ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹਰ ਰੋਜ਼ ਬਿਜਲੀ ਸਮਝੌਤੇ ਰੱਦ ਕਰਨ ਅਤੇ ਸਸਤੀ ਬਿਜਲੀ ਦੇਣ ਦੇ ਦਾਅਵੇ ਕਰਦੇ ਹਨ । ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੇ ਬਿਆਨ ਦਿੱਤਾ ਹੈ ਕਿ ਬਿਜਲੀ ਸਮਝੌਤੇ ਇੱਕ ਦਮ ਰੱਦ ਨਹੀਂ ਕੀਤੇ ਜਾ ਸਕਦੇ ਕਿਉਂਕਿ ਕੇ ਕੁੱਝ ਕਨੂੰਨੀ ਅੜਚਣਾਂ ਹਨ । ਕੈਪਟਨ ਦੱਸਿਆ ਕਿ ਇਸ ਵੇਲੇ ਪੰਜਾਬ ਨੂੰ 14000 ਮੈਗਾਵਾਟ ਬਿਜਲੀ ਦੀ ਲੋੜ ਹੈ ਅਤੇ ਮੌਜੂਦਾ ਸਮੇਂ ਵਿਚ 122 ਬਿਜਲੀ ਦੇ ਸਮਝੌਤੇ ਹਨ। ਬਿਜਲੀ ਖਰੀਦ ਤੋਂ ਬਿਨਾਂ ਸੂਬੇ ਵਿਚ ਬਿਜਲੀ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ ਹੈ। ਇਸ ਲਈ ਸਾਰੇ ਸਮਝੌਤਿਆਂ ਨੂੰ ਰੱਦ ਨਹੀਂ ਕੀਤਾ ਜਾ ਸਕਦਾ ਹੈ।
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਜਿਥੇ ਬਿਜਲੀ ਦੇ ਸਮਝੌਤੇ ਰੱਦ ਕਰਨ ਦੀ ਮੰਗ ਕਰ ਰਹੇ ਹਨ ਪਰ ਮੁੱਖ ਮੰਤਰੀ ਨੇ ਕਿਹਾ ਕਿ ਜੇ ਇਹ ਸਮਝੌਤੇ ਰੱਦ ਕਰਦੇ ਹਾਂ ਤਾਂ ਇਹ ਸੁਪਰੀਮ ਕੋਰਟ ਚਲੇ ਜਾਣਗੇ ਅਤੇ ਸਰਕਾਰ ਨੂੰ ਸੁਪਰੀਮ ਕੋਰਟ ਦੇ ਚੱਕਰ ਲਗਾਉਣੇ ਪੈਣਗੇ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਾਲੇ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਹੜੇ ਬਿਜਲੀ ਸਮਝੌਤੇ ਰੱਦ ਹੋ ਸਕਦੇ ਹਨ ਅਤੇ ਕਿਹੜੇ ਬਿਜਲੀ ਸਮਝੌਤੇ ਨਹੀਂ ਰੱਦ ਹੋ ਸਕਦੇ।
PUNJAB




INDIA








WORLD










