ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਿਰਾਜ ਹੋਏ ਨਵਜੋਤ ਸਿੰਘ ਸਿੱਧੂ ਨੂੰ ਮਨਾਉਣ ਲਈ ਚੰਡੀਗੜ੍ਹ ਵਿੱਚ ਦੋਨਾਂ ਦੀ ਮੀਟਿੰਗ 3 ਵਜੇ ਹੋਣ ਜਾ ਰਹੀ ਹੈ । ਦਿੱਲੀ ਲੀਡਰਸ਼ਿਪ ਨੇ ਸਿੱਧੂ ਵਾਲੇ ਮਸਲੇ ਨੂੰ ਹੱਲ ਕਰਨ ਲਈ ਚੰਨੀ ਦੀ ਡਿਊਟੀ ਲਾਈ ਹੈ । ਸੁਣਨ ਵਿੱਚ ਆ ਰਿਹਾ ਕੇ ਸਰਕਾਰ ਡੀਜੀਪੀ ਤੇ ਐਡਵੋਕੇਟ ਜਨਰਲ ਨੂੰ ਹਟਾਅ ਸਕਦੀ ਹੈ । ਇਸ ਸਬੰਧੀ ਨਵਜੋਤ ਸਿੰਘ ਸਿੱਧੂ ਨੇ ਟਵੀਟ ਕੀਤਾ ਕਿ ਮੁੱਖ ਮੰਤਰੀ ਨੇ ਗੱਲਬਾਤ ਲਈ ਉਸ ਨੂੰ ਪੰਜਾਬ ਭਵਨ ਵਿਖੇ ਬੁਲਾਇਆ ਹੈ। ਚੰਡੀਗੜ੍ਹ ਵਿਖੇ 3 ਵਜੇ ਮੀਟਿੰਗ ਹੋਵੇਗੀ। ਸਿੱਧੂ ਨੇ ਕਿਹਾ ਕਿ ਉਹ ਕਿਸੇ ਵੀ ਗੱਲਬਾਤ ਲਈ ਸਦਾ ਤਿਆਰ ਹਨ।
ਮੀਟਿੰਗ ਬਾਰੇ ਕਿਹਾ ਜਾ ਰਿਹਾ ਹੈ ਕਿ ਇਸ ਵਿੱਚ ਮੁੱਖ ਮੰਤਰੀ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਵਾਪਸ ਅਹੁਦੇ ‘ਤੇ ਮਨਾਉਣ ਬਾਰੇ ਗੱਲਬਾਤ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕਾਂਗਰਸ ਹਾਈਕਮਾਨ ਵੱਲੋਂ ਇਸ ਮੁੱਦੇ ‘ਤੇ ਦਖਲਅੰਦਾਜੀ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੰਜਾਬ ਕਾਂਗਰਸ ਆਗੂਆਂ ਵੱਲੋਂ ਸਿੱਧੂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹਨ।
PUNJAB




INDIA








WORLD










