ਅੰਮ੍ਰਿਤਸਰ : ਸੁਖਬੀਰ ਸਿੰਘ ਬਾਦਲ ਦੁਆਰਾ ਗੱਲ ਪੰਜਾਬ ਦੀ ਪ੍ਰੋਗਰਾਮ ਤਹਿਤ ਸੂਬੇ ਦੇ ਵੱਖ ਵੱਖ ਹਲਕਿਆਂ ਵਿਚ 100 ਦਿਨਾਂ ਫੇਰੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਥੇ ਕਿ ਹਰੇਕ ਪ੍ਰੋਗਰਾਮ ਸਮੇਂ ਕਿਸਾਨ ਜਥੇਬੰਦੀਆਂ ਦੁਆਰਾ ਸੁਖਬੀਰ ਬਾਦਲ ਦਾ ਵਿਰੋਧ ਹੋ ਰਿਹਾ ਹੈ ਉਥੇ ਹੀ ਬੀਤੇ ਦਿਨੀਂ ਨਵੀ ਘਟਨਾ ਅੰਮ੍ਰਿਤਸਰ ਵਿਖੇ ਅਨਿਲ ਜੋਸ਼ੀ ਦੁਆਰਾ ਆਯੋਜਿਤ ਰੈਲੀ ਵਿਚ ਦੇਖਣ ਨੂੰ ਮਿਲੀ, ਜਿਥੇ ਇਕ ਪ੍ਰਦਰਸ਼ਨਕਾਰੀ ਨੇ ਸੁਖਬੀਰ ਸਿੰਘ ਬਾਦਲ ਵੱਲ ਜੁੱਤੀ ਵਗ੍ਹਾ ਮਾਰੀ।ਮਿਲੀ ਜਾਣਕਾਰੀ ਮੁਤਾਬਿਕ ਸ਼ਨੀਵਾਰ ਸ਼ਾਮ ਅੰਮ੍ਰਿਤਸਰ ਵਿੱਚ ਇੱਕ ਵਿਅਕਤੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲ ਜੁੱਤੀ ਸੁੱਟ ਦਿੱਤੀ। ਇਹ ਘਟਨਾ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਫਤਿਹਗੜ੍ਹ ਚੂੜੀਆ ਰੋਡ ‘ਤੇ ਇੱਕ ਰਿਜ਼ੋਰਟ ‘ਚ ਵਾਪਰੀ। ਇਸ ਘਟਨਾ ਤੋਂ ਬਾਅਦ ਕੁਝ ਸਮੇਂ ਲਈ ਹਫੜਾ -ਦਫੜੀ ਦਾ ਮਾਹੌਲ ਬਣ ਗਿਆ। ਹਾਲਾਂਕਿ, ਜੁੱਤੀ ਸੁੱਟਣ ਵਾਲਾ ਵਿਅਕਤੀ ਸਟੇਜ ਤੋਂ ਬਹੁਤ ਦੂਰ ਸੀ ਅਤੇ ਸੁੱਟਿਆ ਜੁੱਤਾ ਸੁਖਬੀਰ ਬਾਦਲ ਤੱਕ ਨਹੀਂ ਪਹੁੰਚ ਸਕਿਆ। ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਉਸ ਵਿਅਕਤੀ ਨੂੰ ਫੜ ਲਿਆ ਅਤੇ ਬਾਹਰ ਲੈ ਗਏ।
PUNJAB




INDIA








WORLD










