ਥਾਣਾ ਧਰਮਕੋਟ
ਮੁਦਈ ਨੇ ਦਰਜ ਕਰਾਇਆ ਕਿ ਉਹ ਆਪਣੇ ਮੋਟਰਸਾਈਕਲ ਵਿੱਚ ਤੇਲ ਪੁਵਾਉਣ ਲਈ ਧਰਮਕੋਟ ਵਿਖੇ ਪੈਟਰੋਲ ਪੰਪ ਪਰ ਰੁਕਿਆ ਸੀ ਤਾਂ ਦੋਸ਼ੀਆਨ ਮੋਟਰਸਾਈਕਲਾਂ ਪਰ ਸਵਾਰ ਹੋ ਕੇ ਆਏ। ਜਿਹਨਾ ਨੇ ਮੁਦਈ ਨੂੰ ਘੇਰ ਕੇ ਉਸਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਹਥਿਆਰਾਂ ਸਮੇਤ ਮੋਕਾ ਤੋਂ ਫਰਾਰ ਹੋ ਗਏ। ਮੁਦਈ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਾਇਆ ਗਿਆ। ਵਜ੍ਹਾ ਰੰਜਿਸ਼:- ਇਹ ਹੈ ਕਿ ਮੁਦਈ ਜੱਗਾ ਸਿੰਘ ਵਾਸੀ ਫਤਿਹਗੜ੍ਹ ਕੋਰੋਟਾਣਾ ਨਾਲ ਰਹਿੰਦਾ ਹੈ ਅਤੇ ਦੋਸ਼ੀਆਂ ਦੀ ਜੱਗਾ ਸਿੰਘ ਨਾਲ ਅਣ-ਬਣ ਹੈ।ਸ:ਥ: ਬਲਵੀਰ ਸਿੰਘ ਨੇ 1.ਛਿੰਦਾ ਸਿੰਘ ਪੁੱਤਰ ਜੈਲੀ ਸਿੰਘ 2.ਚੰਦ ਸਿੰਘ ਪੁੱਤਰ ਗੁਰਮੇਲ ਸਿੰਘ 3.ਰਵੀ ਸਿੰਘ ਪੁੱਤਰ ਰਾਜੂ ਸਿੰਘ 4.ਛਿੰਦਾ ਸਿੰਘ ਪੁੱਤਰ ਨਾਮਲੂਮ ਵਾਸੀਆਨ ਫਤਿਹਗੜ੍ਹ ਕੋਰੋਟਾਣਾ ਅਤੇ 4/5 ਨਾਮਲੂਮ ਵਿਅਕਤੀਤੇ 80/15-05-2021 ਅ/ਧ 341, 323, 148, 149 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀਆਂ ਨੇ ਹਥਿਆਰਾਂ ਨਾਲ ਲੈਸ ਹੋ ਕੇ, ਮੁਦਈ, ਮੁਦਈ ਦੇ ਭਰਾ ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਲਖਵਿੰਦਰ ਸਿੰਘ ਦੀ ਕੁੱਟਮਾਰ ਕੀਤੀ ਅਤੇ ਸੱਟਾਂ ਮਾਰੀਆਂ। ਰੋਲਾ ਪਾਉਣ ਤੇ ਦੋਸ਼ੀਆਨ ਮੋਕਾ ਤੋਂ ਫਰਾਰ ਹੋ ਗਏ। ਮੁਦਈ, ਮੁਦਈ ਦੇ ਭਰਾ ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਲਖਵਿੰਦਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਬਾਘਾਪੁਰਾਣਾ ਵਿਖੇ ਦਾਖਲ ਕਰਾਇਆ ਗਿਆ।ਜਿਥੋਂ ਮੁਢਲੀ ਸਹਾਇਤਾ ਦੇ ਕੇ ਸਿਵਲ ਹਸਪਤਾਲ ਮੋਗਾ ਵਿਖੇ ਰੈਫਰ ਕਰ ਦਿੱਤਾ ਗਿਆ ਅਤੇ ਮੁਦਈ ਦੇ ਭਰਾ ਗੁਰਵਿੰਦਰ ਸਿੰਘ ਨੂੰ ਸਿਵਲ ਹਸਪਤਾਲ ਮੋਗਾ ਤੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ। ਵਜ੍ਹਾ ਰੰਜਿਸ਼: ਮੁਦਈ ਦੇ ਭਰਾ ਲਖਵਿੰਦਰ ਸਿੰਘ ਨੇ ਮਿਤੀ 05-02-2021 ਨੂੰ ਗੁਆਂਢੀ ਕੁਲਵੰਤ ਸਿੰਘ ਪੁੱਤਰ ਹਾਕਮ ਸਿੰਘ ਦੀ ਲੜਕੀ ਹਰਵਿੰਦਰ ਕੌਰ ਨਾਲ ਕੋਰਟ ਮੈਰਿਜ ਕਰਵਾ ਲਈ ਸੀ ਅਤੇ ਕਰੀਬ ਇਕ ਮਹੀਨੇ ਬਾਅਦ ਹੀ ਦੋਨਾ ਦੀ ਅਣ-ਬਣ ਹੋ ਗਈ ਸੀ। ਥਾਣੇਦਾਰ ਗੁਰਤੇਜ ਸਿੰਘ ਨੇ 1.ਮਿੰਟੂ ਸਿੰਘ ਪੁੱਤਰ ਕੁਲਵੰਤ ਸਿੰਘ 2.ਕੁਲਦੀਪ ਸਿੰਘ ਪੁੱਤਰ ਕੁਲਵੰਤ ਸਿੰਘ 3.ਕੁਲਦੀਪ ਸਿੰਘ ਪੁੱਤਰ ਪਰਗਟ ਸਿੰਘ 4.ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ 5.ਅਕਾਸ਼ਦੀਪ ਸਿੰਘ ਪੁੱਤਰ ਕਾਲਾ ਸਿੰਘ 6.ਅਮਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਆਨ ਪਿੰਡ ਬੱੁਧ ਸਿੰਘਵਾਲਾ ਜਿਲ੍ਹਾ ਮੋਗਾ ਅਤੇ 8/10 ਅਣਪਛਾਤੇ ਵਿਅਕਤੀ ਤੇ 83/15-05-2021 ਅ/ਧ 324, 323, 148, 149 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਬਾਘਾਪੁਰਾਣਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 40 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ।ਸ:ਥ: ਬੂਟਾ ਸਿੰਘ ਨੇ ਮੱਖਣ ਸਿੰਘ ਪੁੱਤਰ ਜੀਤ ਸਿੰਘ ਵਾਸੀ ਪਿੰਡ ਮਾਹਲਾ ਕਲਾਂ ਜਿਲ੍ਹਾ ਮੋਗਾ ਤੇ 82/15-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਕੋਟ ਈਸੇ ਖਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 60 ਲੀਟਰ ਲਾਹਣ ਬ੍ਰਾਂਮਦ ਕਰ ਲਈ ਗਈ।ਹੋਲ:ਲਖਵੀਰ ਸਿੰਘ ਨੇ ਹਰਮੇਸ਼ ਸਿੰਘ ਉਰਫ ਮੇਸ਼ਾ ਪੁੱਤਰ ਜੀਤ ਸਿੰਘ ਵਾਸੀ ਦੋਲੇਵਾਲਾ ਜਿਲ੍ਹਾ ਮੋਗਾ ਤੇ 60/15-05-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।