ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜ਼ੈਲ ਸਿੰਘ ਦਾ ਪੋਤਰਾ ਇੰਦਰਜੀਤ ਸਿੰਘ ਬੀਜੇਪੀ ਵਿੱਚ ਸ਼ਾਮਲ ਹੋਗਿਆ। ਮਿਲੀ ਜਾਣਕਾਰੀ ਮੁਤਾਬਿਕ ਗਿਆਨੀ ਜੈਲ ਸਿੰਘ ਦੇ ਪੁੱਤਰ ਜੋਗਿੰਦਰ ਸਿੰਘ ਦੇ ਬੇਟੇ ਇੰਦਰਜੀਤ ਸਿੰਘ ਨੇ ਅੱਜ ਬੀਜੇਪੀ ਦੇ ਸੀਨੀਅਰ ਲੀਡਰ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦੱਸਿਆ ਕੇ ਇੰਦਰਜੀਤ ਸਿੰਘ ਨੇ ਬੀਜੇਪੀ ਦੀਆਂ ਵਧੀਆ ਨੀਤੀਆਂ ਕਰਕੇ ਉਨ੍ਹਾਂ ਤੋਂ ਪ੍ਰਭਾਵਿਤ ਹੋ ਕਿ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਿਆ ।ਇਸ ਮੌਕੇ ਪੁਰੀ ਸਮੇਤ ਹੋਰ ਵੀ ਭਾਜਪਾ ਦੇ ਸੀਨੀਅਰ ਲੀਡਰ ਮੌਜੂਦ ਸੀ ।
ਦਿੱਲੀ ਭਾਜਪਾ ਦਫ਼ਤਰ ਵਿੱਚ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਉਨ੍ਹਾਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ਭਾਜਪਾ ਜਨਰਲ ਸਕੱਤਰ ਤੇ ਪੰਜਾਬ ਦੇ ਇੰਚਾਰਜ ਦੁਸ਼ਿਅੰਤ ਗੌਤਮ, ਪਾਰਟੀ ਦੇ ਮੀਡੀਆ ਵਿਭਾਗ ਦੇ ਇੰਚਾਰਜ ਅਤੇ ਰਾਜ ਸਭਾ ਸੰਸਦ ਮੈਂਬਰ ਅਨਿਲ ਬਲੂਨੀ ਅਤੇ ਕੌਮੀ ਬੁਲਾਰੇ ਆਰ ਪੀ ਸਿੰਘ ਵੀ ਹਾਜ਼ਰ ਸਨ। ਭਾਜਪਾ ਵਿੱਚ ਸ਼ਾਮਲ ਹੋਣ ਬਾਅਦ ਇੰਦਰਜੀਤ ਸਿੰਘ ਨੇ ਕਿਹਾ ਕਿ ਲੰਮੇ ਸਮੇਂ ਬਾਅਦ ਅੱਜ ਉਨ੍ਹਾਂ ਦੇ ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿਚ ਇਕੱਲੇ ਚੋਣ ਲੜੇਗੀ ਤੇ ਸਰਕਾਰ ਬਣਾਵੇਗੀ।