ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨ ਲਗਾਤਾਰ ਪਿਛਲੇ 10 ਮਹੀਨਿਆਂ ਤੋਂ ਕਿਸਾਨਾਂ ਦੁਆਰਾ ਦਿੱਲੀ ਦੇ ਬਾਰਡਰਾਂ ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਕੇਂਦਰ ਸਰਕਾਰ ਨੇ ਕਾਨੂੰਨਾਂ ਨੂੰ ਵਾਪਸ ਲੈਣ ਲਈ ਕੋਈ ਵੀ ਅੱਗੇ ਗੱਲਬਾਤ ਨਹੀਂ ਚਲਾਈ । ਹੁਣ ਸਯੁੰਕਤ ਕਿਸਾਨ ਮੋਰਚੇ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਜਿਸ ਦਾ ਸਮਰਥਨ ਕਰਨ ਲਈ ਸਿਆਸੀ ਪਾਰਟੀਆਂ ਸਮੇਤ ਹੋਰ 100 ਦੇ ਕਰੀਬ ਜਥੇਬੰਦੀਆਂ ਵੀ ਸਾਹਮਣੇ ਆਈਆਂ ਹਨ । ਦੱਸ ਦੇਈਏ ਮੋਰਚਾ ਚਲਦੇ ਨੂੰ 27 ਸਤੰਬਰ ਨੂੰ 10 ਮਹੀਨੇ ਪੂਰੇ ਹੋ ਜਾਣੇ ਹਨ । ਬੰਦ ਨੂੰ ਸਫਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਜਥੇਬੰਦੀਆਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੱਦੇ ਗਏ 27 ਸਤੰਬਰ ਦੇ ਭਾਰਤ ਬੰਦ ਵਿੱਚ ਰਾਸ਼ਟਰੀ ਰਾਜਨੀਤਿਕ ਪਾਰਟੀਆਂ, ਟਰੇਡ ਯੂਨੀਅਨਾਂ, ਕਿਸਾਨ ਯੂਨੀਅਨਾਂ, ਨੌਜਵਾਨਾਂ, ਅਧਿਆਪਕਾਂ, ਮਜ਼ਦੂਰਾਂ ਅਤੇ ਹੋਰਾਂ ਸਮੇਤ ਲਗਭਗ 100 ਸੰਗਠਨ ਹਿੱਸਾ ਲੈਣਗੇ। ਬਿਆਨ ਵਿੱਚ ਕਿਹਾ ਗਿਆ ਹੈ ਕਿ ਕਈ ਕਿਸਾਨ ਸੰਗਠਨਾਂ ਦੇ ਨਾਲ ਨਾਲ ਟਰੇਡ ਯੂਨੀਅਨਾਂ, ਟਰੇਡ ਯੂਨੀਅਨਾਂ, ਕਰਮਚਾਰੀ ਅਤੇ ਵਿਦਿਆਰਥੀ ਯੂਨੀਅਨਾਂ, ਮਹਿਲਾ ਸੰਗਠਨ, ਟਰਾਂਸਪੋਰਟਰ ਸੰਗਠਨ ਭਾਰਤ ਬੰਦ ਵਿੱਚ ਸ਼ਾਮਲ ਹੋ ਰਹੇ ਹਨ। ਐਸਕੇਐਮ ਨੇ ਕਿਹਾ ਕਿ ਕਿਸਾਨ ਮਹਾਪੰਚਾਇਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਬੰਦ ਦੇ ਦੌਰਾਨ ਆਯੋਜਿਤ ਰੈਲੀ ਵਿੱਚ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਸ਼ਾਮਲ ਕਰਨ ਦੇ ਲਈ ਸਾਈਕਲ ਅਤੇ ਮੋਟਰ ਸਾਈਕਲ ਰੈਲੀਆਂ ਵੀ ਆਯੋਜਿਤ ਕੀਤੀਆਂ ਜਾ ਰਹੀਆਂ ਹਨ।ਇਸ ਦੌਰਾਨ, ਕੇਂਦਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਚੱਲ ਰਹੇ ਪ੍ਰਦਰਸ਼ਨ ਨੇ ਬੁੱਧਵਾਰ ਨੂੰ 300 ਦਿਨ ਪੂਰੇ ਕਰ ਲਏ। ਇਸ ਮੌਕੇ, ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਇਹ ਅੰਦੋਲਨ ਦੇਸ਼ ਦੇ ਲੱਖਾਂ ਕਿਸਾਨਾਂ ਦੀ ਇੱਛਾ ਅਤੇ ਵਚਨਬੱਧਤਾ ਦਾ ਸਬੂਤ ਹੈ ਅਤੇ ਇਹ ਹੋਰ ਮਜ਼ਬੂਤ ਹੋਇਆ ਹੈ। ਆਲ ਇੰਡੀਆ ਬੈਂਕ ਆਫੀਸਰਜ਼ ਕਨਫੈਡਰੇਸ਼ਨ (ਏਆਈਬੀਓਸੀ) ਨੇ ਬੁੱਧਵਾਰ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਏਆਈਬੀਓਸੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੀਆਂ ਮੰਗਾਂ ‘ਤੇ ਮੁੜ ਗੱਲਬਾਤ ਸ਼ੁਰੂ ਕਰੇ ਅਤੇ ਤਿੰਨ ਵਿਵਾਦਤ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰੇ। ਖੱਬੇ ਪੱਖੀ ਪਾਰਟੀਆਂ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਭਾਰਤੀ ਕਮਿਊਨਿਸਟ ਪਾਰਟੀ-ਮਾਰਕਸਵਾਦੀ (ਸੀਪੀਆਈ-ਐਮ), ਭਾਰਤੀ ਕਮਿਊਨਿਸਟ ਪਾਰਟੀ (ਸੀਪੀਆਈ), ਫਾਰਵਰਡ ਬਲਾਕ ਅਤੇ ਇਨਕਲਾਬੀ ਸਮਾਜਵਾਦੀ ਪਾਰਟੀ (ਆਰਐਸਪੀ) ਵੱਲੋਂ ਜਾਰੀ ਸਾਂਝੇ ਬਿਆਨ ਵਿੱਚ ਲੋਕਾਂ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।
PUNJAB




INDIA








WORLD










