
ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਅਧੀਨ ਸੀਨੀਅਰ ਪੁਲਿਸ ਕਪਤਾਨ ਪੁਲਿਸ ਮੋਗਾ ਧਰੂਮਨ ਐਚ ਨਿੰਬਾਲੇ ਵੱਲੋਂ ਨਸ਼ਾ ਸਮਗਲਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਜਗਤਪ੍ਰੀਤ ਸਿੰਘ ਐਸ.ਪੀ-ਇੰਨਵੈਸਟੀਗੇਸ਼ਨ ਮੋਗਾ ਦੀ ਨਿਗਰਾਨੀ ਹੇਠ ਇੰਸਪੈਕਟਰ ਕਿੱਕਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਮੋਗਾ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾਕੇ ਭੇਜੀਆਂ ਸਨ। ਇਸ ਸਬੰਧੀ ਰੱਖੀ ਗਈ ਇੱਕ ਪ੍ਰੈਸ ਕਾਨਫਰੰਸ ਵਿੱਚ ਸੀਨੀਅਰ ਕਪਤਾਨ ਪੁਲਿਸ ਧਰੂਮਨ ਐਚ. ਨਿੰਬਾਲੇ ਨੇ ਦੱਸਿਆ ਕਿ ਇਸ ਤਹਿਤ ਇੰਸਪੈਕਟਰ ਕਿੱਕਰ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਮੋਗਾ ਨੂੰ ਮੁਖਬਰ ਖਾਸ ਵੱਲੋਂ ਇਤਲਾਹ ਮਿਲੀ ਕੇ ਕੁੱਝ ਨਸ਼ਾ ਤਸਕਰ ਇਕ ਘੋੜੇ ਟਰਾਲੇ ਵਿਚ ਝਾਰਖੰਡ ਤੋ ਪੰਜਾਬ ਵਿਚ ਵੇਚਣ ਲਈ ਭਾਰੀ ਮਾਤਰਾ ਵਿਚ ਨਸ਼ੀਲਾ ਪਦਾਰਥ ਲਿਆ ਰਹੇ ਹਨ । ਇਸ ਸੂਚਨਾ ਦੇ ਆਧਾਰ ਤੇ ਇੰਚਾਰਜ ਸੀ.ਆਈ.ਏ ਸਟਾਫ਼, ਮੋਗਾ ਵੱਲੋਂ ਸਮੇਤ ਪੁਲਿਸ ਪਾਰਟੀ ਬੱਸ ਸਟੈਂਡ ਸਮਾਲਸਰ ਵਿਖੇ ਵਕਤ ਸ਼ਾਮ ਕਰੀਬ 06:30 ਵਜੇ ਸਖ਼ਤ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ। ਚੈਕਿੰਗ ਦੌਰਾਨ ਇਕ ਘੋੜੇ ਟਰਾਲਾ ਨੰਬਰ ਪੀ.ਬੀ. 29 ਐਮ 9072 ਨੂੰ ਰੋਕਿਆ ਗਿਆ ਜਿਸ ਦੀ ਚੈਕਿੰਗ ਗਜ਼ਟਡ ਪੁਲਿਸ ਅਧਿਕਾਰੀ ਡੀ.ਐਸ.ਪੀ ਜਸਬਿੰਦਰ ਸਿੰਘ ਖਹਿਰਾ ਬਾਘਾਪੁਰਾਣਾ ਦੁਆਰਾ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਘੋੜੇ ਟਰਾਲੇ ਨੂੰ ਰੂਪ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਰੋਡੇ ਚਲਾ ਰਿਹਾ ਸੀ ਅਤੇ ਉਸਦੇ ਨਾਲ ਜਸਵਿੰਦਰ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਰੋਡੇ ਬੈਠਾ ਸੀ। ਚੈਕਿੰਗ ਦੌਰਾਨ ਘੋੜੇ ਟਰਾਲਾ ਨੰਬਰ ਪੀ.ਬੀ. 29 ਐਮ 9072 ਵਿਚੋਂ 14 ਬੋਰੀਆਂ ਭੁੱਕੀ ਚੂਰਾ ਪੋਸਤ ਜਿਸਦਾ ਵਜ਼ਨ 2 ਕੁਇੰਟਲ 70 ਕਿੱਲੋ ਸੀ, ਬਰਾਮਦ ਕਰਕੇ ਮੁਕੱਦਮਾ ਨੰਬਰ 103 ਮਿਤੀ 22-09-2021 ਅ/ਧ 15-61-85 ਐਨ.ਡੀ.ਪੀ.ਐਸ ਐਕਟ ਥਾਣਾ ਸਮਾਲਸਰ ਦਰਜ਼ ਰਜਿਸਟਰ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਦੀ ਜਾ ਰਹੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀਆਂ ਵਿਚੋਂ ਇਕ ਦੋਸ਼ੀ ਜਸਵਿੰਦਰ ਸਿੰਘ ਖਿਲਾਫ਼ ਪਹਿਲਾਂ ਇੱਕ ਐਨ.ਡੀ.ਪੀ.ਐਸ ਐਕਟ ਦਾ ਮੁਕੱਦਮਾ ਨੰਬਰ 62/21 ਥਾਣਾ ਸਦਰ ਕੋਟਕਪੂਰਾ (ਬਰਾਮਦਗੀ 750 ਗ੍ਰਾਮ ਅਫੀਮ) ਵਿਖੇ ਦਰਜ ਹੈ ਅਤੇ ਦੋਵੇਂ ਦੋਸ਼ੀ ਕਿਸੇ ਪਾਸੋਂ ਭੁੱਕੀ ਲੈ ਕੇ ਆਏ ਸਨ ਅਤੇ ਕਿਸ ਨੂੰ ਅੱਗੇ ਵੇਚਣ ਜਾ ਰਹੇ ਸਨ ਇਸਦੀ ਵੀ ਤਫਤੀਸ਼ ਕੀਤੀ ਜਾ ਰਹੀ ਹੈ।ਸੀਨੀਅਰ ਕਪਤਾਨ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਜ਼ਿਲ੍ਹਾ ਵਿਚਲੇ ਮਾੜੇ ਅਨਸਰ ਭਾਵੇਂ ਉਹ ਕਿਸੇ ਵੀ ਖੇਤਰ ਵਿੱਚ ਆਪਣੇ ਮਾੜੇ ਕੰਮਾਂ ਨੂੰ ਅੰਜਾਮ ਦੇ ਰਹੇ ਹਨ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੋਗਾ ਪੁਲਿਸ ਦਿਨ ਰਾਤ ਆਮ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਵਚਨਬੱਧ ਹੈ।
PUNJAB




INDIA








WORLD










