
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜਦੋਂ ਤੋਂ ਸਹੁੰ ਚੁੱਕੀ ਉਸ ਦਿਨ ਤੋਂ ਹੀ ਆਪਣੇ ਕੰਮ ਵਿੱਚ ਜੁਟ ਗਏ ਹਨ ਤੇ ਕੈਬਿਨੇਟ ਮੀਟਿੰਗ ਕੀਤੀ ਤੇ ਕਈ ਅਹਿਮ ਫੈਸਲੇ ਲਏ ਗਏ । ਤੇ ਆਪਣੇ ਮੰਤਰੀ ਮੰਡਲ ਨੂੰ ਵਧਾਉਣ ਲਈ ਦਿੱਲੀ ਜਾ ਕੇ ਸੀਨੀਅਰ ਲੀਡਰਾਂ ਨਾਲ ਵਿਚਾਰ ਚਰਚਾ ਕੀਤੀ । ਉਸ ਤੋਂ ਬਾਅਦ ਸਿੱਧਾ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਲਈ ਪਹੁੰਚ ਗਏ । ਅੱਜ ਸਵੇਰੇ ਖੁਦ ਪਾਲਕੀ ਸਾਹਿਬ ਦੀ ਸੇਵਾ ਵਿੱਚ ਹਾਜ਼ਰ ਹੋਏ ਤੇ ਸੇਵਾ ਕੀਤੀ । ਇਸ ਤੋਂ ਬਾਅਦ ਹੋਰ ਵੀ ਧਾਰਮਿਕ ਸਥਾਨਾਂ ਤੇ ਪਹੁੰਚੇ । ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ ਤੋਂ ਇਲਾਵਾ ਕਈ ਕੈਬਨਿਟ ਮੰਤਰੀ ਅਤੇ ਵਿਧਾਇਕ ਵੀ ਹਾਜ਼ਰ ਸਨ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਉਹ ਪਾਲਕੀ ਸਾਹਿਬ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ। ਉਥੇ ਉਨ੍ਹਾਂ ਨੇ ਕਾਫ਼ੀ ਲੰਮਾ ਸਮਾਂ ਬੈਠ ਕੇ ਕੀਰਤਨ ਵੀ ਸਰਵਨ ਕੀਤਾ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਰਾਜ ਧਰਮ ਅਨੁਸਾਰ ਚਲਾਇਆ ਜਾਵੇਗਾ। ਹਰ ਧਰਮ ਤੇ ਵਰਗ ਦਾ ਸਤਿਕਾਰ ਕੀਤਾ ਜਾਵੇਗਾ। ਸੂਬੇ ਵਿੱਚ ਆਪਸੀ ਮੇਲ ਮਿਲਾਪ ਤੇ ਪਿਆਰ ਨੂੰ ਵਧਾਇਆ ਜਾਵੇਗਾ।ਚੰਨੀ ਨੇ ਇਹ ਵੀ ਦਾਅਵਾ ਕੀਤਾ ਕਿ ਗੁਰੂ ਸਾਹਿਬ ਦੀ ਬੇਅਦਬੀ ਮਾਮਲੇ ਚ ਇਨਸਾਫ਼ ਹੋਵੇਗਾ। ਸੂਬੇ ਦੇ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਿਹੜੀ ਰਾਜਨੀਤੀ ਮੁੱਦਿਆਂ ਤੋਂ ਭਟਕ ਗਈ ਸੀ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਸ ਨੂੰ ਮੁੜ ਮੁੱਦਿਆਂ ਉਤੇ ਲੈ ਕੇ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਦੋ ਦਿਨਾਂ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਰਹਿ ਕੇ ਜੋ ਪਿਛਲੇ ਦੋ ਦਿਨਾਂ ਵਿਚ ਮਹਿਸੂਸ ਕੀਤਾ ਹੈ, ਉਹ ਪਿਛਲੇ ਸਤਾਰਾਂ ਸਾਲ ਵਿੱਚ ਮਹਿਸੂਸ ਨਹੀਂ ਕੀਤਾ। ਜੇਕਰ ਅਸੀਂ ਲੋਕ ਮਸਲਿਆਂ ਹੱਲ ਨਹੀਂ ਕਰ ਸਕਦੇ ਤਾਂ ਅਸੀਂ ਸੱਚੇ ਸਿੱਖ ਨਹੀਂ ਹੈ। ਸਰਕਾਰ ਵਿਚ ਮੈਰਿਟ ਦੇ ਆਧਾਰ ਉਤੇ ਸਨਮਾਨ ਹੋਵੇਗਾ। ਹਰ ਕਾਂਗਰਸੀ ਹੱਕ ਤੇ ਸੱਚ ਦੀ ਲੜਾਈ ਲੜੇਗੀ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਅਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਲ੍ਹਿਆਂਵਾਲੇ ਬਾਗ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਕਾਂਗਰਸ ਦੇ ਵਿਧਾਇਕਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਆਮਦ ਮੌਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਤੇ ਸਾਰਿਆਂ ਨੇ ਆਖਿਆ ਕਿ ਪੰਜਾਬ ਦੀ ਚੜਦੀ ਕਲਾ ਲਈ ਅੱਜ ਮੁੱਖ ਮੰਤਰੀ ਅਰਦਾਸ ਕਰਨ ਪੁੱਜੇ ਹਨ। ਕਾਂਗਰਸੀ ਵਿਧਾਇਕਾਂ ਨੇ ਕਿਹਾ ਕਿ ਚੰਨੀ ਨੇ ਪਿਛਲੇ ਦੋ ਦਿਨਾਂ ‘ਚ ਐਕਟਿਵ ਰਹਿ ਕੇ ਦੱਸ ਦਿੱਤਾ ਹੈ ਕਿ ਕਾਂਗਰਸ ਇਨਾਂ ਚਾਰ ਮਹੀਨਿਆਂ ‘ਚ ਲੋਕ ਭਲਾਈ ਦੇ ਕੰਮ ਕਰਨ ਲਈ ਦਿਨ ਰਾਤ ਇਕ ਕਰੇਗੀ। ਡਾ. ਰਾਜਕੁਮਾਰ ਵੇਰਕਾ, ਨਵਤੇਜ ਸਿੰਘ ਚੀਮਾ, ਸੁਖਪਾਲ ਸਿੰਘ ਭੁੱਲਰ ਆਦਿ ਵਿਧਾਇਕਾਂ ਨੇ ਅਕਾਲੀ ਦਲ ਵੱਲੋਂ ਚੰਨੀ ਦੇ ਸੀਐਮ ਬਣਨ ‘ਤੇ ਕਾਂਗਰਸ ਪਾਰਟੀ ‘ਤੇ ਫਿਰਕਾਪ੍ਰਸਤੀ ਦੇ ਲਾਏ ਦੋਸ਼ਾਂ ‘ਤੇ ਕਿਹਾ ਕਿ ਅਕਾਲੀ ਦਲ ਤਾਂ ਕਿਸੇ ਦਲਿਤ ਨੂੰ ਡਿਪਟੀ ਸੀਐਮ ਬਣਾਉਣ ਦੀ ਗੱਲ ਆਖਦਾ ਰਿਹੈ ਪਰ ਕਾਂਗਰਸ ਹਾਈਕਮਾਂਡ ਨੇ ਕਰ ਕੇ ਦਿਖਾ ਦਿੱਤਾ ਤੇ ਹੁਣ ਅਕਾਲੀ ਦਲ ਨੂੰ ਭੱਜਣ ਲਈ ਜਗਾ ਨਹੀਂ ਲੱਭ ਰਹੀ।
PUNJAB




INDIA








WORLD










