ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਮਿਤੀ 04/05-08-2021 ਦੀ ਦਰਮਿਆਨੀ ਰਾਤ ਨੂੰ ਕੋਈ ਨਾਮਲੂਮ ਵਿਅਕਤੀ ਮੁਦਈ ਦੇ ਘਰ ਪਿਛਲੀ ਬਾਰੀ ਦੀ ਜਾਲੀ ਕੱਟ ਕੇ, ਅਤੇ ਗਰਿੱਲ ਤੋੜ ਕੇ ਮੁਦਈ ਦੇ ਘਰ ਅੰਦਰ ਦਾਖਲ ਹੋ ਗਏ ਅਤੇ ਕਮਰੇ ਵਿੱਚ ਪਈ ਅਲਮਾਰੀ ਦਾ ਲੋਕ ਤੋੜ ਕੇ, ਉਸ ਵਿਚੋਂ 06 ਅਗੂੰਠੀਆਂ ਸੋਨਾ ਅਤੇ 03 ਜੋੜੇ ਕਾਂਟੇ ਸੋਨਾ ਚੋਰੀ ਕਰਕੇ ਲੈ ਗਏ। ਜਿਹਨਾ ਦੀ ਭਾਲ ਹੁਣ ਤੱਕ ਮੁਦਈ ਆਪਣੇ ਤੌਰ ਤੇ ਕਰਦਾ ਰਿਹਾ ਅਤੇ ਹੁਣ ਮੁਦਈ ਨੂੰ ਪਤਾ ਲੱਗਾ ਹੈ ਕਿ ਇਹ ਚੋਰੀ ਦੋਸ਼ੀ ਕੇਵਲ ਸਿੰਘ ਅਤੇ ਸੁਖਦੀਪ ਸਿੰਘ ਨੇ ਕੀਤੀ ਹੈ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਸ:ਥ: ਪਰਮਜੀਤ ਸਿੰਘ ਨੇ 1.ਕੇਵਲ ਸਿੰਘ ਪੁੱਤਰ ਸੁਖਦੇਵ ਸਿੰਘ 2.ਸੁਖਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀਆਨ ਪਿੰਡ ਜੈਮਲਵਾਲਾ ਜਿਲ੍ਹਾ ਮੋਗਾ ਤੇ 189/29-08-2021 ਅ/ਧ 457,380 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਮੁਦਈ ਨੇ ਦਰਜ ਕਰਾਇਆ ਕਿ ਮਿਤੀ 28/29-08-2021 ਦੀ ਦਰਮਿਆਨੀ ਰਾਤ ਨੂੰ ਕੋਈ ਨਾਮਲੂਮ ਵਿਅਕਤੀ ਮੁਦਈ ਦੇ ਘਰ ਵਿਚੋਂ ਕ੍ਰੀਬ: 13 ਤੋਲੇ ਸੋਨੇ ਦੇ ਗਹਿਣੇ ਅਤੇ 37000/- ਰੁਪਏ ਨਗਦ ਚੋਰੀ ਕਰਕੇ ਲੈ ਗਏ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਕੁੱਲ ਮਲੀਤੀ:-5,50,000/- ਰੁਪਏ। ਥਾਣੇਦਾਰ ਮੇਜਰ ਸਿੰਘ ਨੇ ਨਾਮਲੂਮ ਵਿਅਕਤੀ ਤੇ 171/29-08-2021 ਅ/ਧ 457,380 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਹਨਾ ਪਾਸੋਂ 260 ਗ੍ਰਾਂਮ ਹੈਰੋਇਨ ਅਤੇ ਇਕ ਸਵਿਫਟ ਕਾਰ ਨੰਬਰੀ ਡੀ.ਐਲ-2ਸੀ.ਬੀ.ਸੀ-7405 ਬ੍ਰਾਂਮਦ ਕਰ ਲਈ ਗਈ। ਸ:ਥ: ਮਲਕੀਤ ਸਿੰਘ ਨੇ 1.ਹਰਦੇਵ ਸਿੰਘ ਉਰਫ ਦੇਵ ਪੁੱਤਰ ਅਮਰਜੀਤ ਸਿੰਘ ਵਾਸੀ ਪਰਵਾਨਾ ਨਗਰ ਮੋਗਾ 2.ਜਸਪ੍ਰੀਤ ਸਿੰਘ ਉਰਫ ਕਾਲੀ ਪੁੱਤਰ ਮੱਖਣ ਸਿੰਘ ਵਾਸੀ ਦੋਲੇਵਾਲਾ ਥਾਣਾ ਕੋਟ ਈਸੇ ਖਾਂ ਜਿਲ੍ਹਾ ਮੋਗਾ ਤੇ 212/29-08-2021 ਅ/ਧ 21-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 210 ਨਸ਼ੀਲੀਆਂ ਗੋਲੀਆਂ ਮਾਰਕਾ ਅਲਪਰਾਜੋਲਮ ਅਤੇ ਇਕ ਸਵਿਫਟ ਕਾਰ ਨੰਬਰੀ ਪੀ.ਬੀ-29-ਏ.ਸੀ-4034 ਬ੍ਰਾਂਮਦ ਕਰ ਲਈ ਗਈ।ਥਾਣੇਦਾਰ ਜਗਸੀਰ ਸਿੰਘ ਨੇ ਅਮਿਤ ਸ਼ਰਮਾਂ ਪੁੱਤਰ ਭਗਵਾਨ ਦਾਸ ਵਾਸੀ ਬਾਘਾਪੁਰਾਣਾ ਜਿਲ੍ਹਾ ਮੋਗਾ ਤੇ 188/29-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਅਜੀਤਵਾਲ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 220 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ ਅਤੇ ਇਕ ਪਲਸਰ ਮੋਟਰਸਾਈਕਲ ਬਿਨ੍ਹਾ ਨੰਬਰੀ ਬ੍ਰਾਂਮਦ ਕਰ ਲਿਆ ਗਿਆ। ਸ:ਥ: ਸੇਵਕ ਸਿੰਘ ਨੇ ਰਾਮ ਸਿੰਘ ਉਰਫ ਬੱਬਾ ਪੁੱਤਰ ਗੁਰਦੇਵ ਸਿੰਘ ਵਾਸੀ ਚੁਗਾਵਾਂ ਜਿਲ੍ਹਾ ਮੋਗਾ ਤੇ 66/29-08-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਮਹਿਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 09 ਬੋਤਲਾਂ ਸ਼ਰਾਬ ਨਜਾਇਜ ਬ੍ਰਾਂਮਦ ਕਰ ਲਈ ਗਈ। ਸ:ਥ: ਸੁਖਪਾਲ ਸਿੰਘ ਨੇ ਮਨਜਿੰਦਰ ਸਿੰਘ ਉਰਫ ਕਾਲੂ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਰੋਲੀ ਜਿਲ੍ਹਾ ਮੋਗਾ ਤੇ 92/29-08-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









