ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਵਿਸ਼ੇਸ਼ ਤੌਰ ਤੇ ਬਠਿੰਡਾ ਜਿਲ੍ਹਾ ਦੇ ਖੇਤਾਂ ਵਿੱਚ ਪਹੁੰਚੇ। ਪਿਛਲੇ ਦਿਨਾਂ ਤੋਂ ਲੈ ਕੇ ਬਠਿੰਡਾ ਜਿਲ੍ਹਾ ਅਤੇ ਨਾਲ ਲੱਗਦੇ ਏਰੀਏ ਵਿੱਚ ਨਰਮੇ ਦੀ ਫਸਲ ਤੇ ਗੁਲਾਬੀ ਸੁੰਡੀ ਦਾ ਹਮਲਾ ਹੋਣ ਦੀ ਖਬਰਾਂ ਆ ਰਹੀਆਂ ਹਨ ਜਿਸ ਵਿੱਚ ਕਾਫੀ ਵੱਡੇ ਪੱਧਰ ਤੇ ਕਿਸਾਨਾਂ ਦਾ ਨਕਸਾਨ ਹੋਇਆ ਹੈ । ਕਿਸਾਨ ਲਗਾਤਾਰ ਸਰਕਾਰ ਤੋਂ ਮਾੜੀਆਂ ਦਵਾਈਆਂ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਦੀ ਮੰਗ ਕਰ ਰਹੇ ਹਨ। ਇਸ ਸੱਭ ਕੁੱਝ ਦੇ ਚਲਦਿਆਂ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਸਮੇਤ ਖੇਤੀਬਾੜੀ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਬਠਿੰਡਾ ਦੇ ਖੇਤ ਵਿੱਚ ਪਹੁੰਚ ਕੇ ਨਰਮੇ ਦੀ ਫਸਲ ਦਾ ਜਾਇਜਾ ਲਿਆ ਗਿਆ ਤੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕੇ ਫਸਲ ਨੂੰ ਬਚਾਉਣ ਲਈ ਸਰਕਾਰ ਵੱਲੋਂ ਫਰੀ ਦਵਾਈ ਦਾ ਛਿੜਕਾ ਕਰਵਾਇਆ ਜਾਵੇ ਇਸ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਪਹਿਲਾਂ ਅਸੀਂ ਨਰਮੇ ਦੀ ਫਸਲ ਬਚਾਉਣੀ ਹੈ ਜੇ ਫੇਰ ਵੀ ਗੱਲ ਨਾ ਬਣੀ ਤਾਂ ਖਰਾਬ ਹੋਈ ਨਰਮੇ ਦੀ ਫਸਲ ਦਾ ਸਰਕਾਰ ਮੁਆਵਜ਼ਾ ਦਿੱਤਾ ਜਾਵੇਗਾ ।ਇਸ ਸਮੇਂ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਵੀ ਗੱਲ ਕੀਤੀ ਤੇ ਮਾੜੀਆਂ ਦਵਾਈਆਂ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ ਗਿਆ
PUNJAB




INDIA








WORLD










