ਪੰਜਾਬ ਕਾਂਗਰਸ ਨੂੰ ਬਹੁਤ ਜਲਦੀ ਵੱਡਾ ਝਟਕਾ ਦੇਣ ਜਾ ਰਹੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਉਨ੍ਹਾਂ ਇੱਕ ਨਿੱਜੀ ਚੈਨਲ ਨੂੰ ਆਪਣੀ ਇੰਟਰਵਿਊ ਵਿੱਚ ਸਪਸ਼ਟ ਕਰ ਦਿੱਤਾ ਹੈ ਉਹ ਬਹੁਤ ਜਲਦੀ ਕਾਂਗਰਸ ਪਾਰਟੀ ਛੱਡ ਦੇਣਗੇ ਕੈਪਟਨ ਨੇ ਇਹ ਵੀ ਆਖਿਆ ਉਹ ਭਾਜਪਾ ਵਿੱਚ ਨਹੀਂ ਜਾ ਰਹੇ । ਕੈਪਟਨ ਨੇ ਦੱਸਿਆ ਕੇ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਇਸ ਕਰਕੇ ਆਏ ਹੈ ਕੇ ਜੋ ਕਿਸਾਨ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਦੇ ਖਿਲਾਫ ਦਿੱਲੀ ਬਾਰਡਰਾਂ ਉਪਰ ਬੈਠੇ ਹੈ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਜਾਣ ਤੇ ਤਿੰਨ ਖੇਤੀ ਕਾਨੂੰਨ ਵਾਪਸ ਲਏ ਜਾਣ ਤੇ ਨਾਲ ਐਮ ਐਸਪੀ ਤੇ ਗਰੰਟੀ ਦਿੱਤੀ ਜਾਵੇ । ਕੈਪਟਨ ਨੇ ਆਖਿਆ ਮੈ ਅਜੇ ਤੱਕ ਮੈਂ ਕਾਂਗਰਸ ਵਿੱਚ ਹਾਂ ਪਰ ਮੈਂ ਕਾਂਗਰਸ ਵਿੱਚ ਨਹੀਂ ਰਹਾਂਗਾ। ਮੈਂ ਇਸ ਤਰ੍ਹਾਂ ਦੇ ਵਿਵਹਾਰ ਨੂੰ ਬਰਦਾਸ਼ਤ ਨਹੀਂ ਕਰ ਸਕਾਂਗਾ। ਕੈਪਟਨ ਨੇ ਕਿਹਾ ਕਿ 50 ਸਾਲਾਂ ਬਾਅਦ ਮੇਰੀ ਭਰੋਸੇਯੋਗਤਾ ‘ਤੇ ਸ਼ੱਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਓਧਰ ਦੂਜੇ ਪਾਸੇ ਕਾਂਗਰਸ ਹਾਈਕਮਾਨ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਸੀਨੀਅਰ ਕਾਂਗਰਸੀ ਨੇਤਾ ਅੰਬਿਕਾ ਸੋਨੀ ਅਤੇ ਕਮਲਨਾਥ ਅਮਰਿੰਦਰ ਸਿੰਘ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮੰਗਲਵਾਰ ਤੋਂ ਦਿੱਲੀ ਵਿੱਚ ਰਹੇ ਕੈਪਟਨ ਨੇ ਸਪੱਸ਼ਟ ਤੌਰ ‘ਤੇ ਆਪਣੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਕਿਸੇ ਵੀ ਤਰ੍ਹਾਂ ਦੀ ਮੁਲਾਕਾਤ ਨਹੀਂ ਕੀਤੀ ਹੈ। “ਦੂਜੇ ਪਾਸੇ ਉਹ ਨੇਤਾਵਾਂ ਨਾਲ ਮੀਟਿੰਗਾਂ ਕਰ ਰਿਹਾ ਹੈ। ਕੈਪਟਨ ਸਿੰਘ ਨੇ ਅੱਜ ਸਵੇਰੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ। ਸੂਤਰਾਂ ਅਨੁਸਾਰ ਪੰਜਾਬ ਸਰਹੱਦ ‘ਤੇ ਸੁਰੱਖਿਆ ਸਥਿਤੀ ਅਤੇ ਰਾਜ ਦੇ ਰਾਜਨੀਤਿਕ ਸੰਕਟ’ ਤੇ ਦੋਵਾਂ ਵਿਚਕਾਰ ਚਰਚਾ ਹੋਈ ਹੈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ‘ਚ ਇੰਨਾਂ ਮੁਲਾਕਾਤਾਂ ਨੂੰ ਸਿਆਸੀ ਨਜ਼ਰੀਏ ਤੋਂ ਕਾਫ਼ੀ ਮਹੱਤਪੂਰਣ ਮੰਨਿਆ ਜਾ ਰਿਹਾ ਹੈ।
PUNJAB




INDIA








WORLD










