ਪੰਜਾਬ ਵਿੱਚ 2016 ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਤੇ ਇੱਕ ਮਾਣਹਾਨੀ ਦਾ ਕੇਸ ਦਾਇਰ ਕਰ ਦਿੱਤਾ ਸੀ ਉਸ ਕੇਸ ਦੀਆਂ ਲਗਾਤਾਰ ਤਰੀਕਾ ਪੈ ਰਹੀਆਂ ਹਨ ਪਰ ਸੰਜੇ ਸਿੰਘ ਹੁਣ ਤੱਕ ਜਿੰਨੀਆਂ ਤਰੀਕਾ ਪਾਈਆਂ ਹੈ ਉਹ ਸਿਰਫ 4 ਤਰੀਕਾ ਤੇ ਪਹੁੰਚੇ। ਤੁਹਾਨੂੰ ਦੱਸ ਦੇਈਏ ਕੇ ਪੰਜਾਬ ਦੀ ਲੁਧਿਆਣਾ ਜ਼ਿਲ੍ਹਾ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਮਾਣਹਾਨੀ ਦੇ ਕੇਸ ਵਿੱਚ ਪੇਸ਼ ਨਾ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਸੰਜੇ ਸਿੰਘ ਦੇ ਖਿਲਾਫ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਮਹੇਸ਼ਇੰਦਰ ਸਿੰਘ ਗਰੇਵਾਲ ਦੀ ਇਸ ਮਾਮਲੇ ਵਿੱਚ ਜਿਰ੍ਹਾ ਹੋਣੀ ਸੀ ਪਰ ਸੰਜੇ ਸਿੰਘ ਦੇ ਵਕੀਲਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਅਦਾਲਤ ਨੇ ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਆਦੇਸ਼ ਦਿੱਤੇ ਹਨ। ਬਿਕਰਮ ਸਿੰਘ ਮਜੀਠੀਆ ਨੇ ਸੰਜੇ ਸਿੰਘ ਦੇ ਖਿਲਾਫ 2016 ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਇਸ ਮਾਣਹਾਨੀ ਕੇਸ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਮਹੇਸ਼ਇੰਦਰ ਗਰੇਵਾਲ ਅਤੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਗਵਾਹ ਬਣਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਅਦਾਲਤ ਦੀਆਂ 71 ਤਰੀਕਾਂ ਹੋਈਆਂ ਹਨ ਅਤੇ ਸੰਜੇ ਸਿੰਘ ਸਿਰਫ ਚਾਰ ਵਾਰ ਅਦਾਲਤ ਵਿੱਚ ਪੇਸ਼ ਹੋਏ ਹਨ। ਇਸ ਵਾਰ ਸੁਣਵਾਈ ਦੌਰਾਨ ਅਦਾਲਤ ਨੇ ਪੁਲਿਸ ਨੂੰ ਸੰਜੇ ਸਿੰਘ ਨੂੰ 17 ਸਤੰਬਰ ਤੱਕ ਗ੍ਰਿਫ਼ਤਾਰ ਕਰਨ ਅਤੇ ਪੇਸ਼ ਕਰਨ ਦੇ ਆਦੇਸ਼ ਦਿੱਤੇ ਹਨ। 2016 ਵਿੱਚ ਮੋਗਾ ਵਿੱਚ ਹੋਈ ਇੱਕ ਰੈਲੀ ਵਿੱਚ ਸੰਜੇ ਸਿੰਘ ਨੇ ਅਕਾਲੀ ਦਲ ਦੇ ਨੇਤਾਵਾਂ ਨੂੰ ਨਸ਼ਾ ਤਸਕਰ ਕਿਹਾ ਸੀ। ਇਸ ਮਾਮਲੇ ਵਿੱਚ ਦੋਸ਼ 2016 ਵਿੱਚ ਹੀ ਤੈਅ ਕੀਤੇ ਗਏ ਸਨ ਅਤੇ ਅਦਾਲਤ ਨੇ ਮਜੀਠੀਆ ਨੂੰ ਅਦਾਲਤ ਵਿੱਚ ਗਵਾਹ ਪੇਸ਼ ਕਰਨ ਲਈ ਕਿਹਾ ਸੀ। ਮਜੀਠੀਆ ਦੇ ਵਕੀਲ ਦਮਨ ਸੋਬਤੀ ਨੇ ਦੱਸਿਆ ਕਿ ਸੰਜੇ ਸਿੰਘ ਦੇ ਵਕੀਲਾਂ ਨੇ ਜਿਰ੍ਹਾ ਦੌਰਾਨ ਕਿਹਾ ਹੈ ਕਿ ਉਹ ਅਜੇ ਇਸ ਲਈ ਤਿਆਰ ਨਹੀਂ ਹਨ, ਜਿਸ ਤੋਂ ਬਾਅਦ ਅਦਾਲਤ ਨੇ ਉਸਦੀ ਗ੍ਰਿਫਤਾਰੀ ਦੇ ਆਦੇਸ਼ ਜਾਰੀ ਕੀਤੇ। ਉਧਰ, ਸੰਜੇ ਸਿੰਘ ਦੇ ਵਕੀਲ ਰਮੇਸ਼ ਕਪੂਰ ਨੇ ਕਿਹਾ ਕਿ ਉਹ ਅੱਜ ਮੰਗਲਵਾਰ ਨੂੰ ਅਦਾਲਤ ਵਿੱਚ ਸੰਜੇ ਸਿੰਘ ਦੀ ਜ਼ਮਾਨਤ ਅਰ਼ਜ਼ੀ ਦਾਖ਼ਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਅਦਾਲਤ ਦੇ ਫ਼ੈਸਲੇ ਦਾ ਸਨਮਾਨ ਕਰਦੇ ਹਨ ਅਤੇ ਅੱਗੇ ਜਿਹੜਾ ਵੀ ਫੈਸਲਾ ਹੋਵੇਗਾ ਉਸਦਾ ਸਹਿਯੋਗ ਕਰਨਗੇ।
PUNJAB




INDIA








WORLD










