ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ ਦਿਨਾਂ ਤੋਂ 100 ਦਿਨ ਦੀ ਯਾਤਰਾ ਕੀਤੀ ਜਾ ਰਹੀ ਹੈ ਤੇ ਗੱਲ ਪੰਜਾਬ ਦੀ ਰੱਖ ਰਹੇ ਹਨ । ਨਾਲ ਦੀ ਨਾਲ ਹਲਕਿਆਂ ਦੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਕੀਤੇ ਜਾ ਰਹੇ ਹੈ ।ਇਸ ਲੜੀ ਤਹਿਤ ਅੱਜ ਸੁਖਬੀਰ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ ਤਿੰਨ ਹੋਰ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਸ ਦੌਰਾਨ ਸਾਬਕਾ ਮੰਤਰੀ ਮਲੂਕਾ ਨੇ ਟਿਕਟ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਪਾਰਟੀ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ ਪਰ ਉਨ੍ਹਾਂ ਖੁਦ ਰਾਮਪੁਰਾ ਫੂਲ ਤੋਂ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਆਖ ਕੇ ਟਿਕਟ ਨੂੰ ਰੱਦ ਕਰ ਦਿੱਤਾ ਕਿ ਪਾਰਟੀ ਨੇ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਨਹੀਂ ਕੀਤੀ। ਉਨ੍ਹਾਂ ਦਾ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਰਾਮਪੁਰਾ ਫੂਲ ਸੀਟ ਤੋਂ ਚੋਣ ਲੜੇਗਾ। ਉਨ੍ਹਾਂ ਕਿਹਾ ਕਿ ਰਾਮਪੁਰਾ ਫੂਲ ਤੋਂ ਉਨ੍ਹਾਂ ਦਾ ਬੇਟਾ ਹੀ ਚੋਣ ਲੜੇਗਾ ਪਰ ਜੇ ਉਨ੍ਹਾਂ ਨੂੰ ਕਿਤੋਂ ਹੋ ਚੋਣ ਲੜਾਉਣੀ ਹੈ ਤਾਂ ਉਹ ਤਿਆਰ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦਵਾਰ ਐਲਾਨਣ ਤੋਂ ਪਹਿਲਾਂ ਨੂੰ ਨਹੀਂ ਪੁੱਛਿਆ ਗਿਆ। ਇਸ ਲਈ ਉਹ ਇਥੋਂ ਚੋਣ ਨਹੀਂ ਲੜਨਗੇ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੇ ਤਿੰਨ ਹੋਰ ਉਮੀਦਵਾਰਾਂ ਦੇ ਨਾਂ ਐਲਾਨ ਦਿੱਤੇ ਹਨ। ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੂੰ ਰਾਮਪੁਰਾ ਫੂਲ ਤੋਂ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਪ੍ਰਕਾਸ਼ ਸਿੰਘ ਭੱਟੀ ਬਠਿੰਡਾ ਦਿਹਾਤੀ ਤੋਂ ਚੋਣ ਲੜਨਗੇ। ਪਾਰਟੀ ਨੇ ਭੁੱਚੋ ਤੋਂ ਦਰਸ਼ਨ ਸਿੰਘ ਕੋਟਫੱਤਾ ਨੂੰ ਮੈਦਾਨ ਵਿੱਚ ਉਤਾਰਿਆ ਹੈ।
PUNJAB




INDIA








WORLD










