ ਹੈ। ਬੇਸ਼ੱਕ ਖੇਤੀ ਕਾਨੂੰਨਾਂ ਖਿਲਾਫ ਡਟੇ ਸੰਯੁਕਤ ਮੋਰਚੇ ਨੇ ਐਲਾਨ ਕੀਤਾ ਹੈ ਕਿ ਵਿਰੋਧ ਸਿਰਫ ਬੀਜੇਪੀ ਲੀਡਰਾਂ ਦਾ ਕੀਤਾ ਜਾਵੇ, ਪਰ ਦੂਜੀਆਂ ਪਾਰਟੀਆਂ ਦੇ ਲੀਡਰ ਵੀ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੇ ਹਨ।ਇਹ ਕੋਈ ਪਹਿਲੀ ਵਾਰ ਨਹੀਂ ਹੋਇਆ ਇਸ ਤੋਂ ਪਹਿਲਾਂ ਵੀ ਪੰਜਾਬ ‘ਚ ਸਿਆਸੀ ਪਾਰਟੀਆਂ ਨੂੰ ਲਗਾਤਾਰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ ਹੈ।
PUNJAB




INDIA








WORLD










