ਪੰਜਾਬ ਵਿਚ ਸਿਆਸਤ ਦਾ ਪਾਰਾ ਸਿਖਰਾਂ ਤੱਕ ਪਹੁੰਚ ਗਿਆ ਹੈ ਤੇ ਪੰਜਾਬ ਕਾਂਗਰਸ ਦੇ ਕਲੇਸ਼ ਵਿਚਾਲੇ ਅੱਜ ਵੱਡਾ ਧਮਾਕਾ ਹੋਣ ਦੀ ਸੰਭਾਵਨਾ ਹੈ। ਇਕ ਪਾਸੇ ਸਾਰੇ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ ਹੈ ਦੂਜੇ ਪਾਸੇ ਕੈਪਟਨ ਵਲੋਂ ਵੀ ਆਪਣੇ ਖ਼ਾਸ ਵਿਧਾਇਕਾਂ ਦੀ ਇਕੱਤਰਤਾ ਬੁਲਾਈ ਹੈ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਕੈਪਟਨ ਅੱਜ ਅਸਤੀਫਾ ਦੇ ਸਕਦੇ ਹਨ ਤੇ ਦੂਜੇ ਪਾਸੇ ਸਿਆਸੀ ਮਾਹਿਰ ਇਹ ਵੀ ਮੰਨ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਜਾਂਦੇ ਜਾਂਦੇ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਗਵਾ ਸਕਦੇ ਹਨ। ਇਥੇ ਹੀ ਇਹ ਵੀ ਦੱਸ ਦਈਏ ਕਿ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਵੀ ਚੰਡੀਗੜ੍ਹ ਪਹੁੰਚ ਰਹੇ ਹਨ।
PUNJAB




INDIA








WORLD










