ਥਾਣਾ ਨਿਹਾਲ ਸਿੰਘ ਵਾਲਾ
ਮੁਦਈ ਨੇ ਦਰਜ ਕਰਾਇਆ ਕਿ ਉਹ ਮੋਟਰਸਾਈਕਲ ਪਰ ਸਵਾਰ ਹੋ ਕੇ, ਪਿੰਡ ਦੀ ਦੁਕਾਨ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਦੋਸ਼ੀਆਂ ਨੇ ਹਮਮਸ਼ਵਰਾ ਹੋ ਕੇ, ਮੋਟਰਸਾਈਕਲ ਨਾਲ ਮੁਦਈ ਦਾ ਰਸਤਾ ਰੋਕ ਕੇ, ਮੁਦਈ ਕਿਰਪਾਨ ਨਾਲ ਸੱਟ ਮਾਰੀ ਅਤੇ ਧਮਕੀਆਂ ਦਿੰਦੇ ਹੋਏ,ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਨਿਹਾਲ ਸਿੰਘ ਵਾਲਾ ਵਿਖੇ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼:- ਇਹ ਹੈ ਕਿ ਕ੍ਰੀਬ:06/07 ਮਹੀਨੇ ਪਹਿਲਾਂ ਦੋਸ਼ੀ ਸੁਰਿੰਦਰ ਸਿੰਘ ਦੀ ਹਰਦੇਵ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਲੋਹਾਰਾ ਨਾਲ ਲੜਾਈ ਹੋਈ ਸੀ ਅਤੇ ਉਸਨੂੰ ਸ਼ੱਕ ਹੈ ਕਿ ਮੁਦਈ ਨੇ ਹਰਦੇਵ ਸਿੰਘ ਦੀ ਮਦਦ ਕੀਤੀ ਸੀ। ਸ:ਥ: ਮੋਹਕਮ ਸਿੰਘ ਨੇ 1.ਸੁਰਿੰਦਰ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਪਿੰਡ ਲੋਹਾਰਾ 2.ਅਤੇ ਦੋ ਹੋਰ ਮੋਨੇ ਨੋਜਵਾਨੇ ਤੇ 156/28-08-2021 ਅ/ਧ 341,324,506,34 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀਆਨ ਬਿਨ੍ਹਾ ਮਾਈਨਿੰਗ ਵਿਭਾਗ ਦੀ ਪਰਚੀ ਦੇ, ਸਤਲੁੱਜ ਦਰਿਆ ਵਿਚੋਂ ਆਪਣੇ ਟਰੱਕਾਂ ਪਰ ਚੋਰੀ ਰੇਤਾ ਲੋਡ ਕਰਕੇ, ਮੱਖੂ ਸਾਈਡ ਤੋਂ ਆ ਰਹੇ ਹਨ। ਜਿਸਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ ਇਕ 10 ਚੱਕਾ ਟਰੱਕ ਨੰਬਰੀ ਐਚ.ਆਰ-62-ਬੀ-3983 (ਲੋਡ ਰੇਤਾ) ਅਤੇ ਇਕ 22 ਚੱਕਾ ਟਰਾਲਾ ਨੰਬਰੀ ਪੀ.ਬੀ 04-ਏ.ਏ-2529 (ਲੋਡ ਰੇਤਾ)ਬ੍ਰਾਂਮਦ ਕਰ ਲਏ ਗਏ। ਸ:ਥ: ਨਿਰਮਲ ਸਿੰਘ ਨੇ ਗੁਰਪਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਆਹਲੂਪੁਰ ਜਿਲ੍ਹਾ ਮਾਨਸਾ
2.ਕਾਲਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਹੰਡਿਇਆ ਜਿਲ੍ਹਾ ਬਰਨਾਲਾ ਤੇ 146/28-08-2021 ਅ/ਧ 379 ਭ:ਦ: 21 ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 01 ਕਿਲੋਗ੍ਰਾਂਮ ਅਫੀਮ ਬ੍ਰਾਂਮਦ ਕਰ ਲਈ ਗਈ। ਥਾਣੇਦਾਰ ਅਮਨਦੀਪ ਸਿੰਘ ਨੇ ਬੁੱਧ ਰਾਮ ਪੁੱਤਰ ਜੰਗੀਰ ਸਿੰਘ ਵਾਸੀ ਸਾਇਆ ਕਲਾਂ ਡੇਹਲੋ ਜਿਲ੍ਹਾ ਲੁਧਿਆਣਾ ਤੇ 145/28-08-2021 ਅ/ਧ 18-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 100 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ। ਸ:ਥ: ਜਸਵੀਰ ਸਿੰਘ ਨੇ ਪ੍ਰੀਤਮ ਸਿੰਘ ਪੁੱਤਰ ਜੀਤ ਸਿੰਘ ਵਾਸੀ ਪੱਖਰਵੱਡ ਜਿਲ੍ਹਾ ਮੋਗਾ ਤੇ 157/28-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 11 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਸ਼ਾਹ ਵਰਿਆਮ ਨੇ ਮਨਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਧੂੜਕੋਟ ਕਲਾਂ ਜਿਲ੍ਹਾ ਮੋਗਾ ਤੇ 91/28-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ਣ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 10 ਬੋਤਲਾਂ ਸ਼ਰਾਬ ਠੇਕਾ ਮਾਰਕਾ ਪੰਜਾਬ ਖਾਸਾ ਸੰਤਰਾ ਬ੍ਰਾਂਮਦ ਕਰ ਲਈ ਗਈ। ਸ:ਥ: ਜਗਦੇਵ ਸਿੰਘ ਨੇ ਸੰਦੀਪ ਕੌਰ ਪਤਨੀ ਜੀਤਾ ਸਿੰਘ ਵਾਸੀ ਰਾਊਕੇ ਕਲਾਂ ਰੋਡ, ਬੱਧਨੀ ਕਲਾਂ ਜਿਲ੍ਹਾ ਮੋਗਾ ਤੇ 120/28-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
PUNJAB




INDIA








WORLD









