ਥਾਣਾ ਸਦਰ ਮੋਗਾ
ਦੋਸ਼ੀ ਨੂੰ ਮੁ:ਨੰ:134 ਮਿਤੀ 19-12-2017 ਅ/ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਮੋਗਾ ਵਿੱਚ ਮਾਨਯੋਗ ਅਦਾਲਤ ਸ਼੍ਰੀ ਵਿਕਰਾਂਤ ਕੁਮਾਰ ਏ.ਐਸ.ਜੇ ਮੋਗਾ ਜੀ ਵੱਲੋਂ ਮਿਤੀ 17-08-2021 ਨੂੰ 299 ਜ:ਫ: ਦਾ ਪੀ.ਓ ਘੋਸ਼ਿਤ ਕੀਤਾ ਗਿਆ ਸੀ। ਜਿਸਤੇ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ, ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਹੋਲ: ਜਗਵਿੰਦਰ ਸਿੰਘ ਨੇ ਗੁਰਪ੍ਰੀਤ ਸਿੰਘ ਉਰਫ ਸੋਨਾ ਪੁੱਤਰ ਹਰਦੀਪ ਸਿੰਘ ਉਰਫ ਮੱਦੀ ਵਾਸੀ ਰਾਮੂਵਾਲਾ ਕਲਾਂ ਜਿਲ੍ਹਾ ਮੋਗਾ ਤੇ 128/01-10-2021 ਅ/ਧ 174(ਏ) ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਧਰਮਕੋਟ
ਦੋਰਾਨੇ ਗਸ਼ਤ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦੋਸ਼ੀ ਸਰਕਾਰੀ ਸਕੂਲ ਪਿੰਡ ਦਬੁਰਜੀ ਨੇ ਨਜਦੀਕ ਸਰਕਾਰੀ ਜਗ੍ਹਾ ਤੋਂ ਰੇਤਾ ਚੋਰੀ ਕਰਕੇ ਨਜਾਇਜ ਮਾਈਨਿੰਗ ਕਰਦਾ ਹੈ। ਜਿਸਤੇ ਦੋਸ਼ੀ ਪਾਸੋਂ ਇਕ ਟਰੈਕਟਰ ਟਰਾਲੀ (ਲੋਡ ਰੇਤਾ) ਬ੍ਰਾਂਮਦ ਕਰ ਲਈ ਗਈ।ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਿਆ। ਸ:ਥ: ਚਰਨ ਸਿੰਘ ਨੇ ਹਰਜਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਦਬੁਰਜੀ ਥਾਣਾ ਧਰਮਕੋਟ ਤੇ 207/01-10-2021 ਅ/ਧ 379,411 ਭ:ਦ: 21 ਮਾਈਨਿੰਗ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਮੁਦਈ ਨੇ ਦਰਜ ਕਰਾਇਆ ਕਿ ਦੋਸ਼ੀ ਦੀ ਐਸ.ਬੀ.ਆਈ. ਲਾਈਫ ਇੰਸੋਰੈਂਸ ਕੰਪਨੀ, ਜੀ.ਟੀ.ਰੋਡ ਮੋਗਾ ਵਿਖੇ ਪਾਲਸੀ ਚਲਦੀ ਹੈ ਅਤੇ ਮਿਤੀ 01-10-2021 ਨੂੰ ਦੋਸ਼ੀ ਲੋਹੇ ਦਾ ਦਾਤਰ ਫੜ ਕੇ ਬ੍ਰਾਂਚ ਅੰਦਰ ਆ ਗਿਆ ਜਿਸਨੇ ਮੁਦਈ ਨੂੰ ਗਾਲੀ ਗਲੋਚ ਕੀਤਾ, ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਅਤੇ ਡਿਊਟੀ ਵਿੱਚ ਵਿਗਨ ਪਾਇਆ। ਜਿਸਤੇ ਮੁਕੱਦਮਾਂ ਉਕਤ ਦਰਜ ਰਜਿਸਟਰ ਕੀਤਾ ਗਿਆ। ਵਜ੍ਹਾ ਰੰਜਿਸ਼:- ਦੋਸ਼ੀ ਆਪਣੇ ਪੈਸੇ ਵਿਆਜ ਸਮੇਤ ਵਾਪਿਸ ਲੈਣਾ ਚਾਹੁੰਦਾ ਹੈ। ਸ:ਥ: ਗੁਰਦੀਪ ਸਿੰਘ ਨੇ ਧਰਮਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਅਜੀਤਵਾਲ ਜਿਲ੍ਹਾ ਮੋਗਾ ਤੇ 176/01-10-2021 ਅ/ਧ 353,186 ਭ:ਦ: ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 150 ਨਸ਼ੀਲੀਆਂ ਗੋਲੀਆਂ ਮਾਰਕਾ ਏਟੀਜੋਲਮ ਅਤੇ 600 ਨਸ਼ੀਲੀਆਂ ਗੋਲੀਆਂ (ਖੁੱਲੀਆਂ) (ਕੁੱਲ:750 ਨਸ਼ੀਲੀਆ ਗੋਲੀਆਂ) ਬ੍ਰਾਂਮਦ ਕਰ ਲਈਆਂ ਗਈਆਂ। ਥਾਣੇਦਾਰ ਮੱਘਰ ਸਿੰਘ ਨੇ ਧਰਮਪ੍ਰੀਤ ਸਿੰਘ ਉਰਫ ਪ੍ਰੀਤ ਪੁੱਤਰ ਬਿੰਦਰ ਸਿੰਘ ਵਾਸੀ ਝਿੜੀ ਵਾਲੀ ਬਸਤੀ, ਪਿੰਡ ਘੋਲੀਆਂ ਕਲਾਂ ਜਿਲ੍ਹਾ ਮੋਗਾ ਤੇ 186/01-10-2021 ਅ/ਧ 22-61-85 ਐਨ.ਡੀ.ਪੀ.ਐਸ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਬੱਧਨੀ ਕਲਾਂ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸਦੇ ਘਰ ਵਿਚੋਂ 11 ਬੋਤਲਾਂ ਸ਼ਰਾਬ ਠੇਕਾ ਮਾਰਕਾ ਸ਼ੋਕੀਨ (ਹਰਿਆਣਾ) ਬ੍ਰਾਂਮਦ ਕਰ ਲਈ ਗਈ। ਸ:ਥ: ਸਿਕੰਦਰ ਸਿੰਘ ਨੇ ਨਿਰਮਲ ਸਿੰਘ ਉਰਫ ਲੱਲੀ ਪੁੱਤਰ ਪਿਆਰਾ ਸਿੰਘ ਵਾਸੀ ਪਿੰਡ ਮੀਨੀਆਂ ਜਿਲ੍ਹਾ ਮੋਗਾ ਤੇ 140/01-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 18 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸ ਮੋਟਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਹਰਬੰਸ ਸਿੰਘ ਨੇ ਸੁਖਚੈਨ ਸਿੰਘ ਪੁੱਤਰ ਲਖਵੀਰ ਸਿੰਘ ਵਾਸੀ ਮਰਾਸੀਆਂ ਵਾਲੀ ਗਲੀ, ਨੇੜੇ ਅਕਾਲਸਰ ਗੁਰੂਦੁਆਰਾ ਸਾਹਿਬ ਮੋਗਾ ਤੇ 242/01-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
ਥਾਣਾ ਸਿਟੀ ਸਾਊਥ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 20 ਬੋਤਲਾਂ ਸ਼ਰਾਬ ਠੇਕਾ ਮਾਰਕਾ ਖਾਸ ਮੋਟਾ ਸੰਤਰਾ (ਪੰਜਾਬ) ਬ੍ਰਾਂਮਦ ਕਰ ਲਈ ਗਈ। ਸ:ਥ: ਹਰਜਿੰਦਰ ਸਿੰਘ ਨੇ ਸੁਖਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਮਰਾਸੀਆਂ ਵਾਲੀ ਗਲੀ, ਨੇੜੇ ਅਕਾਲਸਰ ਗੁਰੂਦੁਆਰਾ ਸਾਹਿਬ ਮੋਗਾ ਤੇ 243/01-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ।
ਥਾਣਾ ਸਿਟੀ ਮੋਗਾ
ਦੋਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ ਦੋਸ਼ੀ ਪਾਸੋਂ 40 ਬੋਤਲਾਂ ਸ਼ਰਾਬ ਠੇਕਾ ਮਾਰਕਾ ਫਸਟ ਚੁਆਇਸ (ਪੰਜਾਬ) ਬ੍ਰਾਂਮਦ ਕਰ ਲਈ ਗਈ। ਦੋਸ਼ੀ ਮੋਕਾ ਤੋਂ ਭੱਜਣ ਵਿੱਚ ਸਫਲ ਹੋ ਗਿਆ। ਸ:ਥ: ਲਖਵਿੰਦਰ ਸਿੰਘ ਨੇ ਸਾਕਾ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਬਹੋਨਾ ਚੋਂਕ ਮੋਗਾ ਤੇ 175/01-10-2021 ਅ/ਧ 61-1-14 ਐਕਸਾਈਜ ਐਕਟ ਅਧੀਨ ਮਾਮਲਾ ਦਰਜ ਰਜਿਸਟਰ ਕੀਤਾ ।
PUNJAB




INDIA








WORLD









