ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਦਿਨੀਂ ਅਕਾਲੀ ਦਲ ਵੱਲੋਂ ਦਿੱਲੀ ਵਿੱਚ ਰੋਸ ਮਾਰਚ ਕੱਢਿਆ ਗਿਆ ਸੀ ਜਿਸ ਵਿੱਚ ਪੰਜਾਬ ਤੋਂ ਅਕਾਲੀ ਦਲ ਦੇ ਵਰਕਰ ਦਿੱਲੀ ਪਹੁੰਚੇ ਸੀ। ਜਦੋਂ ਅਕਾਲੀ ਵਰਕਰ ਦਿੱਲੀ ਤੋਂ ਵਾਪਸ ਆ ਰਹੇ ਸੀ ਉਸ ਟਾਈਮ ਰਸਤੇ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ ਤੇ ਗੱਡੀਆਂ ਵਿੱਚ ਸ਼ਰਾਬ ਦੀਆਂ ਬੋਤਲਾਂ ਵੀ ਦੇਖੀਆਂ ਗਈਆਂ ਸੀ ਤੇ ਅਕਾਲੀ ਦਲ ਖਿਲਾਫ ਨਾਅਰੇਬਾਜ਼ੀ ਵੀ ਹੋਈ ਸੀ । ਜਿਸ ਤੋਂ ਬਾਅਦ ਅਕਾਲੀ ਦਲ ਵੱਲੋਂ ਪ੍ਰੈਸ ਮੀਟਿੰਗ ਕਰਕੇ ਕਿਸਾਨਾਂ ਖਿਲਾਫ ਕਾਰਵਾਈ ਕਰਨ ਦੀ ਗੱਲ ਆਖੀ ਸੀ
ਸੰਯੁਕਤ ਕਿਸਾਨ ਮੋਰਚੋ ਦੇ ਆਗੂ ਬਲਬੀਰ ਰਾਜੇਵਾਲ ਨੇ ਕਿਹਾ ਕਿ ਕੱਲ੍ਹ ਹੋਈ ਪ੍ਰੈਸ ਕਾਨਫਰੰਸ ਵਿੱਚ ਅਕਾਲੀ ਦਲ ਨੇ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਜਦਕਿ ਦੂਜੇ ਪਾਸੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਅਕਾਲੀ ਦਲ ਦੇ ਅਧਿਕਾਰੀ ਮੇਰੇ ਨਾਲ ਸੰਪਰਕ ਵਿੱਚ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਾਡੇ ਕੋਲ ਇੱਕ ਵੀਡੀਓ ਵੀ ਹੈ, ਜਦੋਂ ਅਕਾਲੀ ਦਲ ਦੇ ਨੇਤਾ ਵਾਹਨਾਂ ਵਿੱਚ ਸ਼ਰਾਬ ਰੱਖ ਕੇ ਲੈ ਕੇ ਜਾ ਰਹੇ ਸਨ ਪਰ ਅਸੀਂ ਇਸਨੂੰ ਜਨਤਕ ਨਹੀਂ ਕਰ ਰਹੇ। ਉਨ੍ਹਾਂ ਕਿਹਾ ਜੇ ਅਕਾਲੀ ਦਲ ਸਾਡਾ ਹਿਮਾਇਤੀ ਹੁੰਦਾ, ਤਾਂ ਉਹ ਪ੍ਰੈਸ ਕਾਨਫਰੰਸ ਨਾ ਕਰਦਾ ਪਰ ਸਾਡੇ ਨਾਲ ਗੱਲਬਾਤ ਕਰਦਾ। ਸਾਨੂੰ ਅਕਾਲੀ ਦਲ ‘ਤੇ ਅਫਸੋਸ ਹੈ ਕਿਉਂਕਿ ਉਨ੍ਹਾਂ ਨੇ ਮੋਰਚੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਤੋਂ ਇਲਾਵਾ ਰਾਜੇਵਾਲ ਨੇ ਕਿਹਾ ਕਿ ਅਕਾਲੀ ਦਲ ਦਾ ਆਈਟੀ ਸੈੱਲ ਮੈਨੂੰ ਗਾਲ਼ਾਂ ਕੱਢਦਾ ਹੈ। ਸਾਡੇ ਕੋਲ ਉਨ੍ਹਾਂ ਨੂੰ ਘੇਰਨ ਦਾ ਕੋਈ ਪ੍ਰੋਗਰਾਮ ਨਹੀਂ ਹੈ ਪਰ ਉਹ ਲੋਕਾਂ ਤੋਂ ਪਰੇਸ਼ਾਨ ਹਨ। ਰਾਜੇਵਾਲ ਨੇ ਕਿਹਾ ਕਿ ਅਸੀਂ ਯੂਐਨ ਜੀਬੀ ਕਿਸਾਨ ਸੰਮੇਲਨ ਵਿੱਚ ਇਹ ਨਹੀਂ ਕਿਹਾ ਸੀ ਕਿ ਸਾਨੂੰ ਉੱਥੇ ਇੰਨਾ ਵੱਡਾ ਹਜ਼ੂਮ ਲੈਕੇ ਜਾਣਾ ਚਾਹੀਦਾ ਹੈ, ਸਗੋਂ ਅਸੀਂ ਕਿਹਾ ਸੀ ਕਿ ਸਾਨੂੰ ਉਨ੍ਹਾਂ ਵਿਧਾਇਕਾਂ ਨੂੰ ਉੱਥੇ ਲੈ ਜਾਣਾ ਚਾਹੀਦਾ ਹੈ, ਜੋ ਕਿ ਨਹੀਂ ਹੋਇਆ। ਇਸ ਦੇ ਨਾਲ ਹੀ ਕਿਸਾਨਾਂ ਦੀ ਕੋਈ ਗੱਲ ਨਹੀਂ ਹੋਈ, ਉਨ੍ਹਾਂ ਨੇ ਕਿਸਾਨਾਂ ਦਾ ਕੋਈ ਝੰਡਾ ਨਹੀਂ ਚੁੱਕਿਆ। ਅਕਾਲੀ ਦਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਬੇਅਦਬੀ ਦਾ ਕੋਈ ਜਵਾਬ ਨਹੀਂ ਮਿਲਿਆ ਅਤੇ ਨਾ ਹੀ ਰਾਮ ਰਹੀਮ ਬਾਬਾ ਨਾਲ ਸਬੰਧਾਂ ਦਾ ਜਵਾਬ ਮਿਲਿਆ ਸੀ। ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਬਾਰੇ ਗੱਲ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਬੀਬਾ ਕੋਲ ਕਾਨੂੰਨ ਪਾਸ ਹੋਣ ਤੋਂ ਪਹਿਲਾ ਕੈਬਿਨੇਟ ਨੋਟ ਨਹੀਂ ਪਹੁੰਚੇ ਸੀ। ਜੇ ਉਸ ਵੇਲੇ ਵਿਰੋਧ ਕੀਤਾ ਸੀ ਤਾਂ ਉਸਦੇ ਮਿੰਟ ਨੋਟ ਲੋਕਾਂ ਸਾਹਮਣੇ ਪੇਸ਼ ਕਰਨ।
PUNJAB




INDIA








WORLD










