
ਮੁਜ਼ੱਫ਼ਰਨਗਰ: ਅੱਜ ਪੱਛਮੀ ਯੂਪੀ ਦੇ ਮੁਜੱਫਰਨਗਰ ‘ਚ ਮਹਾਂ ਪੰਚਾਇਤ ਜੀਆਈਸੀ ਗਰਾਊਂਡ ‘ਤੇ ਹੋ ਰਹੀ ਹੈ, ਜਿਸ ‘ਚ ਪੰਜਾਬ, ਹਰਿਆਣਾ, ਮਹਾਂਰਾਸ਼ਟਰ, ਕਰਨਾਟਕ ਵਰਗੇ 15 ਸੂਬਿਆਂ ਤੋਂ ਕਿਸਾਨ ਇਕੱਠੇ ਹੋਣ ਦਾ ਦਾਅਵਾ ਕੀਤਾ ਹੈ ਸਾਂਝੇ ਕਿਸਾਨ ਮੋਰਚੇ ਦਾ ਦਾਅਵਾ ਹੈ ਕਿ ਹੁਣ ਤੱਕ ਸਭ ਤੋਂ ਵੱਡੀ ਮਹਾਂ ਪੰਚਾਇਤ ਹੈ। ਇਸ ਕਿਸਾਨ ਮਹਾ ਪੰਚਾਇਤ ਵਿਚ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਹੋਏ। ਇਸ ਦੌਰਾਨ ਕਿਸਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਮਹਾਪੰਚਾਇਤ ਵਿੱਚ ਸੈਂਕੜੇ ਦੀ ਗਿਣਤੀ ਵਿਚ ਔਰਤਾਂ ਨੇ ਵੀ ਸ਼ਾਮੂਲੀਅਤ ਕੀਤੀ। ਇੱਥੇ ਆਈਆਂ ਔਰਤਾਂ ਨੇ ਕੇਂਦਰ ਸਰਕਾਰ ਤੋਂ ਤਿੰਨੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ।
ਇਸ ਨੂੰ ਵੇਖਦਿਆਂ ਸੁਰੱਖਿਆ ਵੀ ਸਖ਼ਤ ਕਰ ਦਿੱਤੀ ਗਈ ਹੈ। ਰਾਕੇਸ਼ ਟਿਕੈਤ ਦਾ ਕਾਫ਼ਲਾ ਮੁਜੱਫਰਨਗਰ ਪਹੁੰਚ ਗਿਆ ਹੈ ਉਨ੍ਹਾਂ ਦੇ ਸਵਾਗਤ ਲਈ ਸੜਕਾਂ ‘ਤੇ ਵੱਡੀ ਗਿਣਤੀ ‘ਚ ਭੀੜ ਇਕੱਠੀ ਹੋਈ ਹੈ। ਪੰਜਾਬ, ਹਰਿਆਣਾ ਤੋਂ ਲੈ ਕੇ ਦੱਖਣੀ ਭਾਰਤ ਤੱਕ ਦੇ ਕਿਸਾਨ ਸੰਗਠਨਾਂ ਦੇ ਨੁਮਾਇੰਦੇ ਆਪਣੀ ਆਵਾਜ਼ ਬੁਲੰਦ ਕਰਨ ਲਈ ਇੱਥੇ ਆਏ ਹਨ।
ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸਾਰਿਆਂ ਦੀਆਂ ਨਜ਼ਰਾਂ ਇਸ ਮਹਾਪੰਚਾਇਤ ‘ਤੇ ਹਨ। ਇਸ ਨੂੰ ਕਿਸਾਨਾਂ ਦਾ ‘ਮਿਸ਼ਨ ਯੂਪੀ’ ਸ਼ੁਰੂ ਕਰਨ ਦਾ ਸੰਕੇਤ ਵੀ ਮੰਨਿਆ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਸੰਕੇਤ ਦਿੱਤਾ ਹੈ ਕਿ ਮੁਜ਼ੱਫਰਨਗਰ ਤੋਂ ਬਾਅਦ, ਯੂਪੀ ਦੇ ਹੋਰ ਡਿਵੀਜ਼ਨਾਂ ਤੇ ਜ਼ਿਲ੍ਹਿਆਂ ਵਿੱਚ ਕਿਸਾਨਾਂ ਦੀ ਇਸੇ ਤਰ੍ਹਾਂ ਦੀ ਮਹਾਂਪੰਚਾਇਤ ਹੋ ਸਕਦੀ ਹੈ, ਤਾਂ ਜੋ ਯੂਪੀ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਲਾਮਬੰਦ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਧਰਨਾ ਪ੍ਰਦਰਸ਼ਨ ਕਰ ਰਹੇ ਹਨ ਇਸ ਦੌਰਾਨ ਕਿਸਾਨ ਤੇ ਸਰਕਾਰ ਦਰਮਿਆਨ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।
PUNJAB




INDIA








WORLD










