ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਮਗਰੋਂ ਅੱਜ ਨਵਜੋਤ ਸਿੰਘ ਸਿੱਧੂ ਨੇ ਆਪਣੇ ਘਰ ਤੋਂ ਸ਼ੋਸ਼ਲ ਮੀਡੀਆ ਰਾਹੀਂ ਚੰਨੀ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਡੀਜੀਪੀ ਅਤੇ ਐਡਵੋਕੇਟ ਜਨਰਲ ਤੇ ਸਵਾਲ ਖੜ੍ਹੇ ਕੀਤੇ ਹਨ, ਸਿੱਧੂ ਨੇ ਆਖਿਆ ਕਿ ਮੈ ਸਿਧਾਂਤਾਂ ਲਈ ਹਰ ਕਰਬਾਨੀ ਦੇਣ ਨੂੰ ਤਿਆਰ ਹਾਂ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹਮੇਸ਼ਾਂ ਲੋਕਾਂ ਦੇ ਜੀਵਨ ਵਿੱਚ ਸੁਧਾਰ ਲਿਆਉਣਾ ਰਿਹਾ ਹੈ। ਉਨ੍ਹਾਂ ਦੀ ਲੜਾਈ ਪੰਜਾਬ ਦੇ ਮੁੱਦਿਆਂ ਅਤੇ ਏਜੰਡੇ ਲਈ ਹੈ। ਚਾਰ ਮਿੰਟ ਤੋਂ ਵੱਧ ਦੀ ਵੀਡੀਓ ਕਲਿੱਪ ਵਿੱਚ ਸਪੱਸ਼ਟ ਤੌਰ ‘ਤੇ ਸੀਨੀਅਰ ਆਈਪੀਐੱਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ, ਜਿਨ੍ਹਾਂ ਨੂੰ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਦਾ ਵਾਧੂ ਚਾਰਜ ਦਿੱਤਾ ਗਿਆ ਹੈ, ਦਾ ਜ਼ਿਕਰ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ, ‘ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਵੇਖਦਾ ਹਾਂ ਜਿਨ੍ਹਾਂ ਨੇ ਛੇ ਸਾਲ ਪਹਿਲਾਂ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ ਸੀ, ਅਜਿਹੇ ਵਿਅਕਤੀਆਂ ਨੂੰ ਨਿਆਂ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਹੋਤਾ 2015 ਵਿੱਚ ਤਤਕਾਲੀ ਅਕਾਲੀ ਸਰਕਾਰ ਦੁਆਰਾ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਸਨ। ਸ੍ਰੀ ਸਿੱਧੂ ਨੇ ਸਪੱਸ਼ਟ ਤੌਰ ‘ਤੇ ਏਪੀਐੱਸ ਦਿਓਲ ਦੀ ਰਾਜ ਦੇ ਨਵੇਂ ਐਡਵੋਕੇਟ ਜਨਰਲ ਵਜੋਂ ਨਿਯੁਕਤੀ ’ਤੇ ਵੀ ਸਵਾਲ ਉਠਾਏ ਹਨ। ਦਿਓਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਹਨ ਅਤੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਕੀਲ ਰਹੇ ਹਨ। ਸਿੱਧੂ ਨੇ ਕਿਹਾ ਕਿ ‘ਮੈਂ ਆਪਣੀ ਨੈਤਿਕਤਾ, ਨੈਤਿਕ ਅਧਿਕਾਰ ਨਾਲ ਸਮਝੌਤਾ ਨਹੀਂ ਕਰ ਸਕਦਾ। ਜੋ ਮੈਂ ਵੇਖਦਾ ਹਾਂ ਉਹ ਪੰਜਾਬ ਦੇ ਮੁੱਦਿਆਂ, ਏਜੰਡੇ ਨਾਲ ਸਮਝੌਤਾ ਹੈ। ਮੈਂ ਨਾ ਤਾਂ ਹਾਈ ਕਮਾਂਡ ਨੂੰ ਗੁੰਮਰਾਹ ਕਰ ਸਕਦਾ ਤੇ ਨਹੀਂ ਗੁੰਮਰਾਹ ਹੋ ਸਕਦਾ’ ਸਿੱਧੂ ਨੇ ਕਿਹਾ ਕਿ ‘ਮੈਂ ਲੰਬੇ ਸਮੇਂ ਤੋਂ ਪੰਜਾਬ ਨਾਲ ਜੁੜੇ ਮੁੱਦਿਆਂ ਲਈ ਲੜਦਾ ਰਿਹਾ … ਇੱਥੇ ਦਾਗੀ ਨੇਤਾਵਾਂ, ਅਫਸਰਾਂ ਦੀ ਪ੍ਰਣਾਲੀ ਸੀ, ਹੁਣ ਤੁਸੀਂ ਉਹੀ ਪ੍ਰਣਾਲੀ ਦੁਬਾਰਾ ਨਹੀਂ ਦੁਹਰਾ ਸਕਦੇ … ਮੈਂ ਆਪਣੇ ਸਿਧਾਂਤਾਂ ‘ਤੇ ਕਾਇਮ ਰਹਾਂਗਾ’
PUNJAB




INDIA








WORLD










