ਮੋਗਾ, 14 ਸਤੰਬਰ:ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਸੇਵਾ ਕੇਂਦਰਾਂ ਨੂੰ ਖੁੱਲਣ ਦੇ ਟਾਈਮ ਵਿੱਚ ਵਧਾ ਕਰ ਦਿੱਤਾ ਹੈ । ਇਸ ਸਬੰਧੀ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਮੋਗਾ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ 15 ਸਤੰਬਰ, 2021 ਤੋਂ ਅਗਲੇ ਹੁਕਮਾਂ ਤੱਕ ਸਵੇਰੇ 8 ਵਜੇ ਤੋਂ 5:30 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਜਨਤਾ ਨੂੰ ਵੱਖ ਵੱਖ ਵਿਭਾਗਾਂ ਦੀਆਂ ਸੇਵਾਵਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਲਿਆ ਜਾ ਸਕੇਗਾ।ਸ੍ਰੀ ਸੰਦੀਪ ਹੰਸ ਨੇ ਸਮੂਹ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ ਵਿੱਚ ਜਾਣ ਸਮੇਂ ਕੋਵਿਡ ਨੂੰ ਫੈਲਣ ਤੋਂ ਰੋਕਣ ਦੀਆਂ ਸਾਰੀਆਂ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣਾ, ਸਮਾਜਿਕ ਦੂਰੀ ਬਣਾਈ ਰੱਖਣਾ, ਸੈਨੇਟਾਈਜੇਸ਼ਨ ਆਦਿ ਦੀ ਜਰੂਰੀ ਤੌਰ ਤੇ ਵਰਤੋਂ ਕਰਨ।
PUNJAB




INDIA








WORLD










