ਮੋਗਾ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਨੂੰ ਲੈ ਕੇ ਕਾਂਗਰਸ ਦੀ ਰਾਸ਼ਟਰੀ ਬੁਲਾਰਾ ਸੁਪ੍ਰੀਆ ਸ਼੍ਰੀਨੇਤ ਨੇ ਆਪਣੇ ਬਿਆਨ ਵਿੱਚ ਕਿਸਾਨਾਂ ਤੇ ਕੀਤੇ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ । ਤੇ ਪੁਲਿਸ ਪ੍ਰਸ਼ਾਸਨ ਤੇ ਵੀ ਸਵਾਲ ਖੜ੍ਹੇ ਕੀਤੇ ਹੈ । ਉਨ੍ਹਾਂ ਆਖਿਆ ਕੇ ਪੁਲਿਸ ਦੀ ਜਿਮੇਵਾਰੀ ਬਣਦੀ ਸੀ ਸਥਿਤੀ ਨੂੰ ਕੰਟਰੋਲ ਵਿੱਚ ਰੱਖਣਾ । ਪਰ ਜੋ ਲੋਕ ਇਸ ਘਟਨਾ ਨੂੰ ਹਰਿਆਣਾ ਨਾਲ ਜੋੜ ਰਹੇ ਹੈ ਉਹ ਜਾਣ ਬੁੱਝ ਕੇ ਕਾਂਗਰਸ ਸਰਕਾਰ ਨੂੰ ਬਦਨਾਮ ਕਰਨਾ ਚਾਹੁੰਦੇ ਹੈ। ਹਰਿਆਣਾ ਦੇ ਅਧਿਕਾਰੀ ਖੁਦ ਕਿਸਾਨਾਂ ਦੇ ਸਿਰ ਪੜਨ ਦੇ ਆਡਰ ਕਰ ਰਹੇ ਹੈ ਤੇ ਹਰਿਆਣਾ ਦਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਉਨ੍ਹਾਂ ਦੋਸ਼ੀ ਅਧਿਕਾਰੀਆਂ ਦਾ ਬਚਾਅ ਕਰ ਰਿਹਾ ਹੈ ਤੇ ਨਾ ਹੀ ਉਨ੍ਹਾਂ ਖਿਲਾਫ ਕੋਈ ਕਾਰਵਾਈ ਕੀਤੀ ਗਈ ਹੈ । ਸੁਪ੍ਰੀਆ ਨੇ ਆਖਿਆ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤੱਕ ਕਿਸਾਨਾਂ ਬਾਰੇ ਇੱਕ ਸ਼ਬਦ ਨੀ ਬੋਲਿਆ । ਸੁਪ੍ਰੀਆ ਨੇ ਕਿਸਾਨਾਂ ਉਪਰ ਹੋਇਆ ਲਾਠੀਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਖਿਆ ਕਿਸਾਨ ਸਾਡੇ ਅੰਨਦਾਤਾ ਹੈ ਤੇ ਜੋ ਕਿਸਾਨਾਂ ਦੀਆਂ ਮੰਗਾਂਂ ਹਨ ਉਸ ਸਬੰਧ ਵਿੱਚ ਸੈਟਰ ਨੂੰ ਗੱਲ ਕਰਨੀ ਚਾਹੀਦੀ ਹੈ
ਜ਼ਿਕਰਯੋਗ ਹੈ ਕਿ ਮੋਗਾ ਮੰਡੀ ਵਿੱਚ ਅਕਾਲੀ ਦਲ ਦੀ ਰੈਲੀ ਵਿੱਚ ਸੁਖਬੀਰ ਬਾਦਲ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਪੁਲਿਸ ਨੇ ਲਾਠੀਚਾਰਜ ਕੀਤਾ। ਜਿਸ ਵਿੱਚ ਪੰਜ ਕਿਸਾਨ ਤੇ ਤਿੰਨ ਪੁਲਿਸ ਮੁਲਾਜ਼ਮ ਜ਼ਖਮੀ ਦੱਸੇ ਜਾ ਰਹੇ ਹਨ। ਪੁਲਿਸ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਕਿਸਾਨਾਂ ਉੱਤੇ ਪਰਚੇ ਦਰਜ ਕੀਤੇ ਹਨ।