ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੱਲ ਪੰਜਾਬ ਦੀ ਤਹਿਤ 100 ਦਿਨ ਦੀ ਯਾਤਰਾ ਕੀਤੀ ਜਾ ਰਹੀ ਹੈ । ਤੇ ਹਰ ਹਲਕੇ ਵਿੱਚ ਰੈਲੀ ਦੌਰਾਨ ਉਮੀਦਵਾਰਾਂ ਦੇ ਨਾ ਵੀ ਐਲਾਨੇ ਜਾ ਰਹੇ ਹਨ । ਪਿਛਲੇ ਦਿਨੀਂ ਹਲਕਾ ਰਾਮਪੁਰਾ ਫੂਲ ਤੋਂ ਸੁਖਬੀਰ ਨੇ ਸਿਕੰਦਰ ਸਿੰਘ ਮਲੂਕਾ ਨੂੰ ਉਮੀਦਵਾਰ ਦਾ ਐਲਾਨ ਕੀਤਾ ਸੀ ਪਰ ਸਿਕੰਦਰ ਮਲੂਕਾ ਨੇ ਇਹ ਆਖ ਕੇ ਉਸ ਹਲਕੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਸੀ ਕੇ ਉਹ ਮੌੜ ਹਲਕੇ ਤੋਂ ਚੋਣ ਲੜਨਾ ਚਾਹੁੰਦੇ ਹੈ ਤੇ ਮਲੂਕੇ ਦਾ ਬੇਟਾ ਗੁਰਪ੍ਰੀਤ ਸਿੰਘ ਰਾਮਪੁਰਾ ਤੋਂ ਚੋਣ ਲੜੇਗਾ । ਪਰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋ ਟਿਕਟਾਂ ਦੇਣ ਤੋਂ ਇਨਕਾਰ ਕਰ ਦਿੱਤਾ ਸੀ ਜਿਸ ਤੋਂ ਬਾਅਦ ਸਿਕੰਦਰ ਸਿੰਘ ਮਲੂਕਾ ਪਾਰਟੀ ਨਾਲ ਨਿਰਾਜ ਦਿਸ ਰਹੇ ਸੀ । ਮਲੂਕਾ ਦੀ ਨਿਰਾਜਗੀ ਦੂਰ ਕਰਨ ਲਈ ਪਿਛਲੇ ਦਿਨੀਂ ਬਿਕਰਮਜੀਤ ਸਿੰਘ ਮਜੀਠੀਆ ਵੀ ਮਲੂਕਾ ਦੇ ਘਰ ਪਹੁੰਚੇ ਤੇ ਜਾਫੀਆਂ ਪਾ ਕੇ ਫੋਟੋਆਂ ਖਿੱਚੀਆਂ ਗਈਆਂ । ਤੇ ਖੁਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਲੂਕਾ ਦੇ ਘਰ ਪਹੁੰਚੇ ਤੇ ਉਨ੍ਹਾਂ ਦੇ ਬੇਟੇ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਤੇ ਬਾਦਲ ਨੇ ਦੁਹਰਾਇਆ ਕਿ ਸਿਕੰਦਰ ਸਿੰਘ ਮਲੂਕਾ ਖੁਦ ਰਾਮਪੁਰਾ ਫੂਲ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਉਨ੍ਹਾਂ ਦੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ।ਸੁਖਬੀਰ ਨੇ ਆਪਣੇ ਫੇਸਬੁਕ ਸਫੇ ਉਤੇ ਜਾਣਕਾਰੀ ਦਿੱਤੀ- ‘ਮੈਨੂੰ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਜਿੱਥੇ ਸ. ਗੁਰਪ੍ਰੀਤ ਸਿੰਘ ਮਲੂਕਾ ਨੂੰ ਪਾਰਟੀ ਦਾ ਜਨਰਲ ਸੈਕਟਰੀ ਨਿਯੁਕਤ ਕੀਤਾ ਗਿਆ ਹੈ, ਉੱਥੇ ਹੀ ਰਾਮਪੁਰਾ ਫੂਲ ਤੋਂ ਸਤਿਕਾਰਯੋਗ ਸ. ਸਿਕੰਦਰ ਸਿੰਘ ਮਲੂਕਾ ਅਕਾਲੀ-ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਲੜਨਗੇ।’ਸਿਕੰਦਰ ਸਿੰਘ ਮਲੂਕਾ
PUNJAB




INDIA








WORLD










