
ਪਿਛਲੇ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਆ ਰਹੇ ਨਵਜੋਤ ਸਿੱਧੂ ਨੇ ਅੱਜ ਪੰਜਾਬ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਮਿਤ ਸ਼ਾਹ ਨਾਲ ਮੀਟਿੰਗ ਦੀ ਗੱਲ ਸਾਹਮਣੇ ਆ ਰਹੀ ਸੀ ਜਿਸਤੋਂ ਬਾਅਦ ਹੁਣ ਇਹ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ। ਜਿਥੋਂ ਇੰਝ ਪ੍ਰਤੀਤ ਹੁੰਦਾ ਹੈ ਕਿ ਪੰਜਾਬ ਕਾਂਗਰਸ ਵਿੱਚ ਅਜੇ ਸਭ ਕੁਝ ਠੀਕ ਨਹੀਂ ਹੈ।