ਮੋਗਾ, 26 ਸਤੰਬਰ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਵੀ ਪਿਛਲੇ ਸੀਜ਼ਨ ਵਾਂਗ ਜਿ਼ਲ੍ਹਾ ਮੋਗਾ ਵਿਚ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਹੈ। ਕੋਈ ਵੀ ਕਿਸਾਨ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਫੈਸਲੇ ਦੀ ਉਲੰਘਣਾ ਨਹੀ ਕਰ ਸਕਦਾ ਅਤੇ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਵੇਗਾ ਤਾਂ ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਜ਼ੀਰੋ ਪ੍ਰਤੀਸ਼ਤ ਸਟੱਬਲ ਬਰਨਿੰਗ ਦੀ ਪ੍ਰਾਪਤੀ ਲਈ ਸਮੂਹ ਅਧਿਕਾਰੀਆਂ, ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਅਤੇ ਜਿ਼ਲ੍ਹੇ ਦੇ ਸਮੂਹ ਕਿਸਾਨਾਂ ਤੋਂ ਸਹਿਯੋਗ ਦੀ ਮੰਗ ਕੀਤੀ। ਉਹਨਾਂ ਕਰੋਨਾ ਮਹਾਂਮਾਰੀ ਦੇ ਚਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਨੂੰ ਹੋਰ ਵੀ ਅਹਿਮ ਦੱਸਿਆ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਕਾਮਯਾਬ ਬਣਾਉਣ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨ ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀ/ਕਰਮਚਾਰੀ, ਐਨ.ਆਰ.ਆਈ, ਸਰਪੰਚ, ਪੰਚ, ਨੰਬਰਦਾਰ, ਕੰਬਾਈਨ ਮਾਲਕ, ਐਮ.ਐਲ.ਏਜ਼, ਡੇਅਰੀ ਸੈਟਰਾਂ ਦੇ ਮਾਲਕ, ਲਾਇਸੰਸ ਹੋਲਡਰ, ਆੜ੍ਹਤੀਏ, ਕੋਆਪ੍ਰੇਟਿਵ ਸੁਸਾਇਟੀਜ਼ ਦੇ ਕਰਮਚਾਰੀ ਆਦਿ ਸਾਰੇ ਇਹ ਗੱਲ ਯਕੀਨੀ ਬਨਾਉਣਗੇ ਕਿ ਉਨ੍ਹਾਂ ਦੇ ਜ਼ਮੀਨ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਿ਼ਲ੍ਹਾ ਪੱਧਰ ਤੇ ਪਲਾਨ ਤਿਆਰ ਕਰ ਲਿਆ ਗਿਆ ਹੈ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨਾਲ ਨਿੱਜੀ ਤਾਲਮੇਲ, ਇਸ਼ਤਿਹਾਰਾਂ ਰਾਹੀ, ਪ੍ਰਚਾਰ ਵੈਨਾਂ ਰਾਹੀ, ਫਲੈਕਸ ਬੋਰਡ ਅਤੇ ਹੋਰ ਜਾਣਕਾਰੀ ਦੇ ਸਾਧਨਾ ਰਾਹੀ ਕਿਸਾਨਾਂ ਨੂੰ ਜਾਗ੍ਰਿਤ ਕੀਤਾ ਜਾ ਰਿਹਾ ਹੈ। ਪੰਚਾਇਤ ਵਿਭਾਗ ਪਿੰਡਾਂ ਦੇ ਸਰਪੰਚ ਅਤੇ ਗ੍ਰਾਮ ਪੰਚਾਇਤਾਂ ਨੂੰ ਇਨ੍ਹਾਂ ਹੁਕਮਾਂ ਨੂੰ ਮੰਨਣ ਲਈ ਪਾਬੰਦ ਹੋਵੇਗਾ।
PUNJAB




INDIA








WORLD










